ਬਰਨਾਲਾ, 4 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਦਾਣਾ ਮੰਡੀ ਵਿਚ ਸਾਲ 2007 ਤੋਂ ਮੁਫ਼ਤ ਸਿੱਖਿਆ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਠੰਢ ਤੋਂ ਬਚਾਉਣ ਲਈ ਸਮਾਜ ਸੇਵੀ ਭਾਨ ਸਿੰਘ ਜੱਸੀ ਦੀ ਅਗਵਾਈ ਵਿਚ ਕੰਬਲ ਅਤੇ ਲੋੜਵੰਦ ਅÏਰਤਾਂ ਨੂੰ ਸ਼ਾਲ ਵੰਡੇ ਗਏ | ਲਗਾਤਾਰ ਲਗਭਗ 25 ਵਰਿਆਂ ਤੋਂ ਗ਼ਰੀਬਾਂ ਦੇ ਬੱਚਿਆਂ ਨੂੰ ਮੁਫ਼ਤ ਪੜ੍ਹਾਉਣ ਦੀ ਸਿੱਖਿਆ ਦੀ ਮੁਹਿੰਮ ਚਲਾਉਣ ਵਾਲੇ ਭਾਨ ਸਿੰਘ ਜੱਸੀ ਨੇ ਦੱਸਿਆ ਕਿ ਝੋਂਪੜੀਆਂ 'ਚ ਰਹਿਣ ਵਾਲੇ ਇਹ ਬੱਚੇ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਮੱਲਾਂ ਮਾਰ ਰਹੇ ਹਨ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵਲੋਂ ਬਖ਼ਸ਼ੇ ਸਰਬੱਤ ਦੇ ਭਲੇ ਦੇ ਸੰਕਲਪ ਨੂੰ ਅਮਲ ਵਿਚ ਲਾਗੂ ਕਰਨ ਨਾਲ ਹੀ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਸੰਭਵ ਹੋ ਸਕਦੀ ਹੈ | ਉਨ੍ਹਾਂ ਦਿਆਵਾਨ ਅਤੇ ਦਿਆਲੂ ਪ੍ਰਵਿਰਤੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਵੰਧ ਦਾ ਯੋਗਦਾਨ ਪਾਉਂਦਿਆਂ ਆਪਣੇ ਆਲ਼ੇ-ਦੁਆਲੇ ਜਿੱਥੇ ਵੀ ਸੰਭਵ ਹੋ ਸਕੇ ਗ਼ਰੀਬ ਬੱਚਿਆਂ ਨੂੰ ਠੰਢ ਤੋਂ ਬਚਾਉਣ ਦਾ ਯਤਨ ਕਰਨ |