03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 04-01-2026
ਭਦੌੜ, 3 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਅੰਦਰਲਾ ਚਰਨ ਛੋਹ ਪ੍ਰਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅਤੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਨਗਰ ਕੀਰਤਨ ਦੀ ਅਰੰਭਤਾ ਮੌਕੇ ਭਾਈ ਸਤਿਨਾਮ ਸਿੰਘ ਕਥਾ ਵਾਚਕ ਵਲੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ | ਗੁਰਦੁਆਰਾ ਪਾਤਸ਼ਾਹੀ ਦਸਵੀਂ ਦੇ ਰਾਗੀ ਜਥੇ ਭਾਈ ਰਜਿੰਦਰ ਸਿੰਘ, ਤਰਸੇਮ ਸਿੰਘ ਅਤੇ ਮਨਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਦੇ ਹੋਏ ਸੰਗਤਾਂ ਇਲਾਹੀ ਬਾਣੀ ਨਾਲ ਜੋੜਿਆ | ਬਲਜਿੰਦਰ ਸਿੰਘ ਰੰਗੀਆਂ ਅਤੇ ਚਮਕੌਰ ਸਿੰਘ ਕਕਰਾਲਾ ਜਥਾ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਜਥੇਦਾਰ ਬਲਦੇਵ ਸਿੰਘ ਚੰੂਘਾਂ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਅੰਮਿ੍ਤ ਦੀ ਦਾਤ ਪ੍ਰਾਪਤ ਕਰ ਕੇ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਨਗਰ ਕੀਰਤਨ ਦਾ ਪਹਿਲਾ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਸਾਖੀ ਵਾਲਾ ਵਿਖੇ ਸੀ | ਨਗਰ ਕੀਰਤਨ ਦੇ ਸਵਾਗਤ ਲਈ ਪਿੰਡ ਵਿਚ ਥਾਂ-ਥਾਂ 'ਤੇ ਸਵਾਗਤੀ ਗੇਟ ਬਣਾਏ ਗਏ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਲੰਗਰਾਂ ਦੇ ਪ੍ਰਬੰਧ ਕੀਤੇ ਗਏ | ਜਗਦੇਵ ਸਿੰਘ ਸੰਧੂ ਮੈਨੇਜਰ, ਹਰਗੋਬਿੰਦ ਸਿੰਘ ਗੁ: ਇੰਸ: ਸ੍ਰੀ ਅੰਮਿ੍ਤਸਰ, ਭਾਈ ਸਤਿਨਾਮ ਸਿੰਘ ਕਥਾਵਾਚਕ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਅਮਰ ਸਿੰਘ ਬੀ. ਏ, ਅਮਨਿੰਦਰ ਸਿੰਘ ਗੋਲਡੀ ਭੁੱਲਰ, ਜਸਵਿੰਦਰ ਸਿੰਘ ਕਾਲਾ ਖ਼ਜ਼ਾਨਚੀ, ਸੁਖਪਾਲ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਗ੍ਰੰਥੀ, ਭਾਈ ਗੁਰਮੁਖ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਛੀਨੀਵਾਲ ਕਲਾਂ, ਭਾਈ ਸੰਦੀਪ ਸਿੰਘ, ਕੁਲਵੰਤ ਸਿੰਘ ਆਦਿ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਓ. ਸਟਾਫ਼ ਵਲੋਂ ਭਗੌੜਾ ਗਿ੍ਫ਼ਤਾਰ <br/> ਅਗਲੀ ਖ਼ਬਰ ਨਸ਼ੇ ਦੀ ਦਵਾਈ ਲੈਣ ਵਾਲਿਆਂ ਦੇ ਕਾਰਡਾਂ ਦੀ ਉੱਚ ਪੱਧਰੀ ਪੜਤਾਲ ਕਰਵਾ ਕੇ ਮੁੜ ਬਣਾਏ ਜਾਣ ਦੀ ਮੰਗ <br/>
Ad Position 24