ਸ਼ੇਰਪੁਰ, 3 ਜਨਵਰੀ (ਮੇਘ ਰਾਜ ਜੋਸ਼ੀ) - ਨਵੇਂ ਸਾਲ ਦੇ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਅਤੇ ਪੰਜਾਬ-ਪੰਥ ਦੀ ਮਜ਼ਬੂਤੀ ਲਈ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਸ਼ੇਰਪੁਰ ਵਿਖੇ ਬਲਜੀਤ ਸਿੰਘ ਦੇ ਗ੍ਰਹਿ ਵਿਖੇ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਹਲਕੇ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਪਾਰਟੀ ਦੀ ਮੌਜੂਦਾ ਸਥਿਤੀ, ਸੰਗਠਨਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਰਾਜਨੀਤਕ ਚੁਨੌਤੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਪਾਰਟੀ ਦੀ ਮਜ਼ਬੂਤੀ ਲਈ ਆਗੂਆਂ ਅਤੇ ਵਰਕਰਾਂ ਤੋਂ ਕੀਮਤੀ ਸੁਝਾਅ ਵੀ ਮੰਗੇ ਗਏ | ਮੀਟਿੰਗ ਨੂੰ ਡਾ. ਕਰਨਵੀਰ ਸਿੰਘ ਮੁੱਖ ਬੁਲਾਰਾ ਜ਼ਿਲ੍ਹਾ ਸੰਗਰੂਰ, ਜਥੇਦਾਰ ਜਗਦੇਵ ਸਿੰਘ ਵਧੇਸਾ ਸਰਕਲ ਪ੍ਰਧਾਨ, ਨੰਬਰਦਾਰ ਅਜੀਤ ਪਾਲ ਸਿੰਘ ਪੰਜਗਰਾਈਆ ਸੂਬਾ ਡੈਲੀਗੇਟ, ਪਰਮਜੀਤ ਸਿੰਘ ਪੰਮਾ ਅਤੇ ਬਲਦੇਵ ਸਿੰਘ ਗਾਗੇਵਾਲ ਨੇ ਸੰਬੋਧਨ ਕਰਦਿਆਂ ਅਕਾਲੀ ਦਲ ਦੀ ਨੀਤੀਆਂ ਅਤੇ ਪੰਜਾਬ ਦੇ ਹੱਕਾਂ ਲਈ ਚਲ ਰਹੇ ਸੰਘਰਸ਼ ਬਾਰੇ ਆਪਣੇ ਵਿਚਾਰ ਰੱਖੇ | ਇਸ ਮੌਕੇ ਰਿੰਕੂ ਕਾਲਾਬੂਲਾ, ਸੋਨੂ ਸ਼ੇਰਪੁਰ, ਸੁਖਚੈਨ ਸਿੰਘ ਸੁੱਖ, ਲਖਬੀਰ ਸਿੰਘ ਲੱਖੀ ਗਰੇਵਾਲ, ਮਨੀ ਗਰੇਵਾਲ, ਹਰਦੀਪ ਸਿੰਘ ਗਰੇਵਾਲ, ਗੁਰਵਿੰਦਰ ਸਿੰਘ, ਮਿੰਦੀ ਸਿੰਘ ਸਮੇਤ ਕਈ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ |