ਹੰਡਿਆਇਆ, 3 ਜਨਵਰੀ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਸੇਵਾਦਾਰ ਰਾਜ ਸਿੰਘ ਹੰਡਿਆਇਆ ਦੀ ਸੇਵਾ ਮੁਕਤੀ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗਿਆਨੀ ਪ੍ਰੇਮ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ | ਸ਼ੋ੍ਰਮਣੀ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸਿੰਘ ਸਾਹਿਬ ਗਿ: ਬਲਵਿੰਦਰ ਸਿੰਘ ਨੇ ਕਿਹਾ ਕਿ ਇਹ ਬੇਦਾਗ਼ ਸ਼ਖ਼ਸੀਅਤ ਬਣ ਕੇ ਸੇਵਾ ਮੁਕਤ ਹੋਏ ਹਨ | ਇਸ ਮੌਕੇ ਸੇਵਾਦਾਰ ਰਾਜ ਸਿੰਘ ਨੂੰ ਸਨਮਾਨਿਤ ਕਰਨ ਵਾਲਿਆਂ 'ਚ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਮੈਨੇਜਰ ਨਿਰਮਲ ਸਿੰਘ ਰਾਜੀਆ, ਸਾਬਕਾ ਪ੍ਰਧਾਨ ਭਰਪੂਰ ਸਿੰਘ ਨੰਬਰਦਾਰ, ਨਛੱਤਰ ਸਿੰਘ ਭਰੀ, ਮੱਖਣ ਸਿੰਘ ਮਹਿਰਮੀਆ, ਜਰਨੈਲ ਸਿੰਘ, ਨਾਜਮ ਸਿੰਘ ਸਾਬਕਾ ਐਮ.ਸੀ., ਸਾਬਕਾ ਚੀਫ਼ ਕੁਲਵਿੰਦਰ ਸਿੰਘ, ਹਰਜੀਤ ਸਿੰਘ ਭੱਠਲ, ਸੁਪਰਵਾਈਜ਼ਰ ਇਕਬਾਲ ਸਿੰਘ ਛੀਨੀਵਾਲ, ਗੁਰਜੰਟ ਸਿੰਘ ਸੋਨਾ, ਗ੍ਰੰਥੀ ਜਸਪਾਲ ਸਿੰਘ, ਮੈਨੇਜਰ ਕੁਲਦੀਪ ਸਿੰਘ, ਨਰਿੰਦਰ ਸਿੰਘ, ਸੁਖਪਾਲ ਸਿੰਘ ਭਾਲੂ ਆਦਿ ਸਮੇਤ ਸ਼ਖ਼ਸੀਅਤਾਂ ਹਾਜ਼ਰ ਸਨ |