03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪ੍ਰੈਗਾਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ ਟੇਬਲੇਟਸ ਦੀ ਵਿੱਕਰੀ 'ਤੇ ਪਾਬੰਦੀ-ਜ਼ਿਲ੍ਹਾ ਮੈਜਿਸਟ੍ਰੇਟ

Ad Position 21
No active advertisement
ਅਜੀਤ ਡੈਸਕ 04-01-2026
ਫ਼ਾਜ਼ਿਲਕਾ, 3 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ 1973, ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿਚ ਪ੍ਰੈਗਾਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿੱਕਰੀ 'ਤੇ ਸਟਾਕ ਕਰਨ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵਲੋਂ ਦਵਾਈ ਦੇਣ ਸਮੇਂ ਪਿ੍ਸਕਿ੍ਪਸ਼ਨ ਸਲਿਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਕੈਮਿਸਟ ਦੀ ਫ਼ਰਮ ਦਾ ਨਾਮ, ਦਵਾਈ ਦੇਣ ਦੀ ਮਿਤੀ ਅਤੇ ਟੇਬਲੇਟਸ ਦੀ ਗਿਣਤੀ ਦਰਜ ਕੀਤੀ ਜਾਵੇਗੀ | ਇਹ ਪਾਬੰਦੀ 28 ਫਰਵਰੀ 2026 ਤੱਕ ਲਾਗੂ ਰਹੇਗੀ | ਇਹ ਹੁਕਮ ਸਿਵਲ ਸਰਜਨ ਫ਼ਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ | ਸਿਵਲ ਸਰਜਨ ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ | ਉਨ੍ਹਾਂ ਵਲੋਂ ਕੈਪਸੂਲ ਦੀ ਵਿੱਕਰੀ 'ਤੇ ਉਕਤ ਧਾਰਾ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ |ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੈਗਾਬਾਲਿਨ 75 ਐਮ.ਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ | ਪ੍ਰੈਗਾਬਾਲਿਨ (75 ਮਿਲੀਗਰਾਮ ਤੱਕ) ਦੀ ਖ਼ਰੀਦ ਅਤੇ ਵਿੱਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ 'ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਮੈਂਬਰ ਬੀ.ਕੇ.ਯੂ ਖੋਸਾ 'ਚ ਹੋਏ ਸ਼ਾਮਿਲ ਯੂਨੀਅਨ ਦੇ ਪੰਜਾਬ ਪ੍ਰਧਾਨ ਨੇ ਕੀਤਾ ਸ... ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24