ਸੰਗਰੂਰ, 3 ਜਨਵਰੀ (ਅਮਨਦੀਪ ਸਿੰਘ ਬਿੱਟਾ) - ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾ, ਰਮਨ ਮਲੋਟ ਨੇ ਕਿਹਾ ਕਿ ਇਸ ਉਨ੍ਹਾਂ ਲਈ ਅੱਜ ਪੱਕੇ ਮੋਰਚੇ ਦੇ ਦਸਵੇਂ ਦਿਨ ਬੇਰੁਜ਼ਗਾਰਾਂ ਨੇ ਆਪਣੇ ਮੂੰਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖ਼ਾਮੋਸ਼ ਵਰਤ ਰੱਖਿਆ | ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਹਰਜਿੰਦਰ ਬੁਢਲਾਡਾ ਨੇ ਦੱਸਿਆ ਕਿ ਉਹ ਪਿਛਲੇ ਪੌਣੇ ਚਾਰ ਸਾਲਾਂ ਤੋਂ ਅਤੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪਿਛਲੇ ਦਸ ਦਿਨਾ ਤੋ ਉੱਚੀ ਉੱਚੀ ਕੂਕ ਕੂਕ ਕੇ ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾ ਰਹੇ ਹਨ | ਉਨ੍ਹਾਂ ਦੱਸਿਆ ਕਿ 11 ਜਨਵਰੀ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਸਥਾਨਕ ਕੋਠੀ ਅੱਗੇ ਸੰਘਰਸ਼ੀ ਲੋਹੜੀ ਮਨਾਉਂਦੇ ਹੋਏ ਰੁਜ਼ਗਾਰ ਦੀ ਲੋਹੜੀ ਮੰਗੀ ਜਾਵੇਗੀ | ਇਸ ਮੌਕੇ ਲਲਿਤਾ ਪਟਿਆਲਾ, ਰਾਜਵੀਰ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਵਰਿੰਦਰ ਡਕੌਂਦਾ, ਕਿਰਨਪਾਲ ਕੌਰ, ਗੁਰਿੰਦਰ ਸਿੰਘ, ਭੁਪਿੰਦਰ ਸਿੰਘ, ਮੱਖਣ ਸਿੰਘ ਤੋਗਾ ਵਾਲ, ਮਨਜੀਤ ਉੱਪਲੀ ਆਦਿ ਹਾਜ਼ਰ ਸਨ |