02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 149 ਲਾਭਪਾਤਰੀਆਂ ਨੂੰ ਪੱਕੇ ਘਰਾਂ ਲਈ 3.72 ਕਰੋੜ ਰੁਪਏ ਦੇ ਚੈੱਕ ਵੰਡੇ

Ad Position 21
No active advertisement
ਅਜੀਤ ਡੈਸਕ 04-01-2026
ਮੂਨਕ, 3 ਜਨਵਰੀ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸ਼ਹਿਰ ਮੂਣਕ ਵਿਚ 149 ਲਾਭਪਾਤਰੀਆਂ ਨੂੰ ਪੱਕੇ ਘਰ ਬਣਾਉਣ ਲਈ 3 ਕਰੋੜ 72 ਲੱਖ 50 ਹਜ਼ਾਰ ਰੁਪਏ ਦੇ ਚੈੱਕ ਵੰਡੇ | ਸਮਾਗਮ ਦੌਰਾਨ ਹਰੇਕ ਲਾਭਪਾਤਰੀ ਨੂੰ 2.50 ਲੱਖ ਰੁਪਏ ਦੀ ਗਰਾਂਟ ਪ੍ਰਦਾਨ ਕੀਤੀ ਗਈ | ਚੈੱਕ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ, ਆਪ ਸਭ ਨੂੰ ਅੱਜ ਦੇ ਇਸ ਖ਼ੁਸ਼ੀ ਵਾਲੇ ਮੌਕੇ ਤੇ ਬਹੁਤ ਬਹੁਤ ਮੁਬਾਰਕਬਾਦ ਹੈ ਕਿ ਅੱਜ ਤੁਹਾਡੇ ਹੱਥਾਂ ਵਿਚ ਆ ਰਹੀ ਇਹ ਰਾਸ਼ੀ ਨਾਲ ਤੁਸੀਂ ਆਪਣੇ ਸੁਪਨਿਆਂ ਦਾ ਪੱਕਾ ਘਰ ਬਣਾ ਸਕੋਗੇ | ਲੋਕਾਂ ਨੂੰ ਛੱਤ ਮੁਹੱਈਆ ਕਰਵਾਉਣਾ ਹਰ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ | ਉਨ੍ਹਾਂ ਅੱਗੇ ਕਿਹਾ, ਇਹ ਪੈਸਾ ਤੁਹਾਡਾ ਹੀ ਪੈਸਾ ਹੈ, ਜੋ ਟੈਕਸਾਂ ਰਾਹੀਂ ਇਕੱਠਾ ਹੁੰਦਾ ਹੈ ਅਤੇ ਅੱਜ ਅਸੀਂ ਉਸੇ ਪੈਸੇ ਨੂੰ ਬਿਨ੍ਹਾਂ ਕਿਸੇ ਵਿਤਕਰੇ ਤੋਂ ਸਿੱਧਾ ਤੁਹਾਡੇ ਤੱਕ ਪਹੁੰਚਾ ਰਹੇ ਹਾਂ | ਪਹਿਲਾਂ ਇੱਕ ਘਰ ਲਈ ਸਿਰਫ਼ ਡੇਢ ਲੱਖ ਰੁਪਏ ਮਿਲਦੇ ਸਨ, ਪਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸ ਰਾਸ਼ੀ ਨੂੰ ਵਧਾ ਕੇ 2.50 ਲੱਖ ਰੁਪਏ ਕਰ ਦਿੱਤਾ ਹੈ ਤਾਂ ਜੋ ਮਹਿੰਗਾਈ ਦੇ ਇਸ ਦੌਰ ਵਿਚ ਵੀ ਤੁਹਾਨੂੰ ਪੱਕਾ ਅਤੇ ਮਜ਼ਬੂਤ ਘਰ ਬਣ ਸਕੇ | ਕੈਬਨਿਟ ਮੰਤਰੀ ਨੇ ਭਰੋਸਾ ਦਿਵਾਉਂਦਿਆਂ ਕਿਹਾ, ਅਸੀਂ ਰਾਜਨੀਤੀ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਆਏ ਹਾਂ | ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਚੋਣਾਂ ਵਿਚ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇੱਕ-ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ | ਚਾਹੇ ਮੁਫ਼ਤ ਬਿਜਲੀ ਹੋਵੇ, ਮੁਹੱਲਾ ਕਲੀਨਿਕ ਹੋਣ ਜਾਂ ਘਰ-ਘਰ ਨੌਕਰੀ, ਸਾਡੀ ਸਰਕਾਰ ਵਾਅਦੇ ਨਿਭਾਉਣ ਵਿਚ ਵਿਸ਼ਵਾਸ ਰੱਖਦੀ ਹੈ | ਅੱਜ ਇਹ ਘਰਾਂ ਦੀ ਗਰਾਂਟ ਵੀ ਉਸੇ ਵਿਸ਼ਵਾਸ ਦਾ ਹਿੱਸਾ ਹੈ | ਉਨ੍ਹਾਂ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਸ਼ੀ ਦਾ ਸਹੀ ਢੰਗ ਨਾਲ ਇਸਤੇਮਾਲ ਕਰਨ ਅਤੇ ਜਲਦੀ ਆਪਣੇ ਘਰਾਂ ਦਾ ਨਿਰਮਾਣ ਸ਼ੁਰੂ ਕਰਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਖੜ੍ਹੀ ਹੈ ਅਤੇ ਤੁਹਾਡੇ ਸੁਪਨੇ ਪੂਰੇ ਕਰਨ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ | ਇਸ ਦੌਰਾਨ 'ਆਪ' ਆਗੂ ਜੋਨੀ ਅਰੋੜਾ, ਕੌਂਸਲਰ ਗੁਰਵਿੰਦਰ ਸਿੰਘ ਸੰਧੂ, ਜਗਸੀਰ ਮਲਾਣਾ, ਨਛੱਤਰ ਰਾਓ ਅਤੇ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸੰਪੰਨ <br/> ਅਗਲੀ ਖ਼ਬਰ ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਸੈਮੀਨਾਰ ਲਗਾਇਆ <br/>
Ad Position 24