ਅਹਿਮਦਗੜ੍ਹ, 4 ਜਨਵਰੀ (ਪੁਰੀ) - ਕੈਨੇਡਾ ਦੇ ਬਰੈਂਪਟਨ ਨਾਰਥ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਦੇ ਪਿਤਾ ਹਰਬੰਸ ਸਿੰਘ ਜੰਡਾਲੀ ਜੋ ਕਿ ਅੱਜ ਕੱਲ੍ਹ ਪੰਜਾਬ ਆਏ ਹੋਏ ਹਨ, ਨੇ ਅੱਜ ਇੱਥੇ ਸਥਾਨਕ ਸ਼ਹਿਰ ਵਿਖੇ ਪੁੱਜ ਕੇ ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਅਹਿਮਦਗੜ੍ਹ ਦੇ ਆਗੂਆਂ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਸੁਸਾਇਟੀ ਆਗੂਆਂ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਕਮਲਜੀਤ ਸਿੰਘ ਉਭੀ, ਪ੍ਰਧਾਨ ਨਿਰਮਲ ਸਿੰਘ ਪੰਧੇਰ, ਕੁਲਦੀਪ ਸਿੰਘ ਹੂੰਝਣ, ਸਾਬਕਾ ਕੌਂਸਲਰ ਨਿਰਮਲ ਸਿੰਘ ਫੱਲੇਵਾਲ, ਸੁਖਜਿੰਦਰ ਸਿੰਘ ਰਾਜੜ, ਮਾਨ ਸਿੰਘ ਉਭੀ, ਅਮਰਜੀਤ ਸਿੰਘ ਉਭੀ, ਡਾ. ਰੁਪਿੰਦਰ ਸਿੰਘ ਬ੍ਰਹਮਪੁਰੀ, ਹਰਨੇਕ ਸਿੰਘ, ਬਲਜੀਤ ਸਿੰਘ ਬਾਲੀ, ਮਨਜੀਤ ਸਿੰਘ ਆਦਿ ਸੁਸਾਇਟੀ ਆਗੂਆਂ ਨੇ ਹਰਬੰਸ ਸਿੰਘ ਜੰਡਾਲੀ ਦਾ ਸੰਸਥਾ ਵਲੋਂ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਹਰਬੰਸ ਸਿੰਘ ਜੰਡਾਲੀ ਨੇ ਸਮੂਹ ਸੁਸਾਇਟੀ ਆਗੂਆਂ ਦਾ ਧੰਨਵਾਦ ਕੀਤਾ |