03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸਿਟੀ ਪੈ੍ਰੱਸ ਕਲੱਬ ਵਲੋਂ ਪੱਤਰਕਾਰਾਂ ਤੇ ਦਰਜ ਕੀਤੇ ਪਰਚੇ ਦੀ ਸਖ਼ਤ ਨਿੰਦਾ

Ad Position 21
No active advertisement
ਅਜੀਤ ਡੈਸਕ 04-01-2026
ਅਹਿਮਦਗੜ੍ਹ, 3 ਜਨਵਰੀ (ਸੁਖਜੀਤ ਸਿੰਘ ਖੇੜਾ) - ਸਿਟੀ ਪੈੱ੍ਰਸ ਕਲੱਬ ਅਹਿਮਦਗੜ੍ਹ ਦੀ ਇੱਕ ਅਹਿਮ ਮੀਟਿੰਗ ਅੱਜ ਇੱਥੇ ਪੈੱ੍ਰਸ ਕਲੱਬ ਦੇ ਪ੍ਰਧਾਨ ਸੁਖਜੀਤ ਸਿੰਘ ਖੇੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਇੱਕ ਮਤੇ ਰਾਹੀਂ ਲੰਘੇ ਦਿਨੀਂ ਲੁਧਿਆਣਾ ਦੇ ਸਾਈਬਰ ਸੈੱਲ ਦੀ ਪੁਲਿਸ ਵਲੋਂ ਮੁੱਖ ਮੰਤਰੀ ਦੇ ਵਿਦੇਸ਼ੀ ਦੌਰੇ ਦੌਰਾਨ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਕਰਨ ਬਾਰੇ ਸੋਸ਼ਲ ਮੀਡੀਆ 'ਤੇ ਟਿੱਪਣੀਆਂ ਕਰਨ ਦੇ ਦੋਸ਼ਾਂ ਤਹਿਤ ਆਰ.ਟੀ.ਆਈ. ਕਾਰਕੁਨ ਤੇ ਪੱਤਰਕਾਰ ਮਿੰਟੂ ਗੁਰਸਰੀਆ, ਮਨਿੰਦਰਜੀਤ ਸਿੱਧੂ ਅਤੇ ਪੱਤਰਕਾਰ ਮਨਦੀਪ ਸਿੰਘ ਮੱਕੜ ਸਮੇਤ 10 ਵਿਅਕਤੀਆਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਟੀ ਪੈੱ੍ਰਸ ਕਲੱਬ ਦੇ ਸਮੂਹ ਅਹੁਦੇਦਾਰਾਂ ਨੇ ਸਰਕਾਰ ਵਲੋਂ ਪੱਤਰਕਾਰਾਂ ਨਾਲ ਕੀਤੀ ਗਈ ਇਸ ਧੱਕੇਸ਼ਾਹੀ ਨੂੰ ਲੋਕਤੰਤਰ ਦੇ ਚੌਥੇ ਥੰਪ ਪੈੱ੍ਰਸ ਦੀ ਆਜ਼ਾਦੀ 'ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ 'ਚ ਪੰਜਾਬ ਭਰ ਅੰਦਰ ਆਏ ਦਿਨ ਪੱਤਰਕਾਰਾਂ ਖਿਲਾਫਟ ਕਥਿਤ ਸਰਕਾਰੀ ਧੱਕੜਸ਼ਾਹੀ ਵੱਧਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੁਲਿਸ ਰਾਹੀਂ ਪੱਤਰਕਾਰਾਂ 'ਤੇ ਝੂਠੇ ਪਰਚੇ ਦਰਜ ਕਰ ਕੇ ਪੈੱ੍ਰਸ ਦੀ ਆਵਾਜ਼ ਨੂੰ ਜਬਰੀ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ | ਜਿਸ ਨੰੂ ਪੰਜਾਬ ਦਾ ਪੱਤਰਕਾਰ ਭਾਈਚਾਰਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗਾ | ਸਾਰੇ ਅਹੁਦੇਦਾਰਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਜਦੋਂ ਪੱਤਰਕਾਰਾਂ ਨਾਲ ਧੱਕਾ ਹੋਇਆ ਸੀ ਤਾਂ ਉਸ ਸਮੇਂ ਇਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਹੁੰਦਿਆਂ ਉਕਤ ਸਰਕਾਰਾਂ ਦੀ ਰੱਜ ਕੇ ਨਿੰਦਾ ਕਰਦੇ ਹੋਏ ਉਨ੍ਹਾਂ ਸਰਕਾਰਾਂ 'ਤੇ ਪੱਤਰਕਾਰਾਂ ਦੇ ਲਿਖਣ ਦੀ ਆਜ਼ਾਦੀ ਨੂੰ ਖੋਹਣ ਦੇ ਦੋਸ਼ ਲਗਾਏ ਸਨ ਪਰੰਤੂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਪਣੀ ਸਰਕਾਰ ਵੀ ਉਨ੍ਹਾਂ ਪਿਛਲੀਆਂ ਸਰਕਾਰਾਂ ਦੇ ਰਾਹ 'ਤੇ ਚੱਲ ਕੇ ਪੰਜਾਬ ਭਰ ਅੰਦਰ ਪੱਤਰਕਾਰਾਂ 'ਤੇ ਝੂਠੇ ਪਰਚੇ ਦਰਜ ਕਰ ਰਹੀ ਹੈ | ਪੰਜਾਬ ਸਰਕਾਰ ਤੇ ਪੁਲਸ ਦਾ ਪੱਤਰਕਾਰਾਂ ਪ੍ਰਤੀ ਇਹ ਮਾੜਾ ਰਵੱਈਆ ਬਹੁਤ ਹੀ ਨਿੰਦਣਯੋਗ ਹੈ | ਪੱਤਰਕਾਰਾਂ ਖ਼ਿਲਾਫ਼ ਦਰਜ ਕੀਤੇ ਪਰਚੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦੇ ਹੋਏ ਕਲੱਬ ਅਹੁਦੇਦਾਰਾਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸੂਬੇ ਦੇ ਪੱਤਰਕਾਰ ਭਾਈਚਾਰੇ ਵਲੋਂ ਕੀਤੇ ਜਾਣ ਵਾਲੇ ਹਰ ਤਰ੍ਹਾਂ ਦੇ ਸੰਘਰਸ਼ 'ਚ ਸਮੁੱਚਾ ਪੱਤਰਕਾਰ ਭਾਈਚਾਰਾ ਡੱਟ ਕੇ ਸਾਥ ਦੇਵੇਗਾ | ਪੰਜਾਬ ਦੇ ਸਮੂਹ ਪੱਤਰਕਾਰ ਇੱਕ ਮੰਚ 'ਤੇ ਇਕੱਠੇ ਹੋ ਕੇ ਸਰਕਾਰਾਂ ਦੀ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਉਣਗੇ | ਇਸ ਮੌਕੇ ਰਾਜੇਸ਼ ਸ਼ਰਮਾ, ਰਾਕੇਸ ਜੋਸ਼ੀ, ਸੁਖਜੀਤ ਸਿੰਘ ਖੇੜਾ, ਪਰਮਿੰਦਰ ਵਾਲੀਆ, ਰੌਸ਼ਨ ਮਲਹੋਤਰਾ, ਵਿੱਕੀ ਟੰਡਨ, ਸੁਖਸਾਗਰ ਸਿੰਘ ਸੋਢੀ, ਰੁਪਿੰਦਰ ਸਿੰਘ ਰੂਪੀ ਰਛੀਨ, ਮਅੰਕ ਤਾਇਲ, ਰਾਜਪਾਲ ਗਰਗ, ਕਰਨੈਲ ਸਿੰਘ, ਅਜੀਤ ਸਿੰਘ ਰਾਜੜ, ਅਮਨਦੀਪ ਦਰਦੀ, ਰਿੱਕੀ ਸੂਦ, ਮਹਾਵੀਰ ਗੋਇਲ, ਮਨਜੀਤ ਸਿੰਘ ਲੇਲ, ਜਸਵੀਰ ਸਿੰਘ ਫਰਵਾਲੀ, ਗਗਨ ਦਰਪਨ, ਵਿਨੇਸ਼ ਗੁਪਤਾ, ਕਿ੍ਸ਼ਨ ਘਨੱਈਆ ਆਦਿ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਾਸੀਆਂ ਵਲੋਂ ਮਿਲ ਰਹੇ ਸਨੇਹ ਅਤੇ ਪਿਆਰ ਦਾ ਮੁੱਲ ਮੋੜਨ ਲਈ ਯਤਨਸ਼ੀਲ ਹਾਂ - ਅਮਨ ਅਰੋੜਾ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ
Ad Position 24