13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਅਕਾਲੀ ਦਲ ਨੇ ਹਮੇਸ਼ਾ ਟਕਸਾਲੀ ਆਗੂਆਂ ਅਤੇ ਵਰਕਰਾਂ ਦੀ ਕਦਰ ਕੀਤੀ - ਬੀਬਾ ਜਾਹਿਦਾ ਸੁਲੇਮਾਨ <br/>

Ad Position 21
No active advertisement
ਅਜੀਤ ਡੈਸਕ 05-01-2026
ਸੰਦੌੜ, 4 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਸ਼ੋ੍ਰਮਣੀ ਅਕਾਲੀ ਦਲ ਦੀ ਹਲਕਾ ਮਲੇਰਕੋਟਲਾ ਦੀ ਇੰਚਾਰਜ ਬੀਬਾ ਜਾਹਿਦਾ ਸੁਲੇਮਾਨ ਨੇ ਕਿਹਾ ਕਿ 5 ਸਾਲਾਂ ਦੇ ਕਾਂਗਰਸ ਅਤੇ 4 ਸਾਲਾਂ ਦੇ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਮਲੇਰਕੋਟਲਾ ਹਲਕੇ ਅੰਦਰ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਹੈ | ਹਲਕੇ ਅੰਦਰ ਸਿਹਤ, ਸਿੱਖਿਆ ਅਤੇ ਰੁਜ਼ਗਾਰ ਨੂੰ ਲੈ ਕੇ ਦੋਵੇਂ ਹੀ ਸਰਕਾਰਾਂ ਨੇ ਕੋਈ ਖ਼ਾਸ ਧਿਆਨ ਨਹੀਂ ਦਿੱਤਾ ਹੈ ਜਿਸ ਕਾਰਨ ਮਲੇਰਕੋਟਲਾ ਹਲਕਾ ਵਿਕਾਸ ਦੇ ਪੱਖੋਂ ਕਾਫ਼ੀ ਪਛੜ ਗਿਆ ਹੈ | ਪਿੰਡ ਖ਼ੁਰਦ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਆੜ੍ਹਤੀਆ ਬਾਰਾ ਸਿੰਘ ਰਾਣੂ ਦੇ ਗ੍ਰਹਿ ਵਿਖੇ ਟਕਸਾਲੀ ਅਕਾਲੀ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦੇ ਹੋਏ ਬੀਬਾ ਜਾਹਿਦਾ ਸੁਲੇਮਾਨ ਨੇ ਕਿਹਾ ਕਿ ਹਲਕੇ ਅੰਦਰ ਸੜਕਾਂ ਦੀ ਹਾਲਤ ਦਿਨੋਂ ਦਿਨ ਖਸਤਾ ਹੋ ਰਹੀ ਹੈ |ਪਿੰਡਾਂ ਅਤੇ ਸ਼ਹਿਰਾਂ ਵਿਚ ਸੜਕਾਂ ਦੀ ਰਿਪੇਅਰ ਤੱਕ ਨਹੀਂ ਹੋਈ | ਵੱਡੇ-ਵੱਡੇ ਡੂੰਘੇ ਖੱਡੇ ਰਾਹਗੀਰਾਂ ਲਈ ਮੁਸੀਬਤ ਬਣੇ ਹੋਏ ਹਨ |ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹਲਕਾ ਮਲੇਰਕੋਟਲਾ ਅੰਦਰ ਨਵੀਆਂ ਸੜਕਾਂ ਦੇ ਜਾਲ ਵਿਛਾਏ ਗਏ ਸਨ | ਇਸ ਮੌਕੇ ਉਨ੍ਹਾਂ ਨੇ ਟਕਸਾਲੀ ਅਕਾਲੀ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਆਪਣੇ ਪੁਰਾਣੇ ਟਕਸਾਲੀ ਆਗੂਆਂ ਅਤੇ ਵਰਕਰਾਂ ਦੀ ਹਮੇਸ਼ਾ ਕਦਰ ਕੀਤੀ ਹੈ ਅਤੇ ਅੱਗੇ ਵੀ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਜਥੇਦਾਰ ਤਰਲੋਚਨ ਸਿੰਘ ਧਲੇਰ ਜਿਲ੍ਹਾ ਪ੍ਰਧਾਨ ਅਕਾਲੀ ਦਲ ਮਲੇਰਕੋਟਲਾ, ਮਨਦੀਪ ਸਿੰਘ ਮਾਣਕਵਾਲ ਸਰਕਲ ਪ੍ਰਧਾਨ ਸੰਦੌੜ, ਦਰਸ਼ਨ ਸਿੰਘ ਉਪਲ ਝੁਨੇਰ, ਤਰਨਜੀਤ ਸਿੰਘ ਬਾਪਲਾ, ਸੁਲੇਮਾਨ ਨੋਨਾ, ਰਾਜਵਿੰਦਰ ਸਿੰਘ, ਗੁਰਮੇਲ ਸਿੰਘ ਰਾਣੂ, ਜਥੇਦਾਰ ਹਰਦੇਵ ਸਿੰਘ, ਅਰਸ਼ਦ ਮਾਣੀ, ਕੁਲਦੀਪ ਸਿੰਘ ਪੱਪੂ, ਜਗਦੇਵ ਸਿੰਘ ਰਾਗੀ, ਬਿੱਕਰਜੀਤ ਸਿੰਘ ਖ਼ੁਰਦ ਆਦਿ ਅਕਾਲੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਗੁਰਦੀਪ ਸਿੰਘ ਨੇ ਬ੍ਰੇਨਟਰੀ ਵਰਲਡ ਸਕੂਲ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਸ੍ਰੀ ਰਮਾਇਣ ਦੇ ਪਾਠ ਕਰਵਾਏ <br/>
Ad Position 24