13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 05-01-2026

ਸੰਗਰੂਰ, 4 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ ਵਲੋਂ ਨਗਰ ਕੀਰਤਨ ਆਰੰਭਤਾ ਦੀ ਅਰਦਾਸ ਕੀਤੀ ਗਈ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪਿ੍ੰਸ, ਗੁਰਮੀਤ ਸਿੰਘ ਸਾਹਨੀ ਜਨਰਲ ਸਕੱਤਰ, ਪਰਮਿੰਦਰ ਸਿੰਘ ਸੋਬਤੀ, ਗੁਰਵਿੰਦਰ ਸਿੰਘ ਸਰਨਾ, ਹਰਵਿੰਦਰ ਪਾਲ ਸਿੰਘ ਕੋਹਲੀ, ਸ਼ਮੀ ਸਰਨਾ, ਗੁਰਜੰਟ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ ਦੀ ਦੇਖ ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਛਤਰ ਤਾਣ ਕੇ, ਸੰਗਤਾਂ ਵਲੋਂ ਵਾਹਿਗੁਰੂ ਦਾ ਜਾਪ ਕਰਦਿਆਂ ਫੁੱਲਾਂ ਦੀ ਵਰਖਾ ਹੋਏ ਗੁਰਦੁਆਰਾ ਸਾਹਿਬ ਤੋਂ ਬਾਜ਼ਾਰ ਵਿਚ ਲੈ ਜਾਂਦਿਆਂ ਇੱਕ ਅਲੌਕਿਕ ਨਜ਼ਾਰਾ ਪੇਸ਼ ਕੀਤਾ ਅਤੇ ਸੁੰਦਰ ਸਜਾਈ ਗੱਡੀ ਵਿਚ ਸੁਸ਼ੋਭਿਤ ਕੀਤਾ ਗਿਆ | ਹਰਿੰਦਰ ਵੀਰ ਸਿੰਘ ਅਤੇ ਜਤਿੰਦਰ ਸਿੰਘ ਰੇਖੀ, ਮਨਦੀਪ ਸਿੰਘ ਸ਼ੈਲੀ, ਰਵਨੀਤ ਕੌਰ ਦੁਆਰਾ ਰਸਤੇ ਤੇ ਫੁੱਲਾਂ ਨੂੰ ਵਿਛਾਉਣ ਦੀ ਸੇਵਾ ਨਿਭਾਈ ਗਈ | ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਅੰਮਿ੍ਤਪਾਲ ਸਿੰਘ ਦੇ ਨਾਲ ਭਾਈ ਪ੍ਰਭਜੋਤ ਸਿੰਘ ਖ਼ਾਲਸਾ ਤੋਂ ਇਲਾਵਾ ਇਸਤਰੀ ਸਤਿਸੰਗ ਸਭਾਵਾਂ ਦੇ ਸ਼ਬਦੀ ਜਥਿਆਂ ਵਲੋਂ ਸਵਰਨ ਕੌਰ, ਮਨਜੀਤ ਕੌਰ, ਗੁਰਲੀਨ ਕੌਰ, ਰੇਖਾ ਕਾਲੜਾ, ਕਿਰਨ ਦੂਆ, ਮਹਿਕਪ੍ਰੀਤ ਕੌਰ, ਸੁਰਿੰਦਰ ਕੌਰ, ਮਨਪ੍ਰੀਤ ਕੌਰ ਮੁਰੀਦ, ਨਿਸ਼ਾ ਰਾਣੀ, ਮੀਨੂੰ, ਪਰਮਜੀਤ ਕੌਰ, ਬ੍ਰਹਮਜੋਤ ਕੌਰ, ਕੁਲਵਿੰਦਰ ਕੌਰ ਢੀਂਗਰਾ ਆਦਿ ਸਮੇਤ ਗੁਰਿੰਦਰ ਸਿੰਘ ਗੁਜਰਾਲ, ਚਰਨਜੀਤ ਪਾਲ ਸਿੰਘ, ਕਰਤਾਰ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਸਿਮਰਨ ਸਿੰਘ ਗੁਜਰਾਲ, ਹਰਵਿੰਦਰ ਸਿੰਘ ਪੱਪੂ, ਗੁਰਮੀਤ ਸਿੰਘ ਸੋਨੂੰ, ਮਨਦੀਪ ਸਿੰਘ ਬੋਨੀ, ਹਰਜੀਤ ਸਿੰਘ, ਰਾਜਨ ਸਰਨਾ ਆਦਿ ਨੇ ਗੁਰਬਾਣੀ ਦੀ ਮਹਿਕ ਫੈਲਾਈ ਅਤੇ ਗੀਤਾਂ ਰਾਹੀਂ ਬੀਰ ਰਸੀ ਮਾਹੌਲ ਸਿਰਜ ਦਿੱਤਾ | ਜਿਸ ਵਿਚ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਪਿੰਡ ਬਾਦਸ਼ਾਹਪੁਰ, ਬਾਬਾ ਪਿਆਰਾ, ਗੁਰਦੀਪ ਸਿੰਘ ਪੰਮਾ, ਗੁਰਕੰਵਲ ਸਿੰਘ, ਪ੍ਰਤਾਪ ਸਿੰਘ, ਸੰਦੀਪ ਸਿੰਘ, ਜਸਵਿੰਦਰ ਸਿੰਘ ਸੋਬਤੀ ਨੇ ਸਹਿਯੋਗ ਦਿੱਤਾ | ਅਕਾਲ ਗਤਕਾ ਗਰੁੱਪ ਵਲੋਂ ਉਸਤਾਦ, ਗੁਰਪ੍ਰੀਤ ਸਿੰਘ ਹੱਥਨ, ਗੁਰਮੀਤ ਸਿੰਘ ਹੁਸੈਨਪੁਰਾ ਦੀ ਅਗਵਾਈ ਵਿਚ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਉਂਦਿਆਂ ਸੰਗਤਾਂ ਵਿਚ ਜੋਸ਼ ਭਰ ਦਿੱਤਾ | ਮਿਸਤਰੀ ਕਿਰਪਾਲ ਸਿੰਘ ਰਾਏਕੋਟ ਵਲੋਂ ਤਿਆਰ ਕੀਤੇ ਜਹਾਜ਼ ਰਾਹੀਂ ਕੀਤੀ ਜਾ ਫੁੱਲਾਂ ਦੀ ਵਰਖਾ ਅਤੇ ਸਿੱਖ ਇਤਿਹਾਸ ਦੀ ਪ੍ਰਦਰਸ਼ਨੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ | ਨਗਰ ਕੀਰਤਨ ਦੇ ਰਸਤੇ ਵਿਚ ਵੱਖ-ਵੱਖ ਗੁਰੂ ਘਰਾਂ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਜਗਤਾਰ ਸਿੰਘ, ਹਰਪ੍ਰੀਤ ਸਿੰਘ, ਕੁਲਵੀਰ ਸਿੰਘ, ਭਾਈ ਭੋਲਾ ਸਿੰਘ, ਭਰਪੂਰ ਸਿੰਘ ਗੋਲਡੀ, ਬੀਬੀ ਬਲਵੰਤ ਕੌਰ, ਪ੍ਰਧਾਨ ਇਸਤਰੀ ਸਤਿਸੰਗ ਸਭਾ, ਰਿਤੂ ਕੰਡਾ ਕੌਂਸਲਰ ਤੇ ਹੈਪੀ ਕੰਡਾ, ਪਰਮਿੰਦਰ ਸਿੰਘ ਤੇ ਕਮੇਟੀ, ਹਰਵਿੰਦਰ ਪਾਲ ਸਿੰਘ ਖ਼ਾਲਸਾ ਵਲੋਂ ਗੁਰਦੁਆਰਾ ਸਾਹਿਬ ਸੰਗਤਸਰ ਪੇ੍ਰਮ ਬਸਤੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ, ਕਰਨਵੀਰ ਸਿੰਘ ਮਾਨ ਹਰਪ੍ਰੀਤ ਸਿੰਘ ਸ਼ੈਲੀ, ਉਪਿੰਦਰਜੀਤ ਸਿੰਘ, ਭਾਈ ਕੇਵਲ ਸਿੰਘ, ਜੋਤੀ ਸਰੂਪ ਵਿਖੇ ਨਾਜ਼ਰ ਸਿੰਘ, ਗੁਰਦੁਆਰਾ ਸਾਹਿਬ ਸੰਤ ਪੁਰਾ ਵਿਖੇ ਗੁਰਮੀਤ ਸਿੰਘ, ਜਤਿੰਦਰ ਪਾਲ ਸਿੰਘ ਹੈਪੀ, ਲਖਵੀਰ ਸਿੰਘ ਲੱਖਾ, ਡਾ. ਭੁਪਿੰਦਰ ਸਿੰਘ, ਵਰਿੰਦਰਜੀਤ ਸਿੰਘ ਬਜਾਜ, ਹਰਜੀਤ ਸਿੰਘ ਪਾਹਵਾ, ਮਨਮੋਹਨ ਸਿੰਘ ਰੇਖੀ, ਮੋਹਨ ਸਿੰਘ, ਭਾਈ ਰਣਜੀਤ ਸਿੰਘ ਅਤੇ ਬੀਬੀ ਭਾਨੀ ਸੇਵਾ ਕੇਂਦਰ ਦੀ ਗੁਰਮੀਤ ਕੌਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਭੇਟ ਕੀਤੇ | ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰਭਜਨ ਸਿੰਘ ਭੱਟੀ ਮੁੱਖ ਸੇਵਾਦਾਰ, ਰਾਜਵਿੰਦਰ ਸਿੰਘ ਲੱਕੀ, ਹਰਦੀਪ ਸਿੰਘ ਸਾਹਨੀ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਿੰਦਰ ਸਿੰਘ ਗੁਜਰਾਲ, ਪ੍ਰੀਤਮ ਸਿੰਘ, ਜਸਵਿੰਦਰ ਪਾਲ ਸਿੰਘ ਦੀ ਅਗਵਾਈ ਵਿਚ, ਹੰਗਰੀ ਪੁਆਇੰਟ ਦੇ ਸਤਵਿੰਦਰ ਸਿੰਘ, ਸਪਾਲ ਪਲਾਸਟਿਕ ਸੁਨਾਮੀ ਗੇਟ ਬਾਜ਼ਾਰ, ਸ਼ੇਖੂਪੁਰਾ ਮਹੱਲਾ ਤੇ ਸਹਾਰਾ ਫਾਊਾਡੇਸ਼ਨ ਵਲੋਂ ਸਰਬਜੀਤ ਸਿੰਘ ਰੇਖੀ, ਅਸ਼ੋਕ ਕੁਮਾਰ ਨੇ ਗਊਸ਼ਾਲਾ ਰੋਡ ਵਿਖੇ ਦਲਬੀਰ ਸਿੰਘ ਬਾਬਾ ਪਰਿਵਾਰ, ਸੁਖਵਿੰਦਰ ਸਿੰਘ ਭਾਈ ਲਾਲੋ ਜੀ ਸੇਵਾ ਸੁਸਾਇਟੀ, ਪ੍ਰੇਮ ਬਸਤੀ ਵਿਖੇ ਅਵਤਾਰ, ਗੁਰਿੰਦਰ ਵੀਰ ਸਿੰਘ ਪਰਿਵਾਰ ਵਲੋਂ ਧੂਰੀ ਗੇਟ ਬਾਜ਼ਾਰ, ਸਦਰ ਬਾਜ਼ਾਰ, ਪਟਿਆਲਾ ਗੇਟ ਬਾਜ਼ਾਰ ਵਿਖੇ ਰਾਜਾ ਰਾਮ ਚੰਦ, ਬਦਰੀ ਜਿੰਦਲ, ਅਮਨ ਬਿਊਟੀ ਸੈਂਟਰ ਹਰਕੰਵਲ ਸਿੰਘ ਹੈਪੀ ਪਰਿਵਾਰ ਵਲੋਂ, ਸ੍ਰੀ ਗੁਰੂ ਅੰਗਦ ਦੇਵ ਜੀ ਲੰਗਰ ਸੇਵਾ ਸੁਸਾਇਟੀ ਦੇ ਜਸਵਿੰਦਰ ਸਿੰਘ ਅਤੇ ਜੈ ਪ੍ਰਕਾਸ਼ ਅਤੇ ਮਨੀ ਕਥੂਰੀਆ ਕੌਂਸਲਰ ਆਦਿ ਵਲੋਂ ਵੱਖ-ਵੱਖ ਤਰ੍ਹਾਂ ਦੇ ਖਾਧ ਪਦਾਰਥਾਂ ਦੇ ਸਟਾਲ ਲਗਾਏ ਗਏ | ਗੁਰਮੀਤ ਸਿੰਘ ਨਾਗੀ, ਜਸਵੀਰ ਸਿੰਘ ਪਿੰਕਾ, ਜਸਵਿੰਦਰ ਸਿੰਘ ਸਾਹਨੀ, ਗੁਰਪ੍ਰੀਤ ਸਿੰਘ ਰੋਬਿਨ, ਮਨਵਿੰਦਰ ਸਿੰਘ ਸੋਬਤੀ, ਕੁਲਬੀਰ ਸਿੰਘ, ਬਲਜਿੰਦਰ ਸਿੰਘ, ਗਗਨਜੀਤ ਸਿੰਘ ਗੱਗੀ, ਨਰਿੰਦਰ ਸਿੰਘ ਬੱਬੂ, ਹਰਬੰਸ ਸਿੰਘ ਕੁਮਾਰ, ਜਸਵੀਰ ਸਿੰਘ ਖ਼ਾਲਸਾ, ਗੁਰਮੀਤ ਸਿੰਘ ਟਿੰਕੂ, ਜਸਪਾਲ ਸਿੰਘ ਖ਼ਾਲਸਾ ਆਦਿ ਸਮੇਤ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਟਰਾਲੀਆਂ, ਥਰੀ ਵੀਲਰ, ਕਾਰਾਂ ਰਾਹੀਂ ਅਤੇ ਪੈਦਲ ਚੱਲਦਿਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਸਿਟੀ ਥਾਣਾ ਦੀ ਪੁਲਿਸ ਟੁਕੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ | ਪ੍ਰਬੰਧਕਾਂ ਵਲੋਂ ਜਸਵਿੰਦਰ ਸਿੰਘ ਪਿੰ੍ਰਸ, ਗੁਰਵਿੰਦਰ ਸਿੰਘ ਸਰਨਾ, ਗੁਰਮੀਤ ਸਿੰਘ ਸਾਹਨੀ, ਸੁਰਿੰਦਰ ਪਾਲ ਸਿੰਘ ਸਿਦਕੀ, ਪਰਮਿੰਦਰ ਸਿੰਘ, ਸੋਬਤੀ, ਹਰਵਿੰਦਰ ਸਿੰਘ ਕੋਹਲੀ, ਗੁਰਜੰਟ ਸਿੰਘ, ਇੰਦਰਪ੍ਰੀਤ ਸਿੰਘ, ਤੇਜਿੰਦਰ ਸਿੰਘ ਸੋਢੀ ਆਦਿ ਨੇ ਸੰਸਥਾਵਾਂ ਮੁਖੀਆਂ ਅਤੇ ਸਟਾਲ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ | ਹਰਵਿੰਦਰ ਪਾਲ ਸਿੰਘ ਲੱਕੀ ਸੋਬਤੀ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ ਟੁਰਨਾ, ਗੁਰਮੇਲ ਸਿੰਘ, ਸਰਪੰਚ ਰਾਮ ਸਿੰਘ, ਇੰਦਰਪ੍ਰੀਤ ਸਿੰਘ, ਏਕਮਜੋਤ ਸਿੰਘ, ਗੁਰਵਿੰਦਰ ਸਿੰਘ ਬੱਬੀ, ਭਾਈ ਘਨੱਈਆ ਜੀ ਸੇਵਾ ਦੱਲ, ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਨੇ ਵੱਖ-ਵੱਖ ਸੇਵਾਵਾਂ ਰਾਹੀਂ ਸਹਿਯੋਗ ਦਿੱਤਾ | ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਵਿਖੇ ਹੋਈ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਵੱਖ-ਵੱਖ ਥਾਈਾ ਨਗਰ ਕੀਰਤਨ ਸਜਾਏ ਗਏ
ਮੂਣਕ, (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਸਾਹਿਬ ਏ ਕਮਾਲ, ਬਾਦਸ਼ਾਹ ਦਰਵੇਸ਼, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ ਸਾਹਿਬ ਮੂਣਕ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਪ੍ਰਕਾਸ਼ ਕਰਵਾਉਣ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਏ ਗਏ | ਇਸ ਮੌਕੇ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਨੇ ਆਪਣੀ ਟੀਮ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰੀਆਂ ਲਗਵਾਈਆਂ | ਇਸ ਦੌਰਾਨ ਗੁਰੂ ਘਰ ਦੇ ਢਾਡੀ ਜਥੇ ਵਲੋਂ ਰਸ ਭਿੰਨੇ ਕੀਰਤਨ ਨਾਲ ਧਰਮੀ ਯੋਧਿਆਂ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ, ਅਕਾਲ ਅਕੈਡਮੀ ਦੇ ਬੱਚਿਆਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਅਤੇ ਆਪਣੀ ਕਲਾ ਦੇ ਜੌਹਰ ਵਿਖਾਏ | ਇਸ ਦੌਰਾਨ ਸ਼ਰਧਾਲੂਆਂ ਵਲੋਂ ਸੰਗਤਾਂ ਦੇ ਖਾਣ ਪੀਣ ਲਈ ਰਸਤੇ ਵਿਚ ਲਕਸ਼ਮੀ ਕਾਰ ਪੈਲੇਸ, ਬਾਲਾ ਜੀ ਟਰਾਂਸਪੋਰਟ ਕੰਪਨੀ ਤੇ ਹੋਰ ਸ਼ਰਧਾਲੂਆਂ ਵਲੋਂ ਇੱਕ ਦਰਜਨ ਕਰੀਬ ਥਾਵਾਂ ਤੇ ਖਾਣ ਪੀਣ ਦੀਆਂ ਵਸਤਾਂ, ਦੇਸੀ ਘਿਓ ਦਾ ਗਜਰੇਲਾ, ਦੁੱਧ ਤੇ ਚਾਹ ਬਰੈੱਡ ਪਕੌੜਿਆਂ ਆਦਿ ਦੇ ਲੰਗਰ ਲਗਾਏ ਹੋਏ ਸਨ | ਨਗਰ ਕੀਰਤਨ ਗੁਰੂ ਘਰ ਤੋਂ ਸ਼ੁਰੂ ਹੋ ਕੇ ਤਾਲਿਬ, ਚੌਂਕ, ਪੁਰਾਣਾ ਬੱਸ ਸਟੈਂਡ, ਮੇਨ ਬਾਜ਼ਾਰ, ਟੋਹਣਾ ਬੈਰੀਅਰ, ਗਰਿੱਡ ਕਲੌਨੀ, ਪਾਤੜਾਂ ਰੋਡ ਅਨਾਜ ਮੰਡੀ ਤੋਂ ਹੁੰਦੇ ਹੋਏ ਸ਼ਹਿਰ ਦੇ ਗਲੀ ਮੁਹੱਲਿਆਂ 'ਚੋਂ ਹੁੰਦਾ ਹੋਇਆ ਗੁਰੂ ਘਰ ਜਾ ਕੇ ਸਮਾਪਤ ਹੋਇਆ | ਇਸ ਮੌਕੇ ਗੁਰੂ ਘਰ ਦੇ ਮੈਨੇਜਰ ਸੁਭਾਸ਼ ਸਿੰਘ ਮੰਡਵੀ, ਕਾਰਸੇਵਾ ਵਾਲੇ ਬਾਬਾ ਹਾਕਮ ਸਿੰਘ, ਬਾਬਾ ਹਰਵਿੰਦਰ ਸਿੰਘ, ਬਾਬਾ ਜਸਬੀਰ ਸਿੰਘ ਡੂਡੀਆਂ, ਚੇ ਨਿਰਮਲ ਸਿੰਘ ਕੜੈਲ, ਗੁਰਵਿੰਦਰ ਸਿੰਘ ਸ਼ੇਰਗੜ੍ਹ, ਸਮੂਹ ਸਿੱਖ ਸੰਗਤਾਂ, ਸਿੰਘਣੀਆਂ, ਬੱਚੇ ਅਤੇ ਸ਼ਰਧਾਲੂਆਂ ਨੇ ਵੀ ਨਗਰ ਕੀਰਤਨ 'ਚ ਆਪਣੀਆਂ ਹਾਜ਼ਰੀਆਂ ਲਗਵਾਈਆਂ |
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ) - ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਪੰਜ ਪਿਆਰਿਆਂ ਨੇ ਅਗਵਾਈ ਕੀਤੀ | ਵੱਡੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਸ਼ਾਮਲ ਹੋਈਆਂ | ਰਾਗੀ ਤੇ ਢਾਡੀ ਜਥਿਆਂ ਨੇ ਸਿੰਘਾਂ ਸਿੱਖ ਇਤਿਹਾਸ ਪੇਸ਼ ਕੀਤਾ | ਸਿੰਘਾਂ ਨੇ ਗੱਤਕੇ ਦੇ ਜੌਹਰ ਵਿਖਾਏ | ਸੰਗਤਾਂ ਲਈ ਸ਼ਹਿਰ ਵਿਚ ਥਾਂ-ਥਾਂ ਲੰਗਰ ਲਗਾਏ ਗਏ | ਸਾਰੇ ਸ਼ਹਿਰ ਵਿਚੋਂ ਹੁੰਦਾ ਹੋਇਆ ਨਗਰ ਕੀਰਤਨ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਦੇਰ ਸ਼ਾਮ ਸਮਾਪਤ ਹੋਇਆ |
