03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗਹਿਲ ਵਿਖੇ ਜ਼ਮੀਨ 'ਤੇ ਜਬਰੀ ਮਿੱਟੀ ਪਾਉਣ ਦਾ ਵਿਰੋਧ-ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੇ ਕੰਮ ਰੁਕਵਾਇਆ <br/>

Ad Position 21
No active advertisement
ਅਜੀਤ ਡੈਸਕ 04-01-2026
ਟੱਲੇਵਾਲ, 3 ਜਨਵਰੀ (ਸੋਨੀ ਚੀਮਾ)-ਭਾਰਤਮਾਲਾ ਪ੍ਰੋਜੈਕਟ ਅਧੀਨ ਪਿੰਡ ਗਹਿਲ ਦੇ ਨਜ਼ਦੀਕ ਸੜਕ ਕੱਢੇ ਜਾਣ ਨੂੰ ਲੈ ਕੇ ਇਕ ਪਰਿਵਾਰ ਦੀ ਜ਼ਮੀਨ ਸੜਕ ਦੇ ਘੇਰੇ ਵਿਚ ਆਉਣ ਕਾਰਨ ਮਹਿਕਮੇ ਵਲੋਂ ਬਿਨਾਂ ਸਹਿਮਤੀ ਜਬਰੀ ਕਬਜ਼ਾ ਕਰਨ ਅਤੇ ਖੇਤ ਵਿਚ ਮਿੱਟੀ ਪਾਉਣ ਦੇ ਵਿਰੋਧ ਵਿਚ ਪਰਿਵਾਰ ਨੇ ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ ਨਾਅਰੇਬਾਜ਼ੀ ਕਰਦਿਆਂ ਧੱਕੇਸ਼ਾਹੀ ਦਾ ਵਿਰੋਧ ਕੀਤਾ ਗਿਆ ਜਿਸ ਕਾਰਨ ਮੌਕੇ 'ਤੇ ਸੜਕ ਦਾ ਕੰਮ ਰੁਕਵਾ ਦਿੱਤਾ ਗਿਆ | ਪਰਿਵਾਰਕ ਮੈਂਬਰਾਂ ਅਤੇ ਕਿਸਾਨ ਆਗੂਆਂ ਜਸਪ੍ਰੀਤ ਸਿੰਘ ਜੱਸਾ, ਕੁਲਦੀਪ ਸਿੰਘ, ਜਗਸੀਰ ਸਿੰਘ, ਬਲੌਰ ਸਿੰਘ, ਹਰਪਾਲ ਸਿੰਘ, ਰਣਜੀਤ ਸਿੰਘ, ਕਰਨ ਸਿੰਘ, ਮਨਜੀਤ ਸਿੰਘ, ਗੁਰਜੰਟ ਸਿੰਘ ਅਤੇ ਟਹਿਲ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਭਾਰਤਮਾਲਾ ਰੋਡ ਲਈ ਜਦੋਂ ਉਕਤ ਪਰਿਵਾਰ ਨੇ ਆਪਣੀ ਜ਼ਮੀਨ ਦਾ ਮੁਆਵਜ਼ਾ ਨਾ ਲੈਣ ਅਤੇ ਜ਼ਮੀਨ ਨਾ ਛੱਡਣ ਬਾਰੇ ਸਪਸ਼ਟ ਰੁਖ ਅਪਣਾਇਆ ਹੋਇਆ ਹੈ, ਤਾਂ ਵੀ ਮਹਿਕਮੇ ਵਲੋਂ ਬਿਨਾਂ ਸਹਿਮਤੀ ਅੱਜ ਜਬਰੀ ਤੌਰ 'ਤੇ ਕਿਸਾਨ ਦੇ ਖੇਤ ਵਿਚ ਮਿੱਟੀ ਪਾ ਕੇ ਸੜਕ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਜਦੋਂ ਪਰਿਵਾਰ ਆਪਣੀ ਜ਼ਮੀਨ ਦੇਣ ਲਈ ਰਾਜ਼ੀ ਨਹੀਂ ਹੈ ਅਤੇ ਨਾ ਹੀ ਕੋਈ ਲਿਖਤੀ ਜਾਂ ਮੌਖਿਕ ਸਹਿਮਤੀ ਦਿੱਤੀ ਗਈ ਹੈ, ਤਾਂ ਫਿਰ ਧੱਕੇ ਨਾਲ ਜ਼ਮੀਨ 'ਤੇ ਕਬਜ਼ਾ ਕਰਨਾ ਨਾਂ ਸਿਰਫ਼ ਗੈਰ-ਕਾਨੂੰਨੀ ਹੈ, ਸਗੋਂ ਕਿਸਾਨਾਂ ਦੇ ਮੂਲ ਹੱਕਾਂ ਦੀ ਸਿੱਧੀ ਉਲੰਘਣਾ ਵੀ ਹੈ | ਪਰਿਵਾਰ ਵਲੋਂ ਵਿਰੋਧ ਕਰਨ 'ਤੇ ਕਿਸਾਨ ਜਥੇਬੰਦੀਆਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਧੱਕੇਸ਼ਾਹੀ ਦੇ ਖ਼ਿਲਾਫ਼ ਡਟ ਕੇ ਖੜ੍ਹਦਿਆਂ ਕੰਮ ਰੁਕਵਾ ਦਿੱਤਾ | ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸੇ ਵੀ ਕਿਸਾਨ ਦੀ ਲਿਖਤੀ ਸਹਿਮਤੀ ਤੋਂ ਬਿਨਾਂ ਨਾ ਤਾਂ ਕਿਸੇ ਮਹਿਕਮੇ ਨੂੰ ਅਤੇ ਨਾ ਹੀ ਕਿਸੇ ਸਰਕਾਰ ਨੂੰ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨ ਦਿੱਤਾ ਜਾਵੇਗਾ, ਭਾਵੇਂ ਇਸ ਲਈ ਉਨ੍ਹਾਂ ਨੂੰ ਕਿੰਨੀ ਵੀ ਵੱਡੀ ਕੁਰਬਾਨੀ ਕਿਉਂ ਨਾ ਦੇਣੀ ਪਵੇ | ਆਗੂਆਂ ਨੇ ਸਪਸ਼ਟ ਕੀਤਾ ਕਿ ਕਿਸਾਨ ਆਪਣੀ ਧਰਤੀ ਦੀ ਰੱਖਿਆ ਲਈ ਹਰ ਤਰ੍ਹਾਂ ਦੇ ਸੰਘਰਸ਼ ਲਈ ਤਿਆਰ ਹਨ ਅਤੇ ਜੇਕਰ ਭਵਿੱਖ ਵਿਚ ਵੀ ਜਬਰੀ ਕਾਰਵਾਈ ਕੀਤੀ ਗਈ ਤਾਂ ਇਸ ਦਾ ਜਵਾਬ ਹੋਰ ਤੇਜ਼ ਅਤੇ ਵਿਸ਼ਾਲ ਅੰਦੋਲਨ ਰਾਹੀਂ ਦਿੱਤਾ ਜਾਵੇਗਾ ਰੋਸ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਜਦੋਂ ਤੱਕ ਪਰਿਵਾਰ ਨੂੰ ਭਰੋਸੇ ਵਿਚ ਨਹੀਂ ਲਿਆ ਜਾਂਦਾ ਅਤੇ ਕਾਨੂੰਨੀ ਤਰੀਕੇ ਨਾਲ ਮੁਆਵਜ਼ੇ ਸਬੰਧੀ ਗੱਲਬਾਤ ਨਹੀਂ ਹੁੰਦੀ, ਉਦੋਂ ਤੱਕ ਜ਼ਮੀਨ 'ਤੇ ਕਿਸੇ ਵੀ ਤਰ੍ਹਾਂ ਦਾ ਕੰਮ ਨਾ ਕੀਤਾ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਧੱਕੇਸ਼ਾਹੀ ਜਾਰੀ ਰਹੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੇਵਾ ਭਾਰਤੀ ਸਕੂਲ ਕਿਲ੍ਹਾ ਮੁਹੱਲਾ ਵਿਖੇ ਲੜਕੀਆਂ ਨੰੂ ਹਾਈਜਿਨਕ ਕਿੱਟਾਂ ਵੰਡੀਆਂ <br/> ਅਗਲੀ ਖ਼ਬਰ ਧਾਰਮਿਕ ਗ੍ਰੰਥਾਂ ਦੇ ਸਤਿਕਾਰ ਨੂੰ ਕਾਇਮ ਰੱਖਣ ਲਈ ਸਰਕਾਰ ਸਖ਼ਤ ਕਾਨੂੰਨ ਦੀ ਵਿਵਸਥਾ ਕਰੇ-ਜਥੇਦਾਰ ਧਨੌਲਾ <br/>
Ad Position 24