ਦਿੜ੍ਹਬਾ ਮੰਡੀ, 4 ਜਨਵਰੀ (ਜਸਵੀਰ ਸਿੰਘ ਅÏਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਵਲੋਂ ਪੱਤਰਕਾਰ ਮਨਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਆਰ.ਟੀ.ਆਈ ਐਕਟੀਵਿਸਟ ਮਨਿਕ ਗੋਇਲ ਸਮੇਤ 10 ਪੱਤਰਕਾਰਾਂ 'ਤੇ ਲੁਧਿਆਣਾ ਪੁਲਿਸ ਵਲੋਂ ਪਰਚਾ ਦਰਜ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਬਲਾਕ ਦਿੜ੍ਹਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਵਲੋਂ ਚੁੱਕੇ ਗਏ ਇਹ ਕਦਮ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੀ ਪੈੱ੍ਰਸ ਦੀ ਆਜ਼ਾਦੀ 'ਤੇ ਹਮਲਾ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਜਨਤਕ ਜਾਇਦਾਦਾਂ ਨੂੰ ਵੇਚਿਆ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਦੀ ਤਰਜ਼ ਤੇ ਨਿੱਜੀਕਰਨ ਦੀ ਨੀਤੀ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ ਅਤੇ ਜਨਤਾ ਵਲੋਂ ਦਿੱਤੇ ਗਏ ਟੈਕਸ ਦੇ ਪੈਸੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ | ਇਸ ਬਾਰੇ ਜੋ ਵੀ ਪੱਤਰਕਾਰ ਜਾਂ ਸੋਸ਼ਲ ਮੀਡੀਆ ਤੇ ਬੋਲਣ ਵਾਲੇ ਲੋਕ ਸਰਕਾਰ ਦੀਆਂ ਇਨ੍ਹਾਂ ਲੋਕ ਵਿਰੋਧੀ ਨੀਤੀਆਂ ਨੂੰ ਉਜਾਗਰ ਕਰਦੇ ਹਨ ਉਨ੍ਹਾਂ ਤੇ ਪਰਚੇ ਦਰਜ ਕਰ ਕੇ ਜੁਬਾਨਬੰਦੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਆਗੂਆਂ ਨੇ ਸੱਦਾ ਦਿੱਤਾ ਕਿ ਸਰਕਾਰ ਦੇ ਇਸ ਹਮਲੇ ਵਿਰੁੱਧ ਸਮੂਹ ਕਿਰਤੀ ਲੋਕ ਸੰਘਰਸ਼ ਦੇ ਮੈਦਾਨ ਵਿਚ ਆਉਣ, ਉਨ੍ਹਾਂ ਕਿਹਾ ਕਿ ਪੱਤਰਕਾਰ ਭਾਈਚਾਰੇ ਵਲੋਂ ਜੋ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ ਜਥੇਬੰਦੀ ਵਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਗਿ੍ਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਹੱਕੀ ਸੰਘਰਸ਼ਾਂ ਨੂੰ ਕੁਚਲਣ ਲਈ ਆਗੂਆਂ ਨੂੰ ਜੇਲ੍ਹਾਂ 'ਚ ਬੰਦ ਕਰ ਰਹੀ ਹੈ ਤਾਂ ਜੋ ਲੋਕ ਵਿਰੋਧੀ ਨੀਤੀਆਂ ਲੋਕਾਂ ਤੇ ਮੜੀਆਂ ਜਾ ਸਕਣ | ਉਨ੍ਹਾਂ ਮੰਗ ਕੀਤੀ ਕਿ ਪੱਤਰਕਾਰਾਂ 'ਤੇ ਦਰਜ ਕੀਤੇ ਪਰਚੇ ਰੱਦ ਕੀਤੇ ਜਾਣ ਅਤੇ ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਬਿਨ੍ਹਾਂ ਸ਼ਰਤ ਰਿਹਾ ਕੀਤਾ ਜਾਵੇ |
ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਸਰਕਾਰ ਬਿਨ੍ਹਾਂ ਸ਼ਰਤ ਰਿਹਾਅ ਕਰੇ-ਕਿਸਾਨ ਆਗੂ <br/>
ਅਜੀਤ ਡੈਸਕ
05-01-2026