ਅਮਰਗੜ੍ਹ, (ਪਵਿੱਤਰ ਸਿੰਘ) - ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਮਰਗੜ੍ਹ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਹਿਬ-ਏ- ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾ ਅੰਦਰ ਭਾਈ ਜਸਪ੍ਰੀਤ ਸਿੰਘ ਅਤੇ ਭਾਈ ਨੈਬ ਸਿੰਘ ਦੇ ਕੀਰਤਨੀ ਜਥੇ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਗੁਰਬਾਣੀ ਸਰਵਣ ਕਰਵਾਉਂਦਿਆਂ ਕਿਹਾ ਕਿ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਸਦਕਾ ਹੀ ਸਿੱਖਾਂ ਨੂੰ ਪੂਰੇ ਸੰਸਾਰ ਅੰਦਰ ਸਤਿਕਾਰ ਨਾਲ ਦੇਖਿਆ ਜਾਂਦਾ ਹੈ | ਬੀਬੀ ਪਰਮਿੰਦਰ ਕੌਰ ਖ਼ਾਲਸਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਪਰਿਵਾਰ ਦੀਆਂ ਲਾਸਾਨੀ ਕੁਰਬਾਨੀਆਂ ਭਰਿਆ ਇਤਿਹਾਸ ਸਰਵਣ ਕਰਵਾਇਆ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਲਖਵਿੰਦਰ ਸਿੰਘ, ਸਤਬੀਰ ਸਿੰਘ ਸੋਹੀ ਅਤੇ ਦਰਸ਼ਨ ਸਿੰਘ ਸੈਕਟਰੀ ਵਲੋਂ ਬੀਬੀ ਪਰਮਿੰਦਰ ਕੌਰ ਖ਼ਾਲਸਾ ਦੇ ਢਾਡੀ ਜਥੇ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਅਰਦਾਸ ਬੇਨਤੀ ਉਪਰੰਤ ਸੰਗਤਾਂ ਨੇ ਪੰਗਤਾਂ ਵਿਚ ਬੈਠ ਕੇ ਗੁਰੂ ਕਾ ਲੰਗਰ ਛਕਿਆ |
ਛਾਜਲੀ, (ਅਜਾਇਬ ਸਿੰਘ ਨੀਲੋਵਾਲ) - ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ , ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਤਰੀਕੇ ਨਾਲ ਸਜਾਈ ਹੋਈ ਪਾਲਕੀ ਵਿਚ ਬਿਰਾਜਮਾਨ ਕਰ ਕੇ ਪਿੰਡ ਦੇ ਮੁੱਖ ਮਾਰਗਾਂ ਰਾਹੀਂ ਨਗਰ ਕੀਰਤਨ ਕੱਢਿਆ ਗਿਆ | ਸੰਗਤਾਂ ਨੇ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਦੇ ਜੈਕਾਰੇ ਲਗਾਉਂਦੇ ਹੋਏ ਕੀਰਤਨ ਨੂੰ ਅੱਗੇ ਵਧਾਇਆ | ਇਸ ਮੌਕੇ 'ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ, ਸ਼ੇਰ ਸਿੰਘ ਸੂਬੇਦਾਰ, ਸ਼ੇਰਵਿੰਦਰ ਸਿੰਘ ਇੰਸਪੈਕਟਰ, ਭੁਪਿੰਦਰ ਸਿੰਘ ਨੰਬਰਦਾਰ, ਸਤਨਾਮ ਸਿੰਘ (ਸਾਬਕਾ ਸਰਪੰਚ), ਪ੍ਰੇਮ ਸਿੰਘ ਨੰਬਰਦਾਰ, ਬਲਵਿੰਦਰ ਸਿੰਘ, ਲਾਭ ਸਿੰਘ, ਸੱਤਪਾਲ ਸਿੰਘ ਸੂਬੇਦਾਰ, ਗੁਰਜੀਤ ਸਿੰਘ, ਕਿਰਨਜੀਤ ਸਿੰਘ, ਰਾਮਫਲ ਸਿੰਘ, ਬਲਕਾਰ ਸਿੰਘ, ਸੁਖਚੈਨ ਸਿੰਘ, ਜਗਸੀਰ ਸਿੰਘ, ਕਾਲਾ ਮੈਂਬਰ, ਸੁਰਜੀਤ ਸਿੰਘ, ਗੁਰਸੇਵਕ ਸਿੰਘ, ਨਛੱਤਰ ਸਿੰਘ, ਗੁਰਜੰਟ ਸਿੰਘ, ਹੈਪੀ ਸਿੰਘ, ਲੱਛਮੀ ਸਿੰਘ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ |
ਸੰਦੌੜ, (ਗੁਰਪ੍ਰੀਤ ਸਿੰਘ ਚੀਮਾ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸੰਦੌੜ ਦੀ ਪ੍ਰਬੰਧਕੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਦੇ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਦੀ ਰਵਾਨਗੀ ਅਰਦਾਸ ਉਪਰੰਤ ਹੋਈ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਜਾ ਕੇ ਸੰਪੰਨ ਹੋਇਆ | ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ | ਸੰਗਤਾਂ ਵਲੋਂ ਥਾਂ-ਥਾਂ 'ਤੇ ਵੱਖ ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ | ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ | ਇਸ ਮੌਕੇ ਪ੍ਰਧਾਨ ਸੁਖਜੀਤ ਸਿੰਘ ਕਹਿਲ, ਮੀਤ ਪ੍ਰਧਾਨ ਹਰਜਿੰਦਰ ਸਿੰਘ, ਸੈਕਟਰੀ ਚਰਨਜੀਤ ਸਿੰਘ, ਖ਼ਜ਼ਾਨਚੀ ਚਰਨਜੀਤ ਸਿੰਘ, ਮੈਂਬਰ ਗੁਰਜੀਤ ਸਿੰਘ ਗੱਗੀ, ਮੈਂਬਰ ਹਰਵਿੰਦਰ ਸਿੰਘ, ਮੈਂਬਰ ਕੁਲਦੀਪ ਸਿੰਘ, ਜਸਵੰਤ ਸਿੰਘ, ਚਮਕੌਰ ਸਿੰਘ ਕੁੱਕੂ, ਗੁਰਪਾਲ ਸਿੰਘ ਅਤੇ ਹਰਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ) - ਸ਼੍ਰੀ ਵਿਸ਼ਵਕਰਮਾ ਮੰਦਿਰ ਕਮੇਟੀ ਵਲੋਂ ਕਮੇਟੀ ਪ੍ਰਧਾਨ ਰਜਿੰਦਰ ਸਿੰਘ ਭੋਡੇ ਦੀ ਅਗਵਾਈ ਵਿਚ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮੇਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਭਾਈ ਹਰਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਇਤਿਹਾਸ ਸਿੱਖਿਆ, ਸਿਧਾਂਤਾਂ ਤੋਂ ਜਾਣੂ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਪ੍ਰਧਾਨ ਰਜਿੰਦਰ ਸਿੰਘ ਭੋਡੇ ਅਤੇ ਚਰਨਜੀਤ ਸਿੰਘ ਜੰਡੂ ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਗੁਰ ਪੁਰਬ ਦੀ ਵਧਾਈ ਦਿੱਤੀ ਗਈ | ਇਸ ਮੌਕੇ ਮੰਦਿਰ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਭੋਡੇ, ਸੋਹਣ ਲਾਲ ਭੋਡੇ, ਚਰਨਜੀਤ ਸਿੰਘ ਜੰਡੂ, ਰਾਜਵੀਰ ਸਿੰਘ ਮਠਾੜੂ, ਦਲਵਿੰਦਰ ਸਿੰਘ ਭੋਡੇ, ਸੋਮ ਸਿੰਘ ਸੱਗੂ, ਅਮਰਜੀਤ ਸਿੰਘ ਨਿਸ਼ਾਨ ਸਾਹਿਬ ਵਾਲੇ, ਡਾਕਟਰ ਸੁਰਜੀਤ ਸਿੰਘ, ਰਾਮ ਸਰੂਪ ਸਿੰਘ ਸੱਗੂ, ਕਰਮਜੀਤ ਸਿੰਘ, ਜੋਗਿੰਦਰ ਸਿੰਘ ਛਾਜਲਾ, ਮਿੱਠਾ ਸਿੰਘ ਗਹੀਰ , ਜਸਕਰਨ ਸਿੰਘ ਸੌਂਦ, ਪਲਵਿੰਦਰ ਸਿੰਘ ਦਿਉਸੀ, ਰਣਧੀਰ ਸਿੰਘ ਗਹੀਰ, ਗੁਰਪ੍ਰੀਤ ਸਿੰਘ ਸੱਗੂ, ਬੀਰਬਲ ਸਿੰਘ, ਨਰਿੰਦਰ ਸਿੰਘ ਗਹੀਰ, ਯਾਦਵਿੰਦਰ ਸਿੰਘ ਲਾਲੀ, ਸਤਿੰਦਰ ਸਿੰਘ ਭੋਡੇ, ਹਰਦੇਵ ਸਿੰਘ ਦਿਉਸੀ, ਜਗਦੇਵ ਸਿੰਘ ਬਾਹੀਆ, ਸੁਖਪਾਲ ਸਿੰਘ ਬੰਟੀ, ਮੱਖਣ ਸਿੰਘ ਰਾਮਾ, ਮਾਨ ਸਿੰਘ ਮਠਾੜੂ, ਜਤਿੰਦਰ ਸਿੰਘ, ਧਰਮਪਾਲ ਸਿੰਘ ਲਾਲੀ, ਗੋਬਿੰਦ ਸਿੰਘ ਸੱਗੂ, ਰਣਜੀਤ ਸਿੰਘ ਸੱਗੂ, ਕੁਲਦੀਪ ਸਿੰਘ ਸੱਗੂ, ਗੁਰਜੰਟ ਸਿੰਘ ਅਤੇ ਕਰਮਜੀਤ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਮੁਕੇਸ਼ ਮਲੌਦ ਦੀ ਰਿਹਾਈ ਲਈ ਸੰਘਰਸ਼ ਦਾ ਬਿਗਲ ਅਗਲੀ ਖ਼ਬਰ ਕਿਸਾਨਾਂ ਵਲੋਂ ਕੱਢਿਆ ਗਿਆ ਮੋਟਰਸਾਈਕਲ ਮਾਰਚ
Ad Position 24