13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਮੁਕੇਸ਼ ਮਲੌਦ ਦੀ ਰਿਹਾਈ ਲਈ ਸੰਘਰਸ਼ ਦਾ ਬਿਗਲ

Ad Position 21
No active advertisement
ਅਜੀਤ ਡੈਸਕ 05-01-2026
ਸੰਗਰੂਰ, 4 ਜਨਵਰੀ (ਧੀਰਜ ਪਸੋਰੀਆ) - ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮਲੌਦ ਦੀ ਗਿ੍ਫ਼ਤਾਰੀ ਵਿਰੁੱਧ ਸੰਗਰੂਰ ਵਿਖੇ ਇੱਕ ਮੀਟਿੰਗ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡਾਂ ਦੀਆਂ ਇਕਾਈਆਂ ਦੇ ਲਗਭਗ 150 ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਸਰਕਾਰ ਵਿਰੁੱਧ ਤਿੱਖੇ ਰੋਸ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਕਰ ਕੇ ਜਲਦ ਹੀ ਸਾਂਝਾ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਮਜ਼ਦੂਰਾਂ ਦੀ ਭਲਾਈ ਲਈ ਕੋਈ ਕਦਮ ਨਹੀਂ ਚੁੱਕਿਆ | ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੂੰ ਵੀ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਮਨਰੇਗਾ ਐਕਟ 2005 ਨੂੰ ਖ਼ਤਮ ਕਰ ਕੇ ਮਜ਼ਦੂਰਾਂ ਦੇ ਰੁਜ਼ਗਾਰ 'ਤੇ ਲੱਤ ਮਾਰੀ ਗਈ ਹੈ ਅਤੇ 'ਬਿਜਲੀ ਸੋਧ ਬਿੱਲ 2025' ਰਾਹੀਂ ਗ਼ਰੀਬਾਂ ਦੇ ਘਰਾਂ ਵਿਚ ਹਨੇਰਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ | ਅਮਰੀਕਾ ਵਲੋਂ ਵੈਂਜ਼ੂਏਲਾ ਦੇ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਪਤਨੀ ਨੂੰ ਅਗਵਾ ਕਰਨ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਕਮੇਟੀ ਦੇ ਮੀਤ ਪ੍ਰਧਾਨ ਧਰਮਵੀਰ ਹਰੀਗੜ੍ਹ ਨੇ ਕਿਹਾ ਕਿ ਜਨਵਰੀ ਦੇ ਆਖ਼ਰੀ ਹਫ਼ਤੇ ਕੋਈ ਵੱਡਾ ਐਕਸ਼ਨ ਕੀਤਾ ਜਾਵੇਗਾ | ਇਸ ਮੌਕੇ ਸ਼ਿੰਗਾਰਾ ਸਿੰਘ ਹੇੜੀਕੇ, ਗੁਰਚਰਨ ਸਿੰਘ ਘਰਾਂਚੋਂ, ਮੱਖਣ ਸਿੰਘ ਜਲੂਰ, ਬਲਵੰਤ ਸਿੰਘ ਬਿਨਾਂਹੇੜੀ, ਚਰਨਾਂ ਕਾਹਨਗੜ੍ਹ ਅਤੇ ਨਿਰਮਲ ਸਿੰਘ ਨਰਮਾਣਾ ਅਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਮਾਇਣ ਦੇ ਪਾਠ ਕਰਵਾਏ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24