ਮਲੇਰਕੋਟਲਾ, 2 ਜਨਵਰੀ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਲੇਰਕੋਟਲਾ ਵਿਖੇ ਨਵੇਂ ਵਰ੍ਹੇ ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਦਫ਼ਤਰ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਪਾਠ ਦੇ ਭੋਗ ਪੈਣ ਉਪਰੰਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਸਾਲ ਸਾਰਿਆਂ ਲਈ ਖ਼ੁਸ਼ੀਆਂ ਲੈ ਕੇ ਆਵੇ ਤੇ ਪ੍ਰਮਾਤਮਾ ਸਭ ਨੂੰ ਤਰੱਕੀਆਂ ਬਖ਼ਸ਼ੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਮਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਡੀ.ਆਈ.ਓ ਸਾਈਨ ਕਮਲ, ਐਕਸੀਅਨ ਪੀ.ਐਸ.ਪੀ.ਸੀ.ਐਲ. ਹਰਵਿੰਦਰ ਸਿੰਘ ਧੀਮਾਨ, ਤਹਿਸੀਲਦਾਰ ਚੋਣਾਂ ਬਿ੍ਜ ਮੋਹਨ, ਸੁਪਰਡੈਂਟ ਅੰਮਿ੍ਤਪਾਲ ਸਿੰਘ, ਸੁਪਰਡੈਂਟ ਗੁਪਾਲ ਚੰਦ, ਸੁਪਰਡੈਂਟ ਬਲਵੀਰ ਸਿੰਘ, ਸੁਪਰਡੈਂਟ ਧਰਮ ਸਿੰਘ, ਨਾਇਬ ਤਹਿਸੀਲ ਸੁਖਵਿੰਦਰ ਸਿੰਘ, ਸੀਨੀਅਰ ਵੈਟਰਨਰੀ ਅਫ਼ਸਰ ਡਾ. ਸੁਖਵਿੰਦਰ ਸਿੰਘ, ਪੀ.ਏ. ਟੂ ਡਿਪਟੀ ਕਮਿਸ਼ਨਰ ਹਰਵਿੰਦਰ ਸਿੰਘ, ਰੀਡਰ ਬੇਅੰਤ ਸਿੰਘ, ਸਟੈਨੋ ਟੂ ਏ.ਡੀ.ਸੀ ਰਾਜਵਿੰਦਰ ਕੌਰ, ਸੰਦੀਪ ਸਿੰਘ, ਸ਼ਰਨਦੀਪ ਸਿੰਘ, ਮਨਪ੍ਰੀਤ ਸਿੰਘ, ਰਮਨਦੀਪ ਸਿੰਘ, ਜਤਿਨ ਕੁਮਾਰ, ਅੰਜੂ, ਸਿਮਰਨ, ਗੁਰਪ੍ਰੀਤ ਕੌਰ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਸਮੂਹ ਐਸ.ਡੀ.ਐਮ. ਦਫ਼ਤਰਾਂ ਦੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |