ਸੰਗਰੂਰ, 4 ਜਨਵਰੀ (ਧੀਰਜ ਪਸ਼ੌਰੀਆ) - ਮਨਰੇਗਾ ਸਕੀਮ ਵਿਚ ਸੁਧਾਰਾਂ ਦੇ ਨਾਂ ਉੱਤੇ ਵੱਡੇ ਬਦਲਾਅ ਕਰ ਕੇ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਮਜ਼ਦੂਰਾਂ ਨੂੰ ਗ਼ੁਲਾਮ ਬਣਾਉਣਾ ਚਾਹੁੰਦੀ ਹੈ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਹਰਦੀਪ ਸਿੰਘ ਬਾਹੀਆ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੇ ਲੱਖਾਂ ਮਜ਼ਦੂਰਾਂ ਦੀ ਰੋਜ਼ੀ ਰੋਟੀ ਮਨਰੇਗਾ ਦੀ ਮਜ਼ਦੂਰੀ ਨਾਲ ਚੱਲ ਰਹੀ ਹੈ ਜਦਕਿ ਕੇਂਦਰ ਦੀ ਭਾਜਪਾ ਸਰਕਾਰ ਇਸ ਸਕੀਮ ਵਿਚ ਵੱਡੇ ਬਦਲਾਅ ਕਰਕੇ ਮਜ਼ਦੂਰਾਂ ਦੇ ਚੁੱਲੇ੍ਹ ਠੰਡੇ ਕਰਨਾ ਚਾਹੁੰਦੀ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ | ਪੰਜਾਬ ਵਿਚ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਪਿੰਡਾਂ ਵਿਚ ਮਜ਼ਦੂਰ ਵਰਗ ਵਿਚ ਇਸ ਨੂੰ ਲੈ ਕੇ ਵੱਡਾ ਰੋਸ ਪੈਦਾ ਹੋ ਗਿਆ ਹੈ ਤੇ ਇਹ ਰੋਸ ਕੇਂਦਰ ਦੀ ਭਾਜਪਾ ਸਰਕਾਰ ਨੂੰ ਝੁਕਾ ਕੇ ਹੀ ਠੰਡਾ ਹੋਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਲਗਾਤਾਰ ਧੱਕਾ ਕੀਤਾ ਜਾ ਰਿਹਾ ਹੈ ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਦੇ ਹਿਤਾਂ ਉੱਤੇ ਪੂਰਾ ਪਹਿਰਾ ਦਿੱਤਾ ਜਾ ਰਿਹਾ ਹੈ |
ਦੇਸ਼ ਦੇ ਮਜ਼ਦੂਰਾਂ ਨੂੰ ਗ਼ੁਲਾਮ ਬਣਾਉਣਾ ਚਾਹੁੰਦੀ ਹੈ ਕੇਂਦਰ ਦੀ ਭਾਜਪਾ ਸਰਕਾਰ - ਬਾਹੀਆ <br/>
ਅਜੀਤ ਡੈਸਕ
05-01-2026