03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬਿਜਲੀ ਸੋਧ ਬਿੱਲ-2025 ਨੂੰ ਰੱਦ ਕਰਨ ਦੀ ਕੀਤੀ ਮੰਗ <br/>

Ad Position 21
No active advertisement
ਅਜੀਤ ਡੈਸਕ 04-01-2026
ਸੰਗਰੂਰ, 3 ਜਨਵਰੀ (ਧੀਰਜ ਪਸੋਰੀਆ) - ਬਿਜਲੀ ਸੋਧ ਬਿਲ 2025 ਨੂੰ ਰੱਦ ਕਰਨ ਦੀ ਮੰਗ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ, ਜ਼ਿਲ੍ਹਾ ਆਗੂ ਰਾਜਪਾਲ ਸਿੰਘ ਮੰਗਵਾਲ ਅਤੇ ਪਿੰਡ ਥਲੇਸਾਂ ਇਕਾਈ ਪ੍ਰਧਾਨ ਧਰਮਿੰਦਰ ਸਿੰਘ ਤੂਰ ਨੇ ਕਿਹਾ ਇਹ ਬਿੱਲ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹੈ ਤੇ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ | ਸਿਮ ਵਾਲੇ ਪ੍ਰੀਪੇਡ ਮੀਟਰਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ ਕਿਸਾਨ ਆਗੂ ਨੇ ਕਿਹਾ ਕੇ ਜਥੇਬੰਦੀ ਇਹ ਮੀਟਰਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ, ਉਨ੍ਹਾਂ ਭਾਰਤ ਸਰਕਾਰ ਵਲੋ ਅਮਰੀਕਾ ਨਾਲ ਕੀਤੇ ਖੇਤੀ ਸਮਝੌਤੇ ਨੂੰ ਰੱਦ ਕਰਨ ਅਤੇ ਬੀਜ ਬਿੱਲ 2025 ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਅਜਿਹੀਆਂ ਨੀਤੀਆਂ 'ਤੇ ਚੱਲ ਰਹੀਆਂ ਹਨ ਜਿਸ ਨਾਲ ਖੇਤੀ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਦਿੱਤਾ ਜਾ ਰਿਹਾ ਹੈ ਜਿਸ ਨੂੰ ਜਥੇਬੰਦੀ ਵਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਲਗਾਤਾਰ ਸੰਘਰਸ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24