14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸੜਕ ਨਵੀਨੀਕਰਨ ਕਾਰਜਾਂ ਦੌਰਾਨ ਲੋਕ ਨਿਰਮਾਣ ਵਿਭਾਗ ਅਤੇ ਠੇਕੇਦਾਰ ਦੀ ਮਨਮਰਜ਼ੀ ਖ਼ਿਲਾਫ਼ ਵਪਾਰੀਆਂ ਦਾ ਗ਼ੁੱਸਾ ਫੁੱਟਿਆ

Ad Position 21
No active advertisement
ਅਜੀਤ ਡੈਸਕ 05-01-2026

ਧੂਰੀ, 4 ਜਨਵਰੀ (ਲਖਵੀਰ ਸਿੰਘ ਧਾਂਦਰਾ) - ਸ਼ਹਿਰ ਧੂਰੀ ਵਿਚੋਂ ਲੰਘਦੇ ਸੰਗਰੂਰ ਬਾਈਪਾਸ ਤੋਂ ਮਲੇਰਕੋਟਲਾ ਬਾਈਪਾਸ ਤੱਕ ਚੱਲ ਰਹੇ ਸੜਕ ਨਵੀਨੀਕਰਨ ਕਾਰਜਾਂ ਦੌਰਾਨ ਲੋਕ ਨਿਰਮਾਣ ਵਿਭਾਗ ਅਤੇ ਠੇਕੇਦਾਰ ਦੀ ਮਨਮਰਜ਼ੀ ਖ਼ਿਲਾਫ਼ ਵਪਾਰੀਆਂ ਦਾ ਗ਼ੁੱਸਾ ਫੁੱਟ ਪਿਆ ਹੈ। ਬਾਜ਼ਾਰ ਦੇ ਸਿੰਗਲ ਫਾਟਕ ਤੋਂ ਐੱਮ.ਜੀ.ਐੱਮ ਸਿਨੇਮਾ ਤੱਕ ਨਾਲੀਆਂ ਬੰਦ ਕਰ ਕੇ ਪਾਈਪਾਂ ਪਾਉਣ ਦੇ ਕੰਮ ਨੂੰ ਲੈ ਕੇ ਉੱਠੇ ਵਿਰੋਧ ਤੋਂ ਬਾਅਦ ਅੱਜ ਧੂਰੀ ਵਪਾਰ ਮੰਡਲ ਦੀ ਪ੍ਰਧਾਨ ਵਿਕਾਸ ਜੈਨ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਫ਼ੈਸਲਾ ਲਿਆ ਗਿਆ ਕਿ ਜੇਕਰ ਸੋਮਵਾਰ ਤੱਕ ਠੇਕੇਦਾਰ ਵਲੋਂ ਕੰਮ ਦੁਬਾਰਾ ਸ਼ੁਰੂ ਨਾ ਕੀਤਾ ਗਿਆ ਤਾਂ ਮੰਗਲਵਾਰ 6 ਜਨਵਰੀ ਨੂੰ ਮੁੱਖ ਮੰਤਰੀ ਕੈਂਪਸ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਜੈਨ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਟੈਂਡਰ ਅਨੁਸਾਰ 12 ਇੰਚ ਦੀਆਂ ਕੰਕਰੀਟ ਪਾਈਪਾਂ ਪਾਉਣੀਆਂ ਸਨ ਪਰ ਮੌਕੇ 'ਤੇ ਠੇਕੇਦਾਰ ਵਲੋਂ ਸਿਰਫ਼ 8 ਇੰਚ ਦੀਆਂ ਪਲਾਸਟਿਕ ਪਾਈਪਾਂ ਲਗਾਈਆਂ ਜਾ ਰਹੀਆਂ ਸਨ, ਵਪਾਰੀਆਂ ਦੇ ਵਿਰੋਧ ਤੋਂ ਬਾਅਦ ਠੇਕੇਦਾਰ ਨੇ ਕੰਮ ਅਧੂਰਾ ਛੱਡ ਦਿੱਤਾ। ਉਨ੍ਹਾਂ ਦੱਸਿਆ ਕਿ ਦੁਕਾਨਾਂ ਦੇ ਸਾਹਮਣੇ ਵੱਡੇ-ਵੱਡੇ ਟੋਏ ਪੁੱਟੇ ਹੋਣ ਕਾਰਨ ਵਪਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਾਰੋਬਾਰ ਠੱਪ ਹੋ ਕੇ ਰਹਿ ਗਿਆ ਹੈ। ਮੀਟਿੰਗ ਵਿਚ ਲੋਕ ਨਿਰਮਾਣ ਵਿਭਾਗ ਅਤੇ ਠੇਕੇਦਾਰ ਖ਼ਿਲਾਫ਼ ਕੜੀ ਨਿੰਦਾ ਕਰਦਿਆਂ ਇਹ ਵੀ ਚਿਤਾਵਨੀ ਦਿੱਤੀ ਗਈ ਕਿ ਜੇਕਰ ਮਸਲੇ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਭੁੱਖ ਹੜਤਾਲ ਵਰਗਾ ਕਠੋਰ ਕਦਮ ਵੀ ਚੁੱਕਿਆ ਜਾਵੇਗਾ। ਵਪਾਰੀਆਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕੇ ਦੇ ਵਿਕਾਸ ਲਈ ਗਰਾਂਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ ਪਰ ਸਰਕਾਰ ਨੂੰ ਠੇਗਾ ਦਿਖਾਉਣ ਵਾਲੇ ਕੁਝ ਭੂਤਰੇ ਅਧਿਕਾਰੀ ਮੁੱਖ ਮੰਤਰੀ ਦੇ ਹਲਕੇ ਚ ਹੀ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰ ਕੇ ਮੁੱਖ ਮੰਤਰੀ ਦਾ ਅਕਸ ਖ਼ਰਾਬ ਕਰ ਰਹੇ ਹਨ। ਮੀਟਿੰਗ ਵਿਚ ਮੌਜੂਦ ਵਪਾਰੀਆਂ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਸਥਾਨਕ ਪ੍ਰਸ਼ਾਸਨਿਕ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਇਕ ਬਜ਼ੁਰਗ ਦੁਕਾਨਦਾਰ ਨੇ ਦੱਸਿਆ ਕਿ ਠੇਕੇਦਾਰ ਵਲੋਂ ਪੁੱਟੇ ਟੋਏ ਵਿਚ ਡਿੱਗਣ ਕਾਰਨ ਉਸ ਦੀ ਲੱਤ 'ਤੇ ਗੰਭੀਰ ਸੱਟ ਲੱਗੀ ਹੈ।

Ad Position 22
No active advertisement
ਪਿਛਲੀ ਖ਼ਬਰ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ-ਐਡਵੋਕੇਟ ਰਵੀ ਗਰੇਵਾਲ ਅਗਲੀ ਖ਼ਬਰ ਗੁਰਦੁਆਰਾ ਚਿੱਲਾ ਸਾਹਿਬ ਵਿਖੇ ਮਨਾਈ ਬਾਬਾ ਪ੍ਰੀਤਮ ਸਿੰਘ ਦੀ ਬਰਸੀ <br/>
Ad Position 24