ਭਵਾਨੀਗੜ੍ਹ, 3 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਰਮਿੰਦਰ ਸਿੰਘ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਇਕਬਾਲ ਸਿੰਘ ਝੂੰਦਾਂ ਅਤੇ ਬਾਬੂ ਪ੍ਰਕਾਸ਼ ਚੰਦ ਗਰਗ ਨੂੰ ਰਾਜਨੀਤਿਕ ਮਾਮਲਿਆਂ (ਪੀ. ਏ. ਸੀ) ਕਮੇਟੀ ਦਾ ਮੈਂਬਰ ਲੈਣ ਨਾਲ ਹਲਕਾ ਸੰਗਰੂਰ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ | ਇਸ ਮੌਕੇ 'ਤੇ ਸੂਬਾ ਡੈਲੀਗੇਟ ਹਰਵਿੰਦਰ ਸਿੰਘ ਕਾਕੜਾ, ਜਥੇਦਾਰ ਇੰਦਰਜੀਤ ਸਿੰਘ ਤੂਰ, ਧਨਮਿੰਦਰ ਸਿੰਘ ਭੱਟੀਵਾਲ ਖ਼ੁਰਦ, ਨਿਹਾਲ ਸਿੰਘ ਨੰਦਗੜ੍ਹ, ਰਵਜਿੰਦਰ ਸਿੰਘ ਕਾਕੜਾ, ਡਾ. ਗੁਰਚਰਨ ਸਿੰਘ ਪੰਨਵਾਂ, ਅਜੈਬ ਸਿੰਘ ਗਹਿਲਾਂ, ਬੂਟਾ ਸਿੰਘ ਬਾਲਦ, ਹਰਵਿੰਦਰ ਸਿੰਘ ਬੰਟੀ ਢਿੱਲੋਂ, ਹਰਜੀਤ ਸਿੰਘ ਬੀਟਾ, ਹਰਭਜਨ ਸਿੰਘ ਬਾਲਦ, ਨੰਬਰਦਾਰ ਗੁਰਪ੍ਰੀਤ ਸਿੰਘ ਮਾਝਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਰਵੀ ਇੰਦਰ ਸਿੰਘ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਉਕਤ ਆਗੂਆਂ ਨੂੰ ਵੱਡਾ ਮਾਣ ਦੇਣ ਨਾਲ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਇਹ ਮਾਣ ਮਿਲਣ ਨਾਲ ਇਨ੍ਹਾਂ ਆਗੂਆਂ ਦੇ ਇਲਾਕੇ ਵਿਚ ਆਧਾਰ ਹੋਰ ਮਜ਼ਬੂਤ ਹੋਵੇਗਾ | ਉਕਤ ਆਗੂਆਂ ਨੇ ਇਨ੍ਹਾਂ ਆਗੂਆਂ ਨੂੰ ਮਾਣ ਮਿਲਣ 'ਤੇ ਵਧਾਈ ਦਿੰਦਿਆਂ ਦਲ ਦੇ ਉੱਚ ਆਗੂਆਂ ਦਾ ਧੰਨਵਾਦ ਕੀਤਾ |