02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਟੀਮ ਅਮਨ ਅਰੋੜਾ ਨੇ ਦਾਮਨ ਥਿੰਦ ਬਾਜਵਾ ਦੇ ਫੋਕੇ ਦਾਅਵਿਆਂ ਦੀ ਖੋਲ੍ਹੀ ਪੋਲ

Ad Position 21
No active advertisement
ਅਜੀਤ ਡੈਸਕ 04-01-2026
ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ (ਧਾਲੀਵਾਲ, ਭੁੱਲਰ, ਸੱਗੂ) - ਸੁਨਾਮ ਊਧਮ ਸਿੰਘ ਵਾਲਾ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਦਕਾ ਉਨ੍ਹਾਂ ਨੂੰ ਲੋਕਾਂ ਵੱਲੋਂ ਮਿਲ ਰਹੇ ਪਿਆਰ ਤੋਂ ਘਬਰਾ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀਮਤੀ ਦਾਮਨ ਥਿੰਦ ਬਾਜਵਾ ਨੂੰ ਵੱਲੋਂ ਸ਼ਹਿਰ ਵਿਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕਰਵਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਬਾਰੇ ਕੀਤੇ ਜਾ ਰਹੇ ਝੂਠੇ ਦਾਅਵਿਆਂ ਦੀ ਟੀਮ ਅਮਨ ਅਰੋੜਾ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਪੂਰੇ ਸਬੂਤਾਂ ਤੇ ਤੱਥਾਂ ਸਮੇਤ ਪੋਲ ਖੋਲ੍ਹੀ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਲੋਕਾਂ ਨੂੰ ਗੁੰਮਰਾਹ ਨਾ ਕਰਨ ਦੀ ਸਲਾਹ ਵੀ ਦਿੱਤੀ | ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮੀਡੀਆ ਸਲਾਹਕਾਰ ਤੇ ਟੀਮ ਅਮਨ ਅਰੋੜਾ ਦੇ ਮੈਂਬਰ ਜਤਿੰਦਰ ਜੈਨ ਨੇ ਕਿਹਾ ਕਿ ਦਾਮਨ ਥਿੰਦ ਬਾਜਵਾ ਵੱਲੋਂ ਫੇਸਬੁੱਕ ਉੱਤੇ ਲਾਈਵ ਹੋ ਕੇ ਅਤੇ ਪੋਸਟਰ ਪਾ ਕੇ ਇਹ ਦਾਅਵਾ ਕੀਤਾ ਗਿਆ ਸੀ ਕਿ ਸੁਨਾਮ ਵਿਖੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ 29.82 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜਿਸ ਨਾਲ ਸ਼ਹਿਰ ਦੇ ਕਰੀਬ 3500 ਘਰਾਂ ਨੂੰ ਲਾਭ ਹੋਣਾ ਹੈ, ਉਸ ਵਿੱਚ 14.91 ਕਰੋੜ ਰੁਪਏ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਭੇਜੇ ਗਏ ਹਨ | ਜਦੋਂ ਕਿ ਅਸਲੀਅਤ ਇਹ ਹੈ ਕਿ ਇਹ ਪੈਸਾ ਅਰਬਨ ਇਨਫਰਾਸਟਰਕਚਰ ਡਿਵੈਲਪਮੈਂਟ ਫ਼ੰਡ ਸਕੀਮ ਤਹਿਤ ਆਇਆ ਹੈ | ਜੈਨ ਨੇ ਕਿਹਾ ਕਿ ਸ਼੍ਰੀਮਤੀ ਦਾਮਨ ਥਿੰਦ ਬਾਜਵਾ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਬੇਨਤੀ ਪੱਤਰ ਭੇਜੇ ਤੇ ਕੇਂਦਰ ਦੀ ਮੋਦੀ ਸਰਕਾਰ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਵਿਖੇ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਉਣ ਲਈ ਤਿਆਰ ਹੈ ਪਰ ਸੱਚ ਇਹ ਹੈ ਕਿ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਮਈ ਮਹੀਨੇ ਸਾਲ 2025 ਦੌਰਾਨ ਪੰਜਾਬ ਦੇ ਸੈਰ ਸਪਾਟਾ ਵਿਭਾਗ ਜ਼ਰੀਏ ਸ਼ਹੀਦ ਊਧਮ ਸਿੰਘ ਸਬੰਧੀ ਕਰੀਬ 90 ਕਰੋੜ ਰੁਪਏ ਦੇ ਵੱਖ ਵੱਖ ਪ੍ਰੋਜੈਕਟਾਂ ਬਾਬਤ ਚਿੱਠੀ ਕੇਂਦਰ ਨੂੰ ਭੇਜੀ ਸੀ, ਜਿਸ ਦਾ ਅੱਜ ਤਕ ਕੋਈ ਜਵਾਬ ਨਹੀਂ ਆਇਆ | ਅੰਤ ਨੂੰ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਤੋਂ ਹੀ ਮਨਜ਼ੂਰ ਕਰਵਾ ਕੇ ਕੱਲ੍ਹ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਯਾਦਗਾਰ ਦੀ ਮੁਕੰਮਲ ਕਾਇਆ ਕਲਪ ਲਈ 21.17 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ ਹੈ | ਕੇਂਦਰ ਨੂੰ ਲਿਖੀ ਚਿੱਠੀ ਵਿਚਲੇ ਪ੍ਰੋਜੈਕਟਾਂ ਵਿਚੋਂ ਇੱਕ ਹਾਲੇ ਬਕਾਇਆ ਹੈ ਤੇ ਜੇਕਰ ਸ਼੍ਰੀਮਤੀ ਦਾਮਨ ਥਿੰਦ ਬਾਜਵਾ ਅਤੇ ਭਾਜਪਾ ਨੂੰ ਸੁਨਾਮ ਨਾਲ ਸੱਚੇ ਰੂਪ ਵਿਚ ਕੋਈ ਲਗਾਅ ਹੈ ਤਾਂ ਉਹ ਰਹਿੰਦਾ ਪ੍ਰੋਜੈਕਟ ਪਾਸ ਕਰਵਾ ਕੇ ਸ਼ਹਿਰ ਲਈ ਲੈ ਕੇ ਆਉਣ | ਟੀਮ ਅਮਨ ਅਰੋੜਾ ਦੇ ਮੈਂਬਰ ਅਤੇ ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀਆਂ ਬਹੁਤ ਸਾਰੀਆਂ ਨਿਸ਼ਾਨੀਆਂ ਜਿਨ੍ਹਾਂ ਵਿਚ ਉਨ੍ਹਾਂ ਦਾ ਰਿਵਾਲਵਰ, ਗੋਲੀਆਂ, ਬਟੂਆਂ, ਪੈੱਨ, ਕੱਪੜੇ, ਆਦਿ ਸ਼ਾਮਲ ਹਨ, ਹਾਲੇ ਵੀ ਇੰਗਲੈਂਡ ਵਿਚ ਹਨ ਤੇ ਅੱਜ ਤਕ ਉਹ ਨਿਸ਼ਾਨੀਆਂ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਨੇ ਕੋਈ ਯਤਨ ਨਹੀਂ ਕੀਤਾ | ਉਨ੍ਹਾਂ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਗੁਮਰਾਹ ਕਰਨਾ ਛੱਡ ਕੇ ਇਸ ਕਾਰਜ ਵੱਲ ਧਿਆਨ ਦੇਣ | ਟੀਮ ਅਮਨ ਅਰੋੜਾ ਦੇ ਮੈਂਬਰ ਅਤੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਕਿਹਾ ਕਿ ਅਸਲ ਵਿਚ ਸੁਨਾਮ ਵਿਚ ਹੋ ਰਹੇ ਕਰੋੜਾਂ ਦੇ ਵਿਕਾਸ ਕਾਰਜ ਦੇਖ ਕੇ ਸ਼੍ਰੀਮਤੀ ਦਾਮਨ ਥਿੰਦ ਬਾਜਵਾ ਘਬਰਾ ਰਹੇ ਹਨ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਮਨੀਸ਼ ਸੋਨੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਐਮ ਸੀ ਗੁਰਤੇਗ ਨਿੱਕਾ, ਮਨੀ ਸਰਾਓ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਮਜ਼ਬੂਤੀ ਲਈ ਕੀਤੀ ਅਹਿਮ ਮੀਟਿੰਗ <br/> ਅਗਲੀ ਖ਼ਬਰ ਨੌਜਵਾਨਾਂ ਨੂੰ ਕਿਸਮਤ ਅਜ਼ਮਾਉਣ ਲਈ ਨਿਊਜ਼ੀਲੈਂਡ ਵਧੀਆ ਮੁਲਕ - ਸੁਖਵਿੰਦਰ ਸਿੰਘ <br/>
Ad Position 24