13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਹਲਕੇ ਦੇ ਟਕਸਾਲੀ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਿਚ ਪੁਰਾ ਮਾਣ ਸਤਿਕਾਰ ਦਿੱਤਾ ਜਾਵੇਗਾ - ਰੰਧਾਵਾ ਕਾਤਰੋਂ <br/>

Ad Position 21
No active advertisement
ਅਜੀਤ ਡੈਸਕ 05-01-2026
ਧੂਰੀ, 4 ਜਨਵਰੀ (ਲਖਵੀਰ ਸਿੰਘ ਧਾਂਦਰਾ) - ਧੂਰੀ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਟਕਸਾਲੀ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਟਕਸਾਲੀ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਿਚ ਪੁਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ ਇਸੇ ਤਹਿਤ ਹੀ ਹਲਕਾ ਧੂਰੀ ਵਿਚ ਵੀ ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਹਲਕਾ ਇੰਚਾਰਜ ਹੋਣ ਦੇ ਨਾਤੇ ਟਕਸਾਲੀ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਪੁਰਾ ਮਾਣ ਸਤਿਕਾਰ ਦਿੱਤਾ ਜਾਵੇਗਾ, ਅਕਾਲੀ ਆਗੂ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੈ ਅਤੇ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੰਜਾਬ ਵਿਚ ਸਰਕਾਰ ਬਣੇਗੀ | ਇਸ ਮੌਕੇ ਅਕਾਲੀ ਆਗੂ ਰਵੀਇੰਦਰ ਸਿੰਘ ਈਸੜਾ, ਸੁਰਿੰਦਰਜੀਤ ਸਿੰਘ ਭੋਲਾ ਸੇਖੋਂ, ਗੁਰਪ੍ਰੀਤ ਸਿੰਘ ਸੇਖੋਂ, ਸਾਬਕਾ ਸਰਪੰਚ ਸਰਬਜੀਤ ਸਿੰਘ ਦਰਸ਼ਨ ਸਿੰਘ ਕਾਂਝਲਾ, ਸਵਿੰਦਰ ਸਿੰਘ ਸੱਤਾ, ਗੁਰਦਿਆਲ ਸਿੰਘ ਕਾਂਝਲਾ, ਜਗਰੂਪ ਸਿੰਘ ਲੱਡਾ, ਗੁਰਮੀਤ ਸਿੰਘ ਗੋਸਲ ਅਤੇ ਹੋਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗੁਰਮਤਿ ਸਮਾਗਮ 7 ਨੂੰ <br/>
Ad Position 24