ਅਮਰਗੜ੍ਹ, 4 ਜਨਵਰੀ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਗੁਰਦੁਆਰਾ ਸੰਤ ਆਸ਼ਰਮ ਨਰਾਇਣ ਸਰ ਮੋਹਾਲੀ ਵਿਖੇ ਸੱਚ ਖੰਡ ਵਾਸੀ ਬਾਬਾ ਨਰੈਣ ਸਿੰਘ ਮੋਨੀ ਤਪਾ ਦਰਾਜ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 7 ਜਨਵਰੀ ਨੂੰ ਮੁੱਖ ਪ੍ਰਬੰਧਕ ਬਾਬਾ ਰਣਜੀਤ ਸਿੰਘ ਤਪਾ ਦਰਾਜ ਮੋਹਾਲੀ ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਨਿਰਭੈ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਗੁਰਮਤਿ ਸਮਾਗਮ ਦੌਰਾਨ 7 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ ਸ਼੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ ਜਿਸ ਵਿਚ ਪ੍ਰਸਿੱਧ ਕਥਾਵਾਚਕ, ਰਾਗੀ ਢਾਡੀਆਂ ਅਤੇ ਮਹਾਂਪੁਰਸ਼ਾਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਅੰਮਿ੍ਤ ਸੰਚਾਰ ਵੀ ਕੀਤਾ ਹੋਵੇਗਾ |