13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕਾਹਨਗੜ੍ਹ 'ਚ ਅਦਾਲਤੀ ਜ਼ਮੀਨ 'ਤੇ ਧੱਕੇ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼, ਤਿੰਨ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 05-01-2026
ਛਾਜਲੀ, 4 ਜਨਵਰੀ (ਅਜਾਇਬ ਸਿੰਘ ਨੀਲੋਵਾਲ) - ਥਾਣਾ ਛਾਜਲੀ ਅਧੀਨ ਪੈਂਦੇ ਪਿੰਡ ਕਾਹਨਗੜ੍ਹ ਵਿਖੇ ਅਦਾਲਤੀ ਹੁਕਮਾਂ ਅਨੁਸਾਰ ਕਬਜ਼ਾ ਮਿਲੀ ਖੇਤੀਬਾੜੀ ਜ਼ਮੀਨ 'ਤੇ ਧੱਕੇ ਨਾਲ ਦਾਖ਼ਲ ਹੋ ਕੇ ਬੀਜੀ ਹੋਈ ਕਣਕ ਵਾਹੁਣ ਦੀ ਕੋਸ਼ਿਸ਼ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਦੀਪ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਕਾਹਨਗੜ੍ਹ ਵਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ | ਸ਼ਿਕਾਇਤ ਅਨੁਸਾਰ ਦੀਪ ਸਿੰਘ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸ ਦੇ ਚਾਰ ਭਰਾਵਾਂ ਕੋਲ ਕੁੱਲ 32 ਕਨਾਲ 18 ਮਰਲੇ ਜ਼ਮੀਨ ਹੈ | ਉਕਤ ਜ਼ਮੀਨ ਦਾ ਕਬਜ਼ਾ ਅਦਾਲਤੀ ਹੁਕਮਾਂ ਅਨੁਸਾਰ ਪਹਿਲਾਂ ਹੀ ਹਰਦਿਆਲ ਸਿੰਘ ਦੇ ਵਾਰਸਾਂ ਨੂੰ ਮਿਲ ਚੁੱਕਾ ਹੈ ਅਤੇ ਮੌਜੂਦਾ ਸਮੇਂ ਇਸ 'ਤੇ ਕਣਕ ਦੀ ਫ਼ਸਲ ਬੀਜੀ ਹੋਈ ਹੈ | ਆਰੋਪ ਹੈ ਕਿ ਗੁਰਬਚਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਰਾਮਗੜ੍ਹ (ਰਿਹਾਇਸ਼ ਭਵਾਨੀਗੜ੍ਹ), ਕੋਲਾ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕਾਹਨਗੜ੍ਹ ਅਤੇ ਸਿੰਦਰਪਾਲ ਸਿੰਘ ਪੁੱਤਰ ਨਾਮਾਲੂਮ ਵਾਸੀ ਰਾਮਗੜ੍ਹ ਵਲੋਂ ਟਰੈਕਟਰ ਨਾਲ ਤਵੀਆਂ ਫੇਰ ਕੇ ਬੀਜੀ ਹੋਈ ਕਣਕ ਨੂੰ ਨੁਕਸਾਨ ਪਹੁੰਚਾਉਂਦਿਆਂ ਧੱਕੇ ਨਾਲ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ | ਥਾਣਾ ਛਾਜਲੀ ਮੁਖੀ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਬੰਧਿਤ ਜ਼ਮੀਨ ਦਾ ਕਬਜ਼ਾ ਅਦਾਲਤੀ ਹੁਕਮਾਂ ਅਨੁਸਾਰ ਪਹਿਲਾਂ ਹੀ ਸ਼ਿਕਾਇਤ ਕਰਤਾ ਪੱਖ ਨੂੰ ਮਿਲ ਚੁੱਕਾ ਸੀ | ਪੜਤਾਲ ਵਿਚ ਇਹ ਵੀ ਪਾਇਆ ਗਿਆ ਕਿ ਉਕਤ ਵਿਅਕਤੀਆਂ ਵਲੋਂ ਦੁਬਾਰਾ ਗੈਰ-ਕਾਨੂੰਨੀ ਤਰੀਕੇ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ | ਪੁਲਿਸ ਪੜਤਾਲ ਦੇ ਆਧਾਰ 'ਤੇ ਤਿੰਨਾਂ ਦੋਸ਼ੀਆਂ ਖ਼ਿਲਾਫ਼ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 329(3), 62 ਅਤੇ 324(4) ਤਹਿਤ ਜੁਰਮ ਬਣਦਾ ਪਾਇਆ ਗਿਆ ਹੈ | ਇਸ ਸਬੰਧੀ ਮਾਮਲਾ ਦਰਜ਼ ਕਰ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਚਾਈਨਾ ਡੋਰ ਦੇ 30 ਗੁੱਟਾ ਸਮੇਤ ਕਾਬੂ <br/> ਅਗਲੀ ਖ਼ਬਰ ਦੇਸ਼ ਦੇ ਮਜ਼ਦੂਰਾਂ ਨੂੰ ਗ਼ੁਲਾਮ ਬਣਾਉਣਾ ਚਾਹੁੰਦੀ ਹੈ ਕੇਂਦਰ ਦੀ ਭਾਜਪਾ ਸਰਕਾਰ - ਬਾਹੀਆ <br/>
Ad Position 24