03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 04-01-2026
ਲੌਂਗੋਵਾਲ, 3 ਜਨਵਰੀ (ਵਿਨੋਦ, ਸ. ਸ. ਖੰਨਾ) - ਸਾਹਿਬ ਏ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਸ਼ੇਰੋਂ ਵਿਖੇ ਗੁਰਦੁਆਰਾ ਸੰਤ ਅਤਰ ਸਿੰਘ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਇਲਾਕੇ ਭਰ ਦੀ ਸਾਧ ਸੰਗਤ ਨੇ ਹਿੱਸਾ ਲਿਆ | ਇਸ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ਦੌਰਾਨ ਨਿੱਘਾ ਸਵਾਗਤ ਕੀਤਾ ਗਿਆ ਅਤੇ ਲੰਗਰ ਲਾਏ ਗਏ | ਨਗਰ ਕੀਰਤਨ ਦੌਰਾਨ ਪੰਥ ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰੂ ਇਤਿਹਾਸ ਸਰਵਣ ਕਰਵਾਇਆ ਅਤੇ ਪਿੰਡ ਵਾਸੀਆਂ ਵਲੋਂ ਨਗਰ ਕੀਰਤਨ ਦੇ ਸਵਾਗਤ ਵਿਚ ਥਾਂ-ਥਾਂ 'ਤੇ ਸਜਾਵਟਾਂ ਕੀਤੀਆਂ ਤੇ ਵੱਖ-ਵੱਖ ਲੰਗਰ ਲਗਾਏ ਗਏ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਬਿੱਕਰ ਸਿੰਘ, ਮੀਤ ਪ੍ਰਧਾਨ ਜਥੇਦਾਰ ਕੌਰ ਸਿੰਘ, ਰਾਮ ਸਿੰਘ ਸਕੱਤਰ, ਜਗਜੀਤ ਸਿੰਘ ਜੱਸੂ ਪੱਤੀ ਨੂੰ ਸਹਿ. ਸਕੱਤਰ, ਅਮਰਜੀਤ ਸਿੰਘ ਖ਼ਜ਼ਾਨਚੀ ਅਤੇ ਜਗਤਾਰ ਸਿੰਘ ਸਹਿ. ਖ਼ਜ਼ਾਨਚੀ, ਨਿਰਭੈ ਸਿੰਘ, ਮਨਦੀਪ ਸਿੰਘ, ਸਰਪੰਚ ਸਤਿਗੁਰ ਸਿੰਘ, ਮੁੱਖ ਗ੍ਰੰਥੀ ਰੇਸ਼ਮ ਸਿੰਘ ਮੀਤ ਗ੍ਰੰਥੀ ਭਾਈ ਬਲਜਿੰਦਰ ਸਿੰਘ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਸੋਧ ਬਿੱਲ-2025 ਨੂੰ ਰੱਦ ਕਰਨ ਦੀ ਕੀਤੀ ਮੰਗ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਮਲੇਰਕੋਟਲਾ ਦੀ ਨਗਰ ਕੌਂਸਲ ਚੋਣਾਂ ਸਬੰਧੀ ਅਹਿਮ ਮੀਟਿੰਗ
Ad Position 24