02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸਰਪੰਚ ਕਮਲਜੀਤ ਸਿੰਘ ਹਥਨ ਵਲੋਂ ਸ਼ੁਕਰਾਨਾ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 03-01-2026
ਮਲੇਰਕੋਟਲਾ, 2 ਜਨਵਰੀ (ਮਨਜਿੰਦਰ ਸਿੰਘ ਸਰੌਦ) - ਨੇੜਲੇ ਪਿੰਡ ਹਥਨ ਵਿਖੇ ਇੱਕ ਵਿਸ਼ਾਲ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ ਜਿੱਥੇ ਅਹਿਮ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਕਮਲਜੀਤ ਸਿੰਘ ਹਥਨ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵਲੋਂ ਸ੍ਰੀ ਸਹਿਜ ਪਾਠ ਦਾ ਭੋਗ ਪੁਆਇਆ ਗਿਆ ਹੈ | ਉਨਾਂ ਦੱਸਿਆ ਕਿ ਪਿਛਲੇ ਸਮੇਂ ਸਰਪੰਚੀ ਦੀ ਚੋਣ ਸਬੰਧੀ ਜੋ ਮਾਨਯੋਗ ਕੋਰਟ ਵਿਚ ਕੇਸ ਚੱਲ ਰਿਹਾ ਸੀ ਦੇ ਰੱਦ ਹੋਣ ਤੋਂ ਬਾਅਦ ਉਨ੍ਹਾਂ ਵਲੋਂ ਗੁਰੂ ਪਾਤਿਸ਼ਾਹ ਦਾ ਸ਼ੁਕਰਾਨਾ ਕਰਦਿਆਂ ਧਾਰਮਿਕ ਸਮਾਗਮ ਕਰਵਾਇਆ ਹੈ | ਜਿੱਥੇ ਪਹੁੰਚੇ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਆਖਿਆ ਕਿ ਕਮਲਜੀਤ ਸਿੰਘ ਇੱਕ ਮਿਹਨਤੀ ਤੇ ਅਗਾਂਹਵਧੂ ਨੌਜਵਾਨ ਸਰਪੰਚ ਹੈ, ਜਿਸ ਨੇ ਜਿੱਥੇ ਕਿਸਾਨੀ ਦੇ ਵਿਚ ਮੱਲਾਂ ਮਾਰੀਆਂ ਹਨ ਉੱਥੇ ਹੀ ਸਿਆਸਤ ਦੇ ਵਿਚ ਚੰਗਾ ਨਾਮਣਾ ਖੱਟਿਆ ਹੈ | ਸਮਾਗਮ ਦੌਰਾਨ ਸੀਨੀਅਰ ਐਡਵੋਕੇਟ ਕਰਮਜੀਤ ਸਿੰਘ ਚਹਿਲ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਹੋਏ ਸਰਪੰਚਾਂ, ਪੰਚਾਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ | ਸਟੇਜ ਦਾ ਸੰਚਾਲਨ ਗੁਰਪ੍ਰੀਤ ਸਿੰਘ ਨੇ ਕੀਤਾ | ਇਸ ਮੌਕੇ ਐਡਵੋਕੇਟ ਕਰਮਜੀਤ ਸਿੰਘ ਚਹਿਲ, ਸਾਬਕਾ ਚੇਅਰਮੈਨ ਸਤਿਗੁਰ ਸਿੰਘ ਨਮੋਲ, ਚੇਅਰਮੈਨ ਪ੍ਰਦੱਮਣ ਸਿੰਘ ਦਲੇਲਗੜ੍ਹ, ਨਰਿੰਦਰ ਸਿੰਘ ਸੋਹੀ ਪ੍ਰਧਾਨ ਟਰੱਕ ਯੂਨੀਅਨ, ਗੁਰਮੀਤ ਸਿੰਘ ਗਰੇਵਾਲ, ਇੰਦਰਪਾਲ ਸਿੰਘ ਗੋਲਡੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਿ੍ੰਸੀਪਲ ਰਮਨਦੀਪ ਕੌਰ, ਸ਼ਤਨਾਮ ਸਿੰਘ ਜੇਈ, ਬਿਕਰਮ ਸਿੰਘ, ਮਨਵੀਰ ਸਿੰਘ ਗਰੇਵਾਲ, ਸਾਬਕਾ ਸਰਪੰਚ ਹਰਜੀਤ ਸਿੰਘ ਭੈਣੀ, ਮਨਸ਼ਾਂਤ ਸਿੰਘ ਜਲਾਲਗੜ੍ਹ, ਜਸਬੀਰ ਸਿੰਘ, ਅਨਮੋਲ ਸਿੰਘ ਆੜ੍ਹਤੀਆ, ਹਰਵਿੰਦਰ ਸਿੰਘ ਬੂਲਾਪੁਰ, ਜਸਵੀਰ ਸਿੰਘ, ਪਲਵਿੰਦਰ ਸਿੰਘ, ਗੁਰਤੇਜ ਸਿੰਘ, ਬਲਵੀਰ ਸਿੰਘ ਕੌਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ -ਮਾਮਲਾ ਭੂਦਨ ਵਿਖੇ ਹੋਈਆਂ ਤਿੰਨ ਮੌਤਾਂ ਦਾ- ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ-ਛੰਨਾਂ... ਅਗਲੀ ਖ਼ਬਰ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ <br/>
Ad Position 24