13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪਿੰਡ ਸਾਬੂਆਣਾ 'ਚ ਲਗਾਇਆ ਖ਼ੂਨਦਾਨ ਕੈਂਪ

Ad Position 21
No active advertisement
ਅਜੀਤ ਡੈਸਕ 05-01-2026
ਫ਼ਾਜ਼ਿਲਕਾ, 4 ਜਨਵਰੀ (ਦਵਿੰਦਰ ਪਾਲ ਸਿੰਘ)-ਸ਼ਹੀਦ ਬਲਵਿੰਦਰ ਸਿੰਘ ਯੂਥ ਕਲੱਬ ਪਿੰਡ ਸਾਬੂਆਣਾ ਤੇ ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਦੇ ਸਾਂਝੇ ਸਹਿਯੋਗ ਨਾਲ ਪਿੰਡ ਸਾਬੂਆਣਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਖ਼ੂਨਦਾਨ ਕੈਂਪ ਲਗਾਇਆ | ਸਕੂਲ ਸਟਾਫ਼ ਤੇ ਪਿੰਡ ਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ਹੀਦ ਬਲਵਿੰਦਰ ਸਿੰਘ ਦੀ ਯਾਦ ਵਿਚ ਲਗਾਏ ਕੈਂਪ ਦੌਰਾਨ ਪਿੰਡ ਸਾਬੂਆਣਾ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ 100 ਯੂਨਿਟ ਖ਼ੂਨਦਾਨ ਕੀਤਾ | ਇਸ ਮੌਕੇ ਸ਼ਹੀਦ ਬਲਵਿੰਦਰ ਸਿੰਘ ਯੂਥ ਕਲੱਬ ਦੇ ਸਮੂਹ ਮੈਂਬਰਾਂ ਵਲੋਂ ਖ਼ੂਨਦਾਨੀਆਂ ਨੂੰ ਸ਼ੀਲਡ ਤੇ ਸੰਸਥਾ ਵਲੋਂ ਤਗਮੇ, ਪੋਲੀ ਬੈਗ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਬਿਜਲੀ ਵਿਭਾਗ ਦੇ ਐੱਸ. ਡੀ. ਓ. ਮਨੋਹਰ ਲਾਲ ਨੇ ਯੂਥ ਕਲੱਬ ਦੇ ਮੈਂਬਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਯਾਦਗਾਰੀ ਚਿੰਨ੍ਹ ਭੇਟ ਕੀਤੇ | ਇਸ ਮੌਕੇ ਸ਼ਹੀਦ ਬਲਵਿੰਦਰ ਸਿੰਘ ਦਾ ਪਰਿਵਾਰ ਵੀ ਮੌਜੂਦ ਰਿਹਾ, ਜਿਨ੍ਹਾਂ ਨੇ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ | ਸੰਸਥਾ ਦੇ ਬਲੱਡ ਕੈਂਪ ਇੰਚਾਰਜ ਰਾਜੀਵ ਕੁਕਰੇਜਾ, ਗਿਰਧਾਰੀ ਸਿਲਗ, ਨੀਰਜ ਠਕਰਾਲ, ਜਸਵੰਤ ਪਰਜਾਪਤੀ, ਮਨੋਜ ਅਰੋੜਾ, ਪਰਮਜੀਤ ਸਿੰਘ, ਸੁਖਵਿੰਦਰ ਬਰਾੜ ਤੇ ਅਗਮ ਠਕਰਾਲ ਨੇ ਦੱਸਿਆ ਕਿ ਪਿੰਡ ਸਾਬੂਆਣਾ ਵਿਚ ਸੰਸਥਾ ਦਾ ਇਹ ਤੀਜਾ ਤੇ ਪਿੰਡ ਵਾਸੀਆਂ ਦਾ ਅੱਠਵਾਂ ਖ਼ੂਨਦਾਨ ਕੈਂਪ ਸੀ | ਭਾਰੀ ਠੰਢ ਦੇ ਬਾਵਜੂਦ ਨੌਜਵਾਨਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਫ਼ਾਜ਼ਿਲਕਾ ਤੇ ਅਬੋਹਰ ਦੇ ਸਰਕਾਰੀ ਹਸਪਤਾਲਾਂ ਦੀਆਂ ਬਲੱਡ ਬੈਂਕ ਟੀਮਾਂ ਵਲੋਂ ਖ਼ੂਨ ਇਕੱਤਰ ਕੀਤਾ | ਸੰਸਥਾ ਦਾ ਅਗਲਾ ਕੈਂਪ 11 ਜਨਵਰੀ ਨੂੰ ਸਵ. ਸੰਜੀਵ ਨਾਰੰਗ ਦੀ ਯਾਦ 'ਚ ਸ੍ਰੀ ਰਾਮ ਸੰਕੀਰਤਨ ਸਭਾ ਮੰਦਰ ਵਿਖੇ ਲਗਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸਿਟੀਜ਼ਨ ਵੈੱਲਫੇਅਰ ਕੌਂਸਲ ਜਲਾਲਾਬਾਦ ਦੀ ਮੀਟਿੰਗ
Ad Position 24