13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪਿੰਡ ਭੋਤਨਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 05-01-2026
ਟੱਲੇਵਾਲ, 4 ਜਨਵਰੀ (ਸੋਨੀ ਚੀਮਾ)-ਸਾਹਿਬ-ਏ-ਕਮਾਲ ਸਰਬੰਸਦਾਨੀ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਭੋਤਨਾ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਸਜਾਏ ਗਏ | ਬਾਬਾ ਰਵੀਦਾਸ ਤੇ ਸਾਥੀਆਂ ਨੇ ਰਸਭਿੰਨੇ ਕੀਰਤਨ ਦੀ ਸੇਵਾ ਨਿਭਾਈ ਅਤੇ ਭਾਈ ਸਕੱਤਰ ਸਿੰਘ ਤੇ ਸਾਥੀਆਂ ਦੇ ਪ੍ਰਸਿੱਧ ਕਵੀਸ਼ਰੀ ਜਥੇ ਨੇ ਗੁਰੂ ਗੋਬਿੰਦ ਸਿੰਘ ਜੀ ਦਾ ਗੌਰਵਮਈ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਹ ਨਗਰ ਕੀਰਤਨ ਬਾਬਾ ਮਾਨਾ ਧਰਮਸ਼ਾਲਾ, ਸੇਖੋਂ ਪੱਤੀ, ਧਾਲੀਵਾਲ ਪੱਤੀ, ਜੈਦ ਸਿੱਧੂ ਪੱਤੀ, ਗੁਰੂ ਰਵੀਦਾਸ ਅਗਵਾੜ, ਬਾਬਾ ਜੀਵਨ ਅਗਵਾੜ ਤੋਂ ਹੁੰਦੇ ਹੋਏ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨਾਲ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ | ਵੱਖ-ਵੱਖ ਪੜਾਵਾਂ 'ਤੇ ਸੇਵਾਦਾਰਾਂ ਵਲੋਂ ਸੰਗਤਾਂ ਦੇ ਲਈ ਲਈ ਚਾਹ ਪਕੌੜੇ, ਦੁੱਧ, ਭੁਜੀਆ ਬਦਾਨਾ, ਕੇਲਿਆਂ ਅਤੇ ਪ੍ਰਸ਼ਾਦੇ ਪਾਣੀ ਦੇ ਲੰਗਰ ਲਗਾਏ ਗਏ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੈਪਟਨ ਤੇਜਾ ਸਿੰਘ, ਸੂਬੇਦਾਰ ਗੁਰਦੀਪ ਸਿੰਘ, ਜਗਰਾਜ ਸਿੰਘ ਅਤੇ ਸਾਥੀਆਂ ਨੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ, ਸੰਗਤ ਨੂੰ 5 ਜਨਵਰੀ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਸਮੇਂ ਪਹੁੰਚਣ ਦੀ ਵੀ ਬੇਨਤੀ ਕੀਤੀ | ਸਟੇਜ ਸਕੱਤਰ ਦੀ ਸੇਵਾ ਮਾਸਟਰ ਗੁਰਪ੍ਰੀਤ ਸਿੰਘ ਭੋਤਨਾ ਨੇ ਨਿਭਾਈ | ਇਸ ਸਮੇਂ ਹਰਜੀਤ ਸਿੰਘ, ਬਸੰਤ ਸਿੰਘ, ਜਗਸੀਰ ਸਿੰਘ ਸੀਰਾ, ਗੁਰਚੇਤ ਸਿੰਘ, ਪਾਲਾ ਸਿੰਘ, ਸੁਰਜੀਤ ਸਿੰਘ, ਸੂਬਾ ਸਿੰਘ, ਸਰਪੰਚ ਕੁਲਦੀਪ ਸਿੰਘ ਧਾਲੀਵਾਲ, ਦਰਵਾਰਾ ਸਿੰਘ ਮੈਂਬਰ, ਹੈੱਡ ਗ੍ਰੰਥੀ ਬਾਬਾ ਅਮਨਦੀਪ ਸਿੰਘ, ਦਰਸ਼ਨ ਸਿੰਘ, ਕੌਰ ਸਿੰਘ ਸਿੱਧੂ, ਭਜਨ ਸਿੰਘ ਬੀ.ਡੀ.ਪੀ.ਓ., ਬਲਵਿੰਦਰ ਸਿੰਘ, ਅਮਨਦੀਪ ਸਿੰਘ ਫੋਟੋਗ੍ਰਾਫਰ, ਮਾਸਟਰ ਜੁਗਰਾਜ ਸਿੰਘ, ਬਲਦੇਵ ਸਿੰਘ ਦੇਬੀ, ਰੂਪ ਸਿੰਘ ਖ਼ਾਲਸਾ, ਲਾਭ ਸਿੰਘ, ਮਾਸਟਰ ਗੁਰਚਰਨ ਸਿੰਘ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ <br/>
Ad Position 24