ਮਸਤੂਆਣਾ ਸਾਹਿਬ, 3 ਜਨਵਰੀ (ਦਮਦਮੀ) - ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਮਾਲੋਵਾਲ ਤੋਂ ਅਕੋਈ ਸਾਹਿਬ ਵਿਖੇ ਆਮਦ ਦਿਵਸ (ਚਰਨ ਪਾਉਣ) ਨੂੰ ਸਮਰਪਿਤ ਗੁਰਦੁਆਰਾ ਅਕੋਈ ਸਾਹਿਬ ਵਿਖੇ ਗਿਆਰਾਂ ਰੋਜ਼ਾ ਗੁਰਮਤਿ ਸਮਾਗਮ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਜਿੱਥੇ ਉੱਚ ਕੋਟੀ ਦੇ ਰਾਗੀ ਅਤੇ ਢਾਡੀ ਜਥਿਆਂ ਵਲੋ ਯੋਧਿਆਂ ਦੀਆਂ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉਥੇ ਖੁੱਲੇ੍ਹ ਪੰਡਾਲ ਵਿਚ ਧਾਰਮਿਕ ਸਮਾਗਮ ਦੌਰਾਨ ਸੰਤ ਗਿਆਨੀ ਹਰੀ ਸਿੰਘ ਰੰਧਾਵੇ ਵਾਲੇ, ਗਿਆਨੀ ਕੁਲਵੰਤ ਸਿੰਘ ਲੁਧਿਆਣੇ ਵਾਲੇ, ਬਾਬਾ ਸੁਖਦੇਵ ਸਿੰਘ ਸਿਧਾਣਾ ਸਾਹਿਬ ਵਾਲੇ ਅਤੇ ਸੰਤ ਬਾਬਾ ਬਲਜੀਤ ਸਿੰਘ ਫੱਕਰ ਹੁਰਾਂ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਾਮ ਬਾਣੀ ਨਾਲ ਜੋੜਿਆ ਅਤੇ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਪ੍ਰਬੰਧਕਾਂ ਵਲੋਂ ਮੋਹਤਵਰ ਸ਼ਖ਼ਸੀਅਤਾਂ ਅਤੇ ਮਹਾਂਪੁਰਸ਼ਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਮਲਕੀਤ ਸਿੰਘ ਚੰਗਾਲ, ਜਥੇਦਾਰ ਰਣਜੀਤ ਸਿੰਘ ਕਾਤਰੋਂ, ਮੈਨੇਜਰ ਹਰਬੰਸ ਸਿੰਘ ਚੀਮਾ ਅਕੋਈ ਸਾਹਿਬ, ਪ੍ਰਧਾਨ ਸਾਧੂ ਸਿੰਘ, ਪਰਮਜੀਤ ਸਿੰਘ, ਮੈਨੇਜਰ ਹਰਵਿੰਦਰ ਸਿੰਘ ਚੰਗਾਲ, ਭਾਜਪਾ ਆਗੂ ਅਮਨਦੀਪ ਸਿੰਘ ਪੂਨੀਆ, ਸਰਪੰਚ ਕਰਮਜੀਤ ਸ਼ਰਮਾ, ਸਰਪੰਚ ਬੂਟਾ ਸਿੰਘ ਥਲੇਸਾਂ, ਡਾਕਟਰ ਗਗਨਦੀਪ ਸਿੰਘ ਅਕੋਈ ਸਾਹਿਬ, ਭਾਈ ਗੁਰਤੇਜ ਸਿੰਘ ਢੀਂਡਸਾ, ਭਾਈ ਮੋਹਨ ਸਿੰਘ, ਭਾਈ ਦਰਸ਼ਨ ਸਿੰਘ, ਭਾਈ ਮੰਗਾ ਸਿੰਘ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਅਕੋਈ ਸਾਹਿਬ, ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਕਲੇਰ, ਮੈਨੇਜਰ ਮਲਕੀਤ ਸਿੰਘ ਢਿਲੋਂ, ਪਰਮਜੀਤ ਸਿੰਘ, ਬਾਬਾ ਪਿਆਰਾ ਸਿੰਘਾ, ਭਾਈ ਬਲਵਿੰਦਰ ਸਿੰਘ, ਭਾਈ ਤਰੈਣਪਾਲ ਸਿੰਘ, ਭਾਈ ਪਰਵਿੰਦਰ ਸਿੰਘ, ਭਾਈ ਕਰਮਜੀਤ ਸਿੰਘ, ਹੈਪੀ ਅਕੋਈ, ਕੁਲਵੀਰ ਸਿੰਘ ਟੋਨੀ, ਆਦਿ ਵਲੋਂ ਭਰਪੂਰ ਸਹਿਯੋਗ ਦਿੱਤਾ |