ਹੰਡਿਆਇਆ, 4 ਜਨਵਰੀ (ਗੁਰਜੀਤ ਸਿੰਘ ਖੁੱਡੀ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਪਿੰਡ ਖੁੱਡੀ ਖ਼ੁਰਦ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਰਾਗੀ ਰਾਮ ਸਿੰਘ ਗੁੜਥੜੀ ਵਾਲੇ ਨੇ ਕੀਰਤਨ ਰਾਹੀਂ ਅਤੇ ਢਾਡੀ ਗੁਰਮੇਲ ਸਿੰਘ ਕਾਲੇਕੇ ਦੇ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਵਿਚ ਸਰਪੰਚ ਦਵਿੰਦਰ ਸਿੰਘ ਰਟੋਲ, ਸੁਖਵੀਰ ਸਿੰਘ ਬੱਗਾ, ਨਿੰਦਰਜੀਤ ਸਿੰਘ ਚੰੁਘ, ਸੂਬੇਦਾਰ ਰੂਪ ਸਿੰਘ, ਪੰਚ ਪੁਸ਼ਪਿੰਦਰ ਸਿੰਘ ਤੇ ਅਮਰਜੀਤ ਸਿੰਘ, ਗ੍ਰੰਥੀ ਕੁਲਦੀਪ ਸਿੰਘ, ਭੋਲਾ ਸਿੰਘ ਗੁਰੂ, ਪ੍ਰਧਾਨ ਰਣਜੀਤ ਸਿੰਘ, ਗੁਰਜੀਤ ਸਿੰਘ ਗਿੰਨੀ, ਰਜਿੰਦਰਪਾਲ ਪੱਪੂ, ਸਾਬਕਾ ਸਰਪੰਚ ਲਵਪ੍ਰੀਤ ਸਿੰਘ ਤੇ ਜਸਕਰਨ ਸਿੰਘ, ਗੁਰਜੰਟ ਸਿੰਘ ਸਰਾਂ, ਜਲਵਿੰਦਰ ਸਿੰਘ, ਸੁਖਬੀਰ ਸਿੰਘ ਚੰੁਘ, ਡਾ: ਸੇਵਕ ਸਿੰਘ, ਰਣਜੀਤ ਸਿੰਘ ਨੰਬਰਦਾਰ, ਗੁਰਵਿੰਦਰਪਾਲ ਸਿੰਘ ਖੁੱਡੀ, ਕੁਲਵਿੰਦਰ ਸਿੰਘ ਸੋਨੀ, ਮੱਖਣ ਸਿੰਘ, ਗੁਰਜੰਟ ਸਿੰਘ ਚੁੰਘ, ਭਗਵਾਨ ਦਾਸ ਸ਼ਰਮਾ, ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ, ਮੈਨੇਜਰ ਗੁਲਜ਼ਾਰ ਸਿੰਘ, ਗ੍ਰੰਥੀ ਗੁਰਪ੍ਰੀਤ ਸਿੰਘ, ਐਡਵੋਕੇਟ ਸੁਰਿੰਦਰ ਸਿੰਘ, ਸਕੱਤਰ ਮਨਸ਼ੀਤਲ ਸਿੰਘ ਆਦਿ ਸਮੇਤ ਸ਼ਾਮਿਲ ਸਨ | ਵੱਖ-ਵੱਖ ਪੜਾਵਾਂ 'ਤੇ ਲੱਡੂ, ਚਾਹ ਅਤੇ ਪਕੌੜਿਆਂ ਦੇ ਲੰਗਰ ਲਾਏ ਗਏ | ਇਸੇ ਤਰਾਂ ਪਿੰਡ ਖੁੱਡੀ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਨੂੰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਦਿਉਲ, ਖ਼ਜ਼ਾਨਚੀ ਸੁਖਦੇਵ ਸਿੰਘ ਮਾਨ, ਗ੍ਰੰਥੀ ਹਰਦੇਵ ਸਿੰਘ ਤੇ ਅਹੁਦੇਦਾਰਾਂ ਵਲੋਂ ਸਿਰੋਪਾਉ ਪਾ ਕੇ ਨਗਰ ਕੀਰਤਨ ਰਵਾਨਾ ਕੀਤਾ ਗਿਆ | ਨਗਰ ਕੀਰਤਨ ਵਿਚ ਰਾਗੀ ਜਸਵੀਰ ਸਿੰਘ ਚੀਮਾ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਅਤੇ ਢਾਡੀ ਅਜਾਇਬ ਸਿੰਘ ਅਣਖੀ ਬਠਿੰਡਾ ਤੇ ਢਾਡੀ ਸਤਨਾਮ ਸਿੰਘ ਚਮੰਡਾ ਦੇ ਜਥਿਆਂ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਦਾ ਗੁਰਦੁਆਰਾ ਸਾਹਿਬ ਸੰਗਤਸਰ, ਡੇਰਾ ਬਾਬਾ ਮਾਨ ਦਾਸ, ਗੁਰਦੁਆਰਾ ਸਾਹਿਬ ਜੀਵਨਸਰ ਸਮੇਤ ਵੱਖ-ਵੱਖ ਪੱਤੀਆਂ ਵਿਚ ਪ੍ਰਬੰਧਕਾਂ ਵਲੋਂ ਲੰਗਰ ਲਗਾਏ ਗਏ ਅਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |