03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਵਿੱਤ ਮੰਤਰੀ ਚੀਮਾ ਨੇ ਧਰਮਗੜ੍ਹ ਵਿਖੇ ਨਹਿਰੀ ਪਾਣੀ ਦੀ ਸਹੂਲਤ ਲਈ ਕੀਤਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 03-01-2026
ਧਰਮਗੜ੍ਹ, 2 ਜਨਵਰੀ (ਗੁਰਜੀਤ ਸਿੰਘ ਚਹਿਲ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਇਕ ਖੇਤ ਨੰੂ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 400 ਏਕੜ ਤੋਂ ਵਧੇਰੇ ਰਕਬੇ ਨੰੂ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ, ਜਿਸ ਦੇ ਤਹਿਤ ਧਰਮਗੜ੍ਹ ਵਿਖੇ ਖਾਲ ਨੰੂ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਵਾਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਚੀਮਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਇਲਾਕੇ ਦੇ ਕਈ ਕਿਸਾਨਾਂ ਦੇ 400 ਏਕੜ ਰਕਬੇ ਨੰੂ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ | ਕੁੱਲ੍ਹ ਲਾਗਤ 1.61 ਕਰੋੜ ਰੁਪਏ ਦੇ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਭਰ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਅਥਾਹ ਵਾਧਾ ਵੀ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਕੰਮ ਨੰੂ ਜਲਦੀ ਹੀ ਨੇਪਰੇ ਚਾੜਿ੍ਹਆ ਜਾਵੇਗਾ, ਜਿਸ ਦੇ ਮੁਕੰਮਲ ਹੋਣ 'ਤੇ ਫ਼ਸਲਾਂ ਨੰੂ ਪਾਣੀ ਦੇਣ ਲਈ ਕਿਸਾਨਾਂ ਨੰੂ ਡੀਜ਼ਲ ਦੀ ਖਪਤ ਤੋਂ ਬਚਾਅ ਰਹੇਗਾ | ਉਨ੍ਹਾਂ ਧਰਮਗੜ੍ਹ ਦੀ ਗਊਸ਼ਾਲਾ ਲਈ ਵੀ 10 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ | ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬਲਵੀਰ ਸਿੰਘ ਮਾਨ, ਮੈਂਬਰ ਬਲਾਕ ਸੰਮਤੀ ਹਰਵਿੰਦਰਪਾਲ ਰਿਸ਼ੀ, ਸਰਪੰਚ ਮੱਘਰ ਸਿੰਘ ਧਰਮਗੜ੍ਹ, ਸਰਪੰਚ ਹਰਬੰਸ ਸਿੰਘ ਹੈਪੀ ਸਤੌਜ, ਜਥੇ: ਅਮਰਜੀਤ ਸਿੰਘ ਧਰਮਗੜ੍ਹ, ਨਰੰਗ ਸਿੰਘ ਨਿੱਕਾ ਤੋਂ ਇਲਾਵਾ ਹੋਰ ਪਾਰਟੀ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਲਿਆਂਦੇ ਨਵੇਂ ਰੁਜ਼ਗਾਰ ਐਕਟ ਦੇ ਵਿਰੋਧ ਵਿਚ ਬਸਪਾ ਨੇ ਰਾਸ਼ਟਰਪਤੀ, ਰਾਜਪਾਲ ਦੇ ਨਾਮ ਭੇਜਿਆ ਮੰਗ ਪੱਤਰ <b... ਅਗਲੀ ਖ਼ਬਰ ਸਰਬੱਤ ਦੇ ਭਲੇ ਲਈ ਡੀ. ਸੀ. ਦਫ਼ਤਰ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>
Ad Position 24