03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਧਾਰਮਿਕ ਗ੍ਰੰਥਾਂ ਦੇ ਸਤਿਕਾਰ ਨੂੰ ਕਾਇਮ ਰੱਖਣ ਲਈ ਸਰਕਾਰ ਸਖ਼ਤ ਕਾਨੂੰਨ ਦੀ ਵਿਵਸਥਾ ਕਰੇ-ਜਥੇਦਾਰ ਧਨੌਲਾ <br/>

Ad Position 21
No active advertisement
ਅਜੀਤ ਡੈਸਕ 04-01-2026
ਰੂੜੇਕੇ ਕਲਾਂ, 3 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਕਈ ਸਾਲਾਂ ਤੋਂ ਸ਼ਰਾਰਤੀ ਅਨਸਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਪ੍ਰੰਤੂ ਸਰਕਾਰਾਂ ਬੇਅਦਬੀ ਮਾਮਲਿਆਂ ਨੂੰ ਠੱਲ੍ਹ ਪਾਉਣ ਅਤੇ ਸਿੱਖ ਸੰਗਤਾਂ ਨੂੰ ਇਨਸਾਫ਼ ਦੇਣ 'ਚ ਨਾਕਾਮ ਸਾਬਤ ਹੋਈਆਂ ਹਨ | ਪੁਲਿਸ ਵਲੋਂ ਦੋਸ਼ੀਆਂ ਨੂੰ ਮਾਨਸਿਕ ਹਾਲਾਤ ਠੀਕ ਨਾ ਹੋਣ ਦਾ ਬਹਾਨਾ ਬਣਾ ਕੇ ਜਾ ਕਿਸੇ ਹੋਰ ਢੰਗ ਨਾਲ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਤੋਂ ਬਿਨਾ ਹੀ ਛੱਡ ਦਿੱਤਾ ਜਾਂਦਾ ਹੈ | ਸਿੱਖ ਸੰਗਤਾਂ ਦਾ ਸਵਾਲ ਹੈ ਕਿ ਮਾਨਸਿਕ ਪਾਗਲ ਸ਼ਰਾਰਤੀ ਅਨਸਰਾਂ ਨੂੰ ਬੇਅਦਬੀ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਜਾਂ ਗੁਰਦੁਆਰਾ ਸਾਹਿਬ ਹੀ ਕਿਉਂ ਨਜ਼ਰ ਆਉਂਦੇ ਹਨ? ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੇ ਪਿੰਡ ਪੱਖੋ ਕਲਾਂ ਵਿਖੇ ਇਕ ਧਾਰਮਿਕ ਸਮਾਗਮ ਉਪਰੰਤ ਕਰਦਿਆਂ ਕਿਹਾ ਕਿ ਧਾਰਮਿਕ ਗ੍ਰੰਥਾਂ ਦੇ ਸਤਿਕਾਰ ਲਈ ਸਖ਼ਤ ਕਾਨੂੰਨ ਦੀ ਵਿਵਸਥਾ ਕੀਤੀ ਜਾਵੇ | ਬੇਅਦਬੀਆਂ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਸਮਾਣਾ ਵਿਖੇ ਸੰਘਰਸ਼ ਕਰ ਰਹੇ ਭਾਈ ਗੁਰਜੀਤ ਸਿੰਘ ਅਤੇ ਸੰਗਤਾਂ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਨਗਰ ਕੀਰਤਨ ਵਿਚ ਵੱਡੀ ਗਿਣਤੀ 'ਚ ਪੰਜਾਬ ਭਰ ਵਿਚੋਂ ਸੰਗਤਾਂ ਤੇ ਸਾਰੀਆਂ ਹੀ ਸਿੱਖ ਜਥੇਬੰਦੀਆਂ ਸ਼ਮੂਲੀਅਤ ਕਰਨ |

Ad Position 22
No active advertisement
ਪਿਛਲੀ ਖ਼ਬਰ ਗਹਿਲ ਵਿਖੇ ਜ਼ਮੀਨ 'ਤੇ ਜਬਰੀ ਮਿੱਟੀ ਪਾਉਣ ਦਾ ਵਿਰੋਧ-ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੇ ਕੰਮ ਰੁਕਵਾ... ਅਗਲੀ ਖ਼ਬਰ ਐਸ.ਆਰ.ਆਈ ਦਾ ਟਰੇਨਿੰਗ ਕੈਂਪ ਲਗਾਇਆ <br/>
Ad Position 24