ਟੱਲੇਵਾਲ, 4 ਜਨਵਰੀ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜ ਪਿਆਰਿਆਂ ਦੀ ਅਗਵਾਈ ਅਤੇ ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਬੰਧਾਂ ਹੇਠ ਸਮੂਹ ਨਗਰ ਨਿਵਾਸੀਆਂ, ਸਮਾਜ ਸੇਵੀ ਕਲੱਬਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ਇਸ ਨਗਰ ਕੀਰਤਨ ਮੌਕੇ ਜਿੱਥੇ ਰਾਗੀ ਜਥੇ ਨੇ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਇਤਿਹਾਸ ਸੁਣਾਇਆ | ਨਗਰ ਕੀਰਤਨ ਦਾ ਪਿੰਡ ਵਿਚ ਦਰਜਨ ਦੇ ਕਰੀਬ ਪੜਾਵਾਂ 'ਤੇ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਬਰੈੱਡ, ਪਕੌੜੇ, ਜਲੇਬੀਆਂ, ਚਾਹ, ਭੁਜੀਆ ਬਦਾਨਾ ਅਤੇ ਹੋਰ ਪਕਵਾਨਾਂ ਦੇ ਲੰਗਰ ਲਗਾਏ ਗਏ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ |