ਸ਼ੇਰਪੁਰ, 3 ਜਨਵਰੀ (ਮੇਘ ਰਾਜ ਜੋਸ਼ੀ) - ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਮਹਿਲ ਕਲਾਂ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਮਨਰੇਗਾ ਵਰਗੀ ਇਤਿਹਾਸਕ ਯੋਜਨਾ ਨੂੰ ਲੁਕਵੇਂ ਢੰਗ ਨਾਲ ਖ਼ਤਮ ਕਰਨ ਦੀ ਸਾਜ਼ਿਸ਼ ਰਚਣ ਦੇ ਗੰਭੀਰ ਦੋਸ਼ ਲਗਾਉਂਦਿਆਂ ਸ਼ੇਰਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ 'ਜੀ ਰਾਮ ਜੀ' ਮਨਰੇਗਾ ਯੋਜਨਾ ਅਸਲ ਵਿਚ ਮਨਰੇਗਾ ਮਜ਼ਦੂਰਾਂ ਨੂੰ ਮਿਲਦੇ ਹੱਕਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਹੈ | ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਨੂੰ ਸਿੱਧੇ ਤੌਰ 'ਤੇ ਬੰਦ ਕਰਨ ਦੀ ਬਜਾਏ, ਇਸ ਦੀ ਕਾਰਗੁਜ਼ਾਰੀ ਨੂੰ ਖੋਖਲਾ ਕਰ ਕੇ ਗਰੀਬ ਮਜ਼ਦੂਰਾਂ ਨੂੰ ਰੋਜ਼ਗਾਰ ਤੋਂ ਵੰਚਿਤ ਕਰਨਾ ਚਾਹੁੰਦੀ ਹੈ | ਉਨ੍ਹਾਂ ਮਨਰੇਗਾ ਮਜ਼ਦੂਰਾਂ ਅਤੇ ਹੋਰ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਵਿਚ ਕੀਤੇ ਜਾ ਰਹੇ ਬਦਲਾਵਾਂ ਦਾ ਡਟ ਕੇ ਵਿਰੋਧ ਕਰਨ | ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਵੀ ਤਿੱਖਾ ਤੰਜ ਕੱਸਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਮਸਲੇ 'ਤੇ ਕੇਂਦਰ ਅੱਗੇ ਆਪਣੀ ਆਵਾਜ਼ ਉਠਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸੀ ਆਗੂ ਤੇ ਵਰਕਰ ਵੀ ਮੌਜੂਦ ਸਨ |