02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ਼ਹੀਦ ਸਮਾਰਕ ਦੇ ਨਵੀਨੀਕਰਨ ਲਈ ਅਮਨ ਅਰੋੜਾ ਅਤੇ ਜਗਦੀਪ ਗੋਲਡੀ ਆਦਿ ਦਾ ਕਰਾਂਗੇ ਸਨਮਾਨ - ਮਨਦੀਪ ਜੋਸਨ <br/>

Ad Position 21
No active advertisement
ਅਜੀਤ ਡੈਸਕ 04-01-2026
ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਦੇ ਪ੍ਰਧਾਨ ਅਤੇ ਕੰਬੋਜ ਫਾਊਾਡੇਸ਼ਨ ਦੇ ਐਗਜ਼ੀਕਿਊਟਿਵ ਮੈਂਬਰ ਮਨਦੀਪ ਸਿੰਘ ਜੋਸਨ ਨੇ ਕਿਹਾ ਕਿ ਸੁਨਾਮ ਵਿਚ ਹੋ ਰਹੇ ਇਹ ਇਤਿਹਾਸਕ ਵਿਕਾਸੀ ਕੰਮ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਅਤੇ ਪੰਜਾਬ ਸਟੇਟ ਬੈਕਵਰਡ ਕਲਾਸ ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਅਤੇ ਵਿਧਾਇਕ ਦੀਆਂ ਲਗਾਤਾਰ ਕੋਸ਼ਿਸ਼ਾਂ ਦਾ ਨਤੀਜਾ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰ ਰਹੀ ਹੈ | ਵਿਕਾਸੀ ਪ੍ਰੋਗਰਾਮ ਦੌਰਾਨ ਸ਼ਹੀਦ ਊਧਮ ਸਿੰਘ ਸਮਾਰਕ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਿਆ ਗਿਆ | ਜੋਸ਼ਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਦੇ ਵਿਕਾਸ ਲਈ ਉਨ੍ਹਾਂ ਦੀਆਂ ਜਥੇਬੰਦੀਆਂ ਮਾਨਯੋਗ ਕੈਬਿਨਟ ਮੰਤਰੀ ਅਮਨ ਅਰੋੜਾ, ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ, ਮਲਕੀਅਤ ਸਿੰਘ ਥਿੰਦ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਅਤੇ ਡਾ. ਸੰਦੀਪ ਸਿੰਘ ਕੌੜਾ, ਚਾਂਸਲਰ ਊਧਮ ਸਿੰਘ ਸ਼ਹੀਦ ਸਕਿਲਡ ਯੂਨੀਵਰਸਿਟੀ ਦਾ ਸਮਾਗਮ ਕਰ ਕੇ ਸ਼ਹੀਦ ਊਧਮ ਸਿੰਘ ਸਮਾਰਕ ਦੇ ਨਵੀਨੀਕਰਨ ਲਈ ਸਨਮਾਨ ਕਰਨਗੇ | ਉਨ੍ਹਾਂ ਸ਼ਹੀਦ ਦੇ ਸਮੁੱਚੇ ਸ਼ਹਿਰ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਲਈ ਵੀ ਅਮਨ ਅਰੋੜਾ ਅਤੇ ਸਰਕਾਰ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਵਿਚ ਬੇਸਹਾਰਾ ਕੁੱਤਿਆਂ ਦੀ ਵਧਦੀ ਦਹਿਸ਼ਤ <br/> ਅਗਲੀ ਖ਼ਬਰ ਅਵਨੀਤ ਕੌਰ ਨੇ ਨੈਸ਼ਨਲ ਮਾਰਸ਼ਲ ਆਰਟ ਗੇਮਾਂ 'ਚ ਸੋਨ ਤਗਮਾ ਜਿੱਤ ਕੇ ਪਿੰਡ ਦਾ ਨਾਂ ਰੌਸ਼ਨ ਕੀਤਾ <br/>
Ad Position 24