ਸੁਨਾਮ ਊਧਮ ਸਿੰਘ ਵਾਲਾ, 5 ਜਨਵਰੀ (ਭੁੱਲਰ, ਧਾਲੀਵਾਲ) - ਪੰਜਾਬ ਸਿਵਲ ਸਕੱਤਰੇਤ ਤੋਂ ਬਦਲ ਕੇ ਆਏ ਮੈਡਮ ਰਿਤੂ ਕਪੂਰ ਨੇ ਅੱਜ ਨਾਇਬ ਤਹਿਸੀਲਦਾਰ ਸੁਨਾਮ ਊਧਮ ਸਿੰਘ ਵਾਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਇਸ ਸਮੇਂ ਉਨ੍ਹਾਂ ਕਿਹਾ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ ਕਿ ਆਪਣਾ ਕੰਮ ਕਰਵਾਉਣ ਆਏ ਕਿਸੇ ਵੀ ਵਿਅਕਤੀ ਨੂੰ ਮੁਸ਼ਕਿਲ ਦਾ ਸਾਹਮਣਾ ਨਾਂ ਕਰਨਾ ਪਵੇ | ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਕੰਮ ਵਿਚ ਪੂਰੀ ਪਾਰਦਰਸ਼ਤਾ ਨੂੰ ਅਪਣਾਇਆ ਜਾਵੇਗਾ | ਇਸ ਮੌਕੇ ਜਤਿਨ ਕੁਮਾਰ ਅਤੇ ਦੀਪਇੰਦਰ ਕੌਰ ਆਦਿ ਮੌਜੂਦ ਸਨ |