ਧੂਰੀ 4 ਜਨਵਰੀ (ਲਖਵੀਰ ਸਿੰਘ ਧਾਂਦਰਾ) - ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਵਿਖੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੰਤ ਸਿੰਘ ਵਿਰਕ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਗੁਰਮਤਿ ਸਮਾਗਮ ਦੌਰਾਨ ਭਾਈ ਸਤਨਾਮ ਸਿੰਘ ਚੁਮਿੰਡਾ ਦੇ ਢਾਡੀ ਜੱਥੇ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਕਥਾਵਾਂ ਸੁਣਾਈਆਂ, ਕਿ ਗੁਰੂ ਜੀ ਨੇ ਆਪਣੇ ਪਿਤਾ, ਮਾਤਾ ਅਤੇ ਸਾਹਿਬਜ਼ਾਦਿਆਂ ਨੂੰ ਧਰਮ ਲਈ ਕੁਰਬਾਨ ਕੀਤਾ ਅਤੇ ਸਰਬੰਸਦਾਨੀ ਵਜੋਂ ਦੁਨੀਆ 'ਤੇ ਵਿਲੱਖਣ ਮਿਸਾਲ ਕਾਇਮ ਕੀਤੀ | ਢਾਡੀ ਜਥੇ ਨੇ ਗੁਰੂ ਜੀ ਦੇ ਜੀਵਨ ਬਾਰੇ ਵਾਰਾਂ ਗਾਇਨ ਕਰਦੇ ਹੋਏ ਪ੍ਰਸੰਗ ਸੁਣਾਏ ਅਤੇ ਸੰਗਤਾਂ ਵਿਚ ਜੋਸ਼ ਭਰਿਆ | ਇਸ ਉਪਰੰਤ ਭਾਈ ਗੁਰਜੰਟ ਸਿੰਘ ਨੇ ਸ਼ਬਦ ਕੀਰਤਨ ਕੀਤਾ | ਇਸ ਪ੍ਰੋਗਰਾਮ ਦੇ ਇੰਚਾਰਜ ਭਾਈ ਜਸਵੀਰ ਸਿੰਘ ਹੈੱਡ ਗ੍ਰੰਥੀ ਨੇ ਢਾਡੀ ਜਥੇ, ਸੰਗਤਾਂ ਅਤੇ ਸੇਵਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਪੂਰੇ ਸਮਾਗਮ ਨੂੰ ਵਿਧੀਵਤ ਢੰਗ ਨਾਲ਼ ਚਲਾਉਣ ਲਈ ਮੈਨੇਜਰ ਭਾਈ ਹਰਦੀਪ ਸਿੰਘ, ਭਾਈ ਜਗਤਾਰ ਸਿੰਘ, ਤਲਵੀਰ ਸਿੰਘ ਧਨੇਸਰ, ਸੁਖਵੀਰ ਸਿੰਘ ਸੋਢੀ, ਅਮਨਦੀਪ ਸਿੰਘ, ਸੀਪਾ, ਦਲਜੀਤ ਸਿੰਘ, ਜਗਤਾਰ ਸਿੰਘ, ਸੁਰਿੰਦਰ ਸਿੰਘ, ਵਰਿੰਦਰ ਸਿੰਘ, ਸਤਿਨਾਮ ਸਿੰਘ, ਭਰਪੂਰ ਸਿੰਘ, ਬਲਜਿੰਦਰ ਸਿੰਘ, ਬੱਬੂ, ਰਾਜਵੀਰ ਸਿੰਘ, ਮੱਘਰ ਸਿੰਘ, ਅੰਮਿ੍ਤ ਸਿੰਘ, ਡਾ. ਨਵਿੰਦਰ ਸਿੰਘ ਪੰਧੇਰ, ਪਿ੍ੰ. ਮੇਜਰ ਸਿੰਘ ਆਦਿ ਨੇ ਵਿਸ਼ੇਸ਼ ਯੋਗਦਾਨ ਪਾਇਆ | ਸੰਗਤ ਦੁਆਰਾ ਤਿਆਰ ਕੀਤਾ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |