03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਹਲਕਾ ਵਾਸੀਆਂ ਵਲੋਂ ਮਿਲ ਰਹੇ ਸਨੇਹ ਅਤੇ ਪਿਆਰ ਦਾ ਮੁੱਲ ਮੋੜਨ ਲਈ ਯਤਨਸ਼ੀਲ ਹਾਂ - ਅਮਨ ਅਰੋੜਾ

Ad Position 21
No active advertisement
ਅਜੀਤ ਡੈਸਕ 04-01-2026
ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ (ਭੁੱਲਰ, ਧਾਲੀਵਾਲ, ਸੱਗੂ) - ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਮਨ ਅਰੋੜਾ ਨੇ ਬੀਤੇ ਦਿਨੀਂ ਸ਼ਹਿਰ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿਚ 3 ਕਰੋੜ 68 ਲੱਖ 47 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ | ਸ੍ਰੀ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਲਕੇ ਦੇ ਹਰ ਵਿਅਕਤੀ ਤੱਕ ਵਿਕਾਸ ਦੀ ਲਹਿਰ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵਲੋਂ ਮਿਲ ਰਹੇ ਬੇਪਨਾਹ ਪਿਆਰ ਅਤੇ ਸਹਿਯੋਗ ਦਾ ਮੁੱਲ ਮੋੜਨ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ | ਇਹ ਵਿਕਾਸ ਕਾਰਜ ਸ਼ਹਿਰ ਦੇ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਵਿਚ ਸਤੀ ਸ਼ਿਵਾਲਾ ਮੰਦਿਰ ਜਖੇਪਲ ਰੋਡ ਵਿਖੇ 13.78 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਮਰਿਆਂ ਦਾ ਉਦਘਾਟਨ, ਫਤਿਹ ਨਗਰ ਬਖਸ਼ੀਵਾਲਾ ਮੋੜ ਵਿਖੇ ਵਾਰਡ ਨੰਬਰ 8, 9 ਅਤੇ 10 ਵਿਚ 1 ਕਰੋੜ 47 ਲੱਖ ਰੁਪਏ ਨਾਲ ਗਲੀਆਂ-ਨਾਲੀਆਂ ਅਤੇ ਟਾਈਲਾਂ ਲਗਾਉਣ ਦੇ ਨਵੇਂ ਕੰਮਾਂ ਦੀ ਸ਼ੁਰੂਆਤ, ਪੀਰ ਬੰਨਾ ਬਨੋਈ ਰੋਡ ਨੇੜੇ ਐੱਚ9 ਹੋਟਲ ਵਿਖੇ ਵਾਰਡ ਨੰਬਰ 22 ਵਿਚ 40.43 ਲੱਖ ਰੁਪਏ ਨਾਲ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ, ਰੇਗਰ ਧਰਮਸ਼ਾਲਾ ਵਿਖੇ ਵਾਰਡ ਨੰਬਰ 13 ਵਿਚ 43.26 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕੰਮਾਂ ਦੀ ਸ਼ੁਰੂਆਤ, ਗੀਤਾ ਭਵਨ ਰੋਡ 'ਤੇ 12 ਲੱਖ ਰੁਪਏ ਨਾਲ ਗੇਟ ਦਾ ਨੀਂਹ ਪੱਥਰ ਅਤੇ ਚੌਕ ਮਹੰਤਾਂ ਦਾ ਡੇਰਾ ਵਿਖੇ ਵਾਰਡ ਨੰਬਰ 2, 5 ਅਤੇ 7 ਵਿਚ 1 ਕਰੋੜ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸ਼ਾਮਿਲ ਹੈ | ਸ੍ਰੀ ਅਰੋੜਾ ਨੇ ਅੱਗੇ ਕਿਹਾ ਕਿ ਇਹ ਕਾਰਜ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਧਾਉਣਗੇ ਬਲਕਿ ਗਲੀਆਂ-ਨਾਲੀਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰ ਕੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਵਾਤਾਵਰਨ ਮੁਹੱਈਆ ਕਰਵਾਉਣਗੇ | ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕੇ ਦੇ ਵਿਕਾਸ ਲਈ ਅਜਿਹੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਸ੍ਰ ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ ਸੁਨਾਮ, ਸ਼੍ਰੀ ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਸ਼੍ਰੀ ਜਤਿੰਦਰ ਜੈਨ ਮੀਡੀਆ ਕੋਆਰਡੀਨੇਟਰ, ਸ਼੍ਰੀ ਸਨੀ ਕਾਂਸਲ, ਸ਼੍ਰੀ ਬਿੱਟੂ ਤਲਵਾਰ, ਸ਼੍ਰੀ ਭਾਨੁ ਪ੍ਰਤਾਪ, ਸ਼੍ਰੀ ਸੁਰਜੀਤ ਸਿੰਘ ਗਹੀਰ ਆਦਿ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦੇ 85 ਫ਼ੀਸਦੀ ਕਰਜ਼ੇ ਦੀ ਸਹਾਇਤਾ ਨਾਲ ਹੀ ਨੇਪਰੇ ਚੜਿ੍ਹਆ ਸੁਨਾਮ ਦਾ ਸੀਵਰੇਜ ਪ੍ਰਾਜੈਕਟ- ਦਾਮਨ ਬਾਜਵਾ... ਅਗਲੀ ਖ਼ਬਰ ਸਿਟੀ ਪੈ੍ਰੱਸ ਕਲੱਬ ਵਲੋਂ ਪੱਤਰਕਾਰਾਂ ਤੇ ਦਰਜ ਕੀਤੇ ਪਰਚੇ ਦੀ ਸਖ਼ਤ ਨਿੰਦਾ
Ad Position 24