18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਮਲੇਰਕੋਟਲਾ ਦੇ ਵਿਧਾਇਕ ਡਾ. ਰਹਿਮਾਨ ਨੇ ਮੁੱਖ ਦਫ਼ਤਰ ਵਿਖੇ ਸਥਾਨਕ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

Ad Position 21
No active advertisement
ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਡਾ. ਜਮੀਲ ਉਰ ਰਹਿਮਾਨ ਤੇ ਹਾਜ਼ਰ ਸ਼ਹਿਰ ਵਾਸੀ | ਤਸਵੀਰ: ਮਨਜਿੰਦਰ ਸਿੰਘ ਸਰੌਦ <br/> 06-01-2026
ਮਲੇਰਕੋਟਲਾ, 5 ਜਨਵਰੀ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵਲੋਂ ਆਮ ਲੋਕਾਂ, ਖ਼ਾਸ ਕਰ ਕੇ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ 'ਤੇ ਹੱਲ ਕਰਨ ਦੇ ਉਦੇਸ਼ ਨਾਲ ਆਪਣੇ ਦਫ਼ਤਰ ਵਿਖੇ ਸਥਾਨਕ ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੱਲ ਕਰਨ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਮਹਿਲਾਵਾਂ ਪਹੁੰਚੀਆਂ ਤੇ ਉਨ੍ਹਾਂ ਨੇ ਆਪਣੀਆਂ ਮੁਸ਼ਕਲਾਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਸਾਹਮਣੇ ਰੱਖੀਆਂ | ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਬੜੇ ਠਰੰ੍ਹਮੇ ਨਾਲ ਹਰ ਇੱਕ ਮਹਿਲਾ ਦੀ ਗੱਲ ਸੁਣੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤੁਰੰਤ ਸੰਪਰਕ ਕਰ ਕੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ | ਮਹਿਲਾਵਾਂ ਵਲੋਂ ਮੁੱਖ ਤੌਰ 'ਤੇ ਬੁਢਾਪਾ ਤੇ ਵਿਧਵਾ ਪੈਨਸ਼ਨ ਨਾਲ ਸਬੰਧਤ ਸਮੱਸਿਆਵਾਂ, ਰਾਸ਼ਨ ਕਾਰਡ ਬਣਵਾਉਣ ਜਾਂ ਸੋਧ ਕਰਵਾਉਣ, ਸਾਫ-ਸਫਾਈ ਤੇ ਕੂੜਾ ਪ੍ਰਬੰਧਨ ਦੀ ਕਮੀ ਵਰਗੇ ਮਸਲੇ ਉਠਾਏ ਗਏ | ਇਸ ਤੋਂ ਇਲਾਵਾ ਇਕਬਾਲ ਕਲੋਨੀ ਨੇੜੇ ਬੱਸ ਸਟੈਂਡ ਵਿਖੇ ਲਮਕਦੀਆਂ ਬਿਜਲੀ ਦੀਆਂ ਤਾਰਾਂ ਸਬੰਧੀ ਗੰਭੀਰ ਮਸਲਾ ਵੀ ਮਹਿਲਾਵਾਂ ਵਲੋਂ ਧਿਆਨ ਵਿਚ ਲਿਆਂਦਾ ਗਿਆ, ਜਿਸ 'ਤੇ ਵਿਧਾਇਕ ਨੇ ਤੁਰੰਤ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਸ ਸਮੱਸਿਆ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ | ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਨੀਤੀ ਹੈ ਕਿ ਹਰ ਵਰਗ ਦੀ ਆਵਾਜ਼ ਸੁਣੀ ਜਾਵੇ ਤੇ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣ ਦੀ ਥਾਂ ਉਨ੍ਹਾਂ ਦੇ ਦਰਵਾਜ਼ੇ 'ਤੇ ਹੀ ਇਨਸਾਫ਼ ਮਿਲੇ | ਉਨ੍ਹਾਂ ਕਿਹਾ ਕਿ ਮਲੇਰਕੋਟਲਾ ਦੇ ਸਰਵਪੱਖੀ ਵਿਕਾਸ ਲਈ ਮਹਿਲਾਵਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਭ ਤੋਂ ਵੱਡੀ ਤਰਜ਼ੀਹ ਹੈ | ਇਸ ਮੌਕੇ ਮੌਜੂਦ ਅÏਰਤਾਂ ਨੇ ਆਪਣੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦਾ ਧੰਨਵਾਦ ਕੀਤਾ ਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ 'