13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕਿਸਾਨਾਂ ਵਲੋਂ ਕੱਢਿਆ ਗਿਆ ਮੋਟਰਸਾਈਕਲ ਮਾਰਚ

Ad Position 21
No active advertisement
ਅਜੀਤ ਡੈਸਕ 05-01-2026
ਸੁਨਾਮ ਊਧਮ ਸਿੰਘ ਵਾਲਾ, 4 ਜਨਵਰੀ (ਰੁਪਿੰਦਰ ਸਿੰਘ ਸੱਗੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵੱਲੋਂ ਸੰਯੁਕਤ ਮੋਰਚੇ ਦੇ ਸੱਦੇ 'ਤੇ ਸੁਨਾਮ ਬਲਾਕ ਦੇ ਦਰਜਨ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਕਾਲੇ ਕਾਨੂੰਨ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ | ਇਨ੍ਹਾਂ ਕਾਲੇ ਕਾਨੂੰਨਾਂ ਵਿਚ ਬਿਜਲੀ ਐਕਟ 2025 ਲੇਬਰ ਕੋਡ ਬਿਲ ਬੀਜ ਸੀਡ ਬਿੱਲ ਮਨਰੇਗਾ ਬਿੱਲ ਆਦਿ ਹਨ | ਇਨ੍ਹਾਂ ਬਿਲਾਂ ਰਾਹੀਂ ਕੇਂਦਰ ਸਰਕਾਰ ਭਾਰਤ ਦੀ ਮੰਡੀ ਕਾਰਪੋਰੇਟ ਹਵਾਲੇ ਕਰਨਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕ ਇਹ ਕਾਲੇ ਕਾਨੂੰਨ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਉਗਰਾਹਾਂ, ਬਲਾਕ ਸੁਨਾਮ ਦੇ ਸੈਕਟਰੀ ਰਾਮ ਸ਼ਰਨ ਸਿੰਘ ਉਗਰਾਹਾਂ, ਬਲਾਕ ਦੇ ਪੈੱ੍ਰਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ, ਹਰਮੇਲ ਸਿੰਘ ਮਹਿਰੋਕ ਆਲ ਇੰਡੀਆ ਕਿਸਾਨ ਫੈਡਰੇਸ਼ਨ, ਜਸਵੰਤ ਸਿੰਘ ਬਿਗੜਵਾਲ ਰਾਜੇਵਾਲ ਬਿਜਲੀ ਬੋਰਡ ਵਲੋਂ ਅਜੈ ਕੁਮਾਰ, ਨਰਿੰਦਰ ਕੁਮਾਰ ਸ਼ਰਮਾ, ਰਣਦੀਪ ਕੋਰ ਰਟੋਲਾ, ਜਸਵੀਰ ਕੌਰ ਉਗਰਾਹਾਂ, ਮਨਜੀਤ ਕੌਰ ਤੋਲਾਵਾਲ, ਬਲਜੀਤ ਕੌਰ ਖਡਿਆਲ, ਯਾਦਵਿੰਦਰ ਸਿੰਘ ਚੱਠੇ ਨੱਟਕੇ, ਜੀਤ ਸਿੰਘ ਗੰਢੂਆਂ, ਛਾਜਲੀ ਸ਼ਰਾਬ ਫ਼ੈਕਟਰੀ ਯੂਨੀਅਨ ਬਿੰਦਰਪਾਲ ਸਿੰਘ ਡਕੋਦਾ ਜਥੇਬੰਦੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਸਰਕਾਰ ਬਿਨ੍ਹਾਂ ਸ਼ਰਤ ਰਿਹਾਅ ਕਰੇ-ਕਿਸਾਨ ਆਗੂ <br/>
Ad Position 24