ਸੰਗਰੂਰ, 4 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਭਗਤ ਨਾਮਦੇਵ ਦੇ 676ਵੇਂ ਪ੍ਰਲੋਕ ਗਮਨ ਦਿਵਸ ਨੂੰ ਸਮਰਪਿਤ ਛੇ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਵਿਖੇ 12 ਜਨਵਰੀ ਤੋਂ 17 ਜਨਵਰੀ ਤੱਕ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਲ ਇੰਡੀਆ ਕਸ਼ੱਤਰੀਆਂ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਅਤੇ ਗੁਰਦੁਆਰਾ ਤਪਿਆਣਾ ਸਾਹਿਬ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ, ਮੀਤ ਪ੍ਰਧਾਨ ਇੰਜੀ. ਲਖਬੀਰ ਸਿੰਘ ਕਲਸੀ, ਸਕੱਤਰ ਗੁਰਦੇਵ ਸਿੰਘ ਨੰਗਲ, ਵਿੱਤ ਸਕੱਤਰ ਅਜਮੇਰ ਸਿੰਘ ਨੰਗਲ ਹੋਰਾਂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਸਬੰਧੀ ਤਿਆਰੀਆਂ ਵੱਡੇ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ 12 ਜਨਵਰੀ ਤੋਂ 17 ਜਨਵਰੀ ਤੱਕ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸ੍ਰੀ ਅਖੰਡ ਪਾਠਾਂ ਦੀ ਲੜੀ ਅਰੰਭ ਹੋ ਚੁੱਕੀ ਹੈ | 13 ਜਨਵਰੀ ਨੂੰ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪੈਣ ਉਪਰੰਤ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ ਤੇ ਸ਼ਾਮ ਨੂੰ 6 ਵਜੇ ਤੋਂ ਰਾਤ 12 ਵਜੇ ਤੱਕ ਕਥਾ ਕੀਰਤਨ ਸਮਾਗਮ ਹੋਣਗੇ, ਜਿਸ ਵਿਚ ਪੰਥ ਦੇ ਪ੍ਰਸਿੱਧ ਜੱਥੇ ਹਾਜ਼ਰੀ ਭਰਨਗੇ | ਇਸ ਮੌਕੇ ਪ੍ਰਬੰਧਕ ਕਮੇਟੀ ਮੈਂਬਰਾਂ ਬਾਬਾ ਰਣਧੀਰ ਸਿੰਘ ਮੁੱਖ ਗ੍ਰੰਥੀ, ਦਿਲਬਾਗ ਸਿੰਘ ਪੰਡੋਰੀ, ਕਸ਼ਮੀਰ ਸਿੰਘ, ਹਰਦੀਪ ਸਿੰਘ ਪੰਡੋਰੀ, ਹਰਬੰਸ ਸਿੰਘ ਨੰਗਲ, ਹਰਪਾਲ ਸਿੰਘ ਨੰਗਲ, ਰੇਸ਼ਮ ਸਿੰਘ ਨੰਗਲ, ਗੁਰਸ਼ਰਨ ਸਿੰਘ ਨੰਗਲ, ਹਰਿੰਦਰ ਸਿੰਘ ਅਤੇ ਸ਼ਰਨਜੀਤ ਸਿੰਘ ਨੰਗਲ ਹੋਰਾਂ ਨੇ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀ ਸੰਗਤ ਲਈ ਰਿਹਾਇਸ਼ ਦੇ ਨਾਲ- ਨਾਲ ਹੋਰ ਵੀ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਗੁਰਦੀਪ ਸਿੰਘ ਮੋਗਾ, ਤਰਸੇਮ ਸਿੰਘ ਚੂਹੜਚੱਕ, ਅਵਤਾਰ ਸਿੰਘ ਜੱਸਲ, ਕਰਮ ਸਿੰਘ ਨਮੋਲ, ਜਸਪਾਲ ਸਿੰਘ ਬੇਦੀ, ਬਲਵਿੰਦਰ ਸਿੰਘ ਭੱਟੀ, ਲਖਵਿੰਦਰ ਸਿੰਘ ਪੀ ਪੀ, ਹਰਜੀਤ ਸਿੰਘ ਪੰਡੋਰੀ, ਪਲਵਿੰਦਰ ਸਿੰਘ ਮੁਨੀਮ, ਸਰਪੰਚ ਹਰਭਜਨ ਸਿੰਘ ਪੰਡੋਰੀ, ਗੁਰਮੁਖ ਸਿੰਘ ਨੰਗਲ, ਅਮਰਜੀਤ ਸਿੰਘ ਨੰਗਲ, ਜੰਗ ਬਹਾਦਰ ਸਿੰਘ, ਲਖਵਿੰਦਰ ਸਿੰਘ ਰੰਧਾਵਾ ਨੰਗਲ, ਗੁਰਨਾਮ ਸਿੰਘ ਨੰਬਰਦਾਰ, ਕੇਵਲ ਸਿੰਘ ਸਰਪੰਚ ਨੰਗਲ, ਅਮਰਜੀਤ ਸਿੰਘ, ਸੁਲੱਖਣ ਸਿੰਘ ਸਾਹ, ਸਾਬਕਾ ਸਰਪੰਚ ਸੁਖਦੇਵ ਸਿੰਘ ਬਰਿਆਰ, ਸਤਨਾਮ ਸਿੰਘ ਮੱਲੋਵਾਲੀ, ਸੁਖਵਿੰਦਰ ਸਿੰਘ ਮਲੋਵਾਲੀ, ਗੁਰਮੁਖ ਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਬੰਧਕ ਕਮੇਟੀ ਮੈਂਬਰ ਮੌਜੂਦ ਸਨ |