ਭਵਾਨੀਗੜ੍ਹ, 5 ਜਨਵਰੀ (ਗਰਗ) - ਪੱਤਰਕਾਰਾਂ 'ਤੇ ਪਰਚੇ ਦਰਜ ਕਰਨ ਦੇ ਰੋਸ ਵਜੋਂ ਸਥਾਨਕ ਸੰਯੁਕਤ ਪੈ੍ਰੱਸ ਕਲੱਬ ਦੇ ਸਮੂਹ ਪੱਤਰਕਾਰਾਂ, ਕਿਸਾਨ, ਸਮਾਜ ਸੇਵੀ ਤੇ ਹੋਰ ਕਈ ਜਥੇਬੰਦੀਆਂ ਦੇ ਆਗੂਆਂ ਨੇ ਐਸ.ਡੀ.ਐਮ.ਦਫ਼ਤਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ, ਇਸ ਮੌਕੇ ਪੰਜਾਬ ਦੇ ਮੱੁਖ ਮੰਤਰੀ ਦੇ ਨਾਮ ਦਾ ਇਕ ਮੰਗ ਪੱਤਰ ਤਹਿਸੀਲਦਾਰ ਇਕਬਾਲ ਸਿੰਘ ਨੂੰ ਦਿੱਤਾ ਗਿਆ | ਇਸ ਮੌਕੇ ਸੰਯੁਕਤ ਪੈੱ੍ਰਸ ਕਲੱਬ ਭਵਾਨੀਗੜ੍ਹ ਦੇ ਆਗੂਆਂ ਗੁਰਦਰਸ਼ਨ ਸਿੰਘ ਸਿੱਧੂ, ਜਰਨੈਲ ਸਿੰਘ ਮਾਝੀ, ਰਣਧੀਰ ਸਿੰਘ ਫੱਗੂਵਾਲਾ, ਮੇਜਰ ਸਿੰਘ ਮੱਟਰਾਂ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ ਪ੍ਰੈੱਸ ਸਕੱਤਰ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪ੍ਰੈੱਸ ਦੀ ਆਜ਼ਾਦੀ ਨੂੰ ਦਬਾਉਣ ਦੇ ਮਕਸਦ ਨਾਲ ਪੱਤਰਕਾਰਾਂ 'ਤੇ ਪਰਚੇ ਦਰਜ ਕਰ ਕੇ ਲੋਕਤੰਤਰ ਦੇ ਚੌਥੇ ਥੰਮ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਗਰ ਸੂਬਾ ਸਰਕਾਰ ਨੇ ਪੱਤਰਕਾਰਾਂ 'ਤੇ ਕੀਤੇ ਪਰਚਿਆਂ ਨੂੰ ਰੱਦ ਨਾ ਕੀਤਾ ਤਾਂ ਉਨ੍ਹਾਂ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਕੁਲਵੰਤ ਸਿੰਘ ਖਨੌਰੀ, ਹਰਵਿੰਦਰ ਸਿੰਘ ਗੋਲਡੀ ਤੂਰ ਅਕਾਲੀ ਆਗੂ, ਡੀ.ਟੀ.ਐਫ਼ ਦੇ ਆਗੂ ਰਘਵੀਰ ਸਿੰਘ ਭਵਾਨੀਗੜ੍ਹ, ਬਾਬਾ ਤਰਸੇਮ ਦਾਸ, ਗੁਰਪ੍ਰੀਤ ਸਿੰਘ ਗਰੇਵਾਲ, ਤਰਸੇਮ ਕਾਂਸਲ, ਵਿਕਾਸ ਮਿੱਤਲ, ਮੁਕੇਸ਼ ਸਿੰਗਲਾ, ਇਕਬਾਲ ਸਿੰਘ ਫੱਗੂਵਾਲਾ, ਸੰਜੀਵ ਝਨੇੜੀ, ਮਨਦੀਪ ਅੱਤਰੀ, ਕਿ੍ਸ਼ਨ ਗਰਗ, ਸੋਹਨ ਸਿੰਘ ਸੋਢੀ, ਜਤਿੰਦਰ ਕੁਮਾਰ ਸ਼ੈਟੀ, ਰਾਜ ਖੁਰਮੀ, ਪ੍ਰੇਮਜੀਤ ਸਿੰਘ ਗਰੇਵਾਲ ਮੌਜੂਦ ਸਨ |