02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਸੈਮੀਨਾਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 04-01-2026
ਚੀਮਾ ਮੰਡੀ, 3 ਜਨਵਰੀ (ਜਗਰਾਜ ਮਾਨ) - ਐਮ.ਐਲ.ਜੀ ਕਾਨਵੈਂਟ ਸਕੂਲ ਦੇ ਕੈਂਪਸ ਵਿਚ ਮਾਰਗ ਦਰਸ਼ਨ ਅਤੇ ਸਲਾਹ ਦੇਣ ਲਈ ਚਿਤਕਾਰਾ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਖ਼ਾਸ ਕਰ ਕੇ ਕਲਾਸ 11ਵੀਂ ਅਤੇ 12ਵੀਂ ਦੇ ਵਿਦਿਆਰਥੀ ਸ਼ਾਮਿਲ ਹੋਏ | ਇਸ ਮੌਕੇ ਰਿਸੋਸ ਪਰਸਨ ਦੇ ਤੌਰ 'ਤੇ ਕੋਆਰਡੀਨੇਟਰ ਸੰਜੀਵ ਕੁਮਾਰ ਅਤੇ ਕੁਲਵਿੰਦਰ ਸਿੰਘ ਹਾਜ਼ਰ ਰਹੇ | ਉਨ੍ਹਾਂ ਵਿਦਿਆਰਥੀਆਂ ਨੂੰ ਅਗਲੀ ਪ੍ਰੀਖਿਆ ਦੇ ਪ੍ਰਾਰੰਭਿਕ ਪੜਾਅ, ਮੁੱਖ ਪ੍ਰੀਖਿਆ ਅਤੇ ਸਰੂਪ ਬਾਰੇ ਸੰਖੇਪ ਜਾਣਕਾਰੀ ਦਿੱਤੀ | ਸਕੂਲ ਦੇ ਪਿ੍ੰਸੀਪਲ ਡਾ. ਵਿਕਾਸ ਸੂਦ ਨੇ ਕਿਹਾ ਕਿ 12ਵੀ ਤੋਂ ਬਾਅਦ ਦੇ ਕੋਰਸ ਕਠਿਨ ਹਨ, ਪਰ ਸਹੀ ਮਾਰਗ ਦਰਸ਼ਨ, ਮਿਹਨਤ, ਢੁਕਵੀਂ ਤਿਆਰੀ ਅਤੇ ਦਿ੍ੜ੍ਹ ਨਿਸ਼ਚੇ ਨਾਲ ਇਸ ਨੂੰ ਪਾਸ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਚੰਗਾ ਪੜ੍ਹ ਲਿਖ, ਉੱਚੇ ਪਦ ਤੇ ਬੈਠ ਕੇ, ਦੇਸ਼ ਅਤੇ ਸਮਾਜ ਦੀ ਤਰੱਕੀ ਅਤੇ ਪ੍ਰਸ਼ਾਸਨਿਕ ਨੀਤੀ ਨਿਰਮਾਣ ਵਿਚ ਪ੍ਰਭਾਵਸ਼ਾਲੀ ਭੂਮਿਕਾ ਨਿਭਾਈ ਜਾ ਸਕਦੀ ਹੈ | ਇਹ ਸੈਮੀਨਾਰ ਵਿਦਿਆਰਥੀਆਂ ਲਈ ਬਹੁਤ ਹੀ ਜਾਣਕਾਰੀ ਪੂਰਕ ਅਤੇ ਪ੍ਰੇਰਨਾਦਾਇਕ ਸਾਬਤ ਹੋਇਆ | ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਨਵੀਨ ਗੋਇਲ, ਪਿ੍ੰਸੀਪਲ ਡਾ. ਵਿਕਾਸ ਸੂਦ ਅਤੇ ਸਮੂਹ ਸਟਾਫ਼ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 149 ਲਾਭਪਾਤਰੀਆਂ ਨੂੰ ਪੱਕੇ ਘਰਾਂ ਲਈ 3.72 ਕਰੋੜ ਰੁਪਏ ਦੇ ਚੈੱਕ ਵੰਡੇ ਅਗਲੀ ਖ਼ਬਰ ਕਿਸਾਨ ਯੂਨੀਅਨ ਪੱਤਰਕਾਰਾਂ ਦੇ ਹੱਕ ਵਿਚ ਨਿੱਤਰੀ <br/>
Ad Position 24