03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਜ਼ਿਲ੍ਹਾ ਮਲੇਰਕੋਟਲਾ 'ਚ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰੇ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ- ਐਸ.ਐਸ.ਪੀ. ਗਗਨ ਅਜੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 03-01-2026
ਮਲੇਰਕੋਟਲਾ, 2 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਰਜੁਨਾ ਅਵਾਰਡੀ, ਓਲੰਪੀਅਨ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਹਾਅ ਦਾ ਨਾਅਰਾ ਸਾਹਿਬ ਮਲੇਰਕੋਟਲਾ ਵਿਖੇ ਨਵੇਂ ਸਾਲ ਦੀ ਆਮਦ ਮੌਕੇ ਸਮੂਹ ਮਲੇਰਕੋਟਲਾ ਪੁਲਿਸ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਨਰਿੰਦਰਪਾਲ ਸਿੰਘ ਵਲੋਂ ਸਰਬੱਤ ਦੇ ਭਲੇ, ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਅਰਦਾਸ ਕਰਵਾਈ ਗਈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਸਾਲ ਮਲੇਰਕੋਟਲਾ ਪੁਲਿਸ ਨੂੰ ਰੱਬ ਦੀ ਅਪਾਰ ਕਿਰਪਾ ਨਾਲ ਵੱਡੀਆਂ-ਵੱਡੀਆਂ ਮੁਸੀਬਤਾਂ ਹੱਲ ਕਰਨ ਵਿਚ ਸਫਲਤਾ ਹਾਸਲ ਹੋਈ ਸੀ ਅਤੇ ਜ਼ਿਲ੍ਹਾ ਮਲੇਰਕੋਟਲਾ ਪੁਲਿਸ ਦਾ ਨਾਂਅ ਪੰਜਾਬ ਦੇ ਹੋਰਨਾਂ ਜ਼ਿਲਿ੍ਹਆਂ ਨਾਲੋਂ ਵਧੀਆ ਕਾਰਗੁਜ਼ਾਰੀ ਕਰ ਕੇ ਉੱਚੇ ਸਥਾਨ 'ਤੇ ਰਿਹਾ ਸੀ | ਉਨ੍ਹਾਂ ਉਮੀਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਨਵਾਂ ਸਾਲ ਵੀ ਜ਼ਿਲ੍ਹਾ ਮਲੇਰਕੋਟਲਾ ਦੀ ਸਮੂਹ ਪੁਲਿਸ, ਸਮੂਹ ਪਰਿਵਾਰਾਂ ਲਈ ਖ਼ੁਸ਼ਗਵਾਰ ਹੋਵੇਗਾ ਅਤੇ ਜ਼ਿਲ੍ਹੇ ਵਿਚ ਅਮਨ ਸ਼ਾਂਤੀ, ਆਪਸੀ ਭਾਈਚਾਰੇ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਸਮਾਜ ਵਿਰੋਧੀ ਤੱਤਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਮਲੇਰਕੋਟਲਾ ਪੁਲਿਸ ਕਾਮਯਾਬ ਹੋਵੇਗੀ | ਇਸ ਮੌਕੇ ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ. ਅਜੀਤ ਸਿੰਘ ਚੰਦੂਰਾਈਆਂ ਅਤੇ ਹੋਰਨਾਂ ਮੈਂਬਰਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਨੂੰ ਸਿਰੋਪਾਓ ਪਾਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਜ਼ਿਲ੍ਹਾ ਪੁਲਿਸ ਦੇ ਸਮੂਹ ਅਧਿਕਾਰੀ ਅਤੇ ਸਟਾਫ਼ ਸਰਬੱਤ ਦੇ ਭਲੇ ਦੀ ਅਰਦਾਸ ਵਿਚ ਸ਼ਾਮਲ ਹੋਏ |

Ad Position 22
No active advertisement
ਪਿਛਲੀ ਖ਼ਬਰ ਤਪਾ ਪੁਲਿਸ ਵਲੋਂ ਪ੍ਰਵਾਸੀ ਮਜ਼ਦੂਰ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਕਾਬੂ <br/> ਅਗਲੀ ਖ਼ਬਰ 58 ਵੀਂ ਇੰਟਰ ਆਈ.ਆਈ.ਟੀ. ਸਪੋਰਟਸ ਮੀਟ ਵਿਚ ਸੰਗਰੂਰ ਦੇ ਹਰਸ਼ਿਤ ਬਾਂਸਲ ਨੇ ਜਿੱਤਿਆ ਗੋਲਡ ਮੈਡਲ <br/>
Ad Position 24