13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਲੋਕ ਮਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਲਈ ਸਤਿਕਾਰ ਬਰਕਰਾਰ, ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਹੋਇਆ ਭੰਗ - ਵਿਨਰਜੀਤ ਸਿੰਘ ਗੋਲਡੀ <br/>

Ad Position 21
No active advertisement
ਅਜੀਤ ਡੈਸਕ 05-01-2026
ਚੀਮਾ ਮੰਡੀ, 4 ਜਨਵਰੀ (ਜਗਰਾਜ ਮਾਨ) - ਚੀਮਾ ਮੰਡੀ ਵਿਖੇ ਟੈਕਸੀ ਯੂਨੀਅਨ ਵਲੋਂ ਨਵੇਂ ਸਾਲ 'ਤੇ ਕਰਵਾਏ ਗਏ ਸ੍ਰੀ ਅਖੰਡ ਪਾਠ ਦੇ ਭੋਗ ਮੌਕੇ ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਯੂਨੀਅਨ ਦੇ ਮੈਂਬਰਾਂ ਵਲੋਂ ਵਿਨਰਜੀਤ ਸਿੰਘ ਗੋਲਡੀ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਹੈ ਅਤੇ ਹਮੇਸ਼ਾ ਹੀ ਪੰਜਾਬ ਅਤੇ ਪੰਥ ਦੀ ਗੱਲ ਕਰਦੀ ਹੈ | ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਚੰਗੀ ਤਰ੍ਹਾਂ ਜਾਣਦੇ ਹਨ | ਪੰਜਾਬ ਦੇ ਲੋਕ ਜਾਣਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿਚ ਪੰਜਾਬ ਦਾ ਬਹੁਤ ਜ਼ਿਆਦਾ ਵਿਕਾਸ ਹੋਇਆ | ਆਦਮੀ ਪਾਰਟੀ ਦੇ ਰਾਜ ਵਿਚ ਕੋਈ ਸੁਰੱਖਿਅਤ ਨਹੀਂ, ਪੰਜਾਬ ਵਿਚ ਗੁੰਡਾ ਰਾਜ ਪੈਦਾ ਹੋ ਗਿਆ ਹੈ | ਪੰਜਾਬ ਦੇ ਲੋਕ ਬਹੁਤ ਦੁਖੀ ਹਨ ਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਦੇਖਣਾ ਚਾਹੁੰਦੇ ਹਨ ਤਾਂ ਜੋ ਪੰਜਾਬ ਦੇ ਲੋਕ ਵਿਕਾਸ ਦੇ ਨਾਲ-ਨਾਲ ਸੁਰੱਖਿਅਤ ਵੀ ਰਹਿ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚੁੱਪ ਹਨ ਇਸ ਚੁੱਪ ਦਾ ਜਵਾਬ 2027 ਵਿਚ ਹੀ ਦੇਣਗੇ | ਇਸ ਮੌਕੇ ਉਨ੍ਹਾਂ ਨਾਲ ਪਰਮਜੀਤ ਸਿੰਘ ਨਿੱਕਾ ਵਿਲਪੁਰੀਆ, ਰਮਨ ਰਾਣਾ ਸੁਨਾਮ ਦਰਸਨ ਸਿੰਘ ਚੀਮਾ, ਦਰਸ਼ਨ ਸਿੰਘ ਲਾਡੀ, ਮਿੱਠਾ ਸਿੰਘ ਮਾਨ, ਜਗਦੇਵ ਸਿੰਘ ਜੱਗਾ, ਰਾਜੂ ਨੰਬਰਦਾਰ, ਬਬਲੀ ਡਰਾਈਵਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ 7 ਨੂੰ <br/> ਅਗਲੀ ਖ਼ਬਰ 'ਕਾਲੇ ਕਾਨੂੰਨ' ਖ਼ਿਲਾਫ਼ ਮੋਟਰਸਾਈਕਲ ਰੈਲੀ ਕੱਢੀ <br/>
Ad Position 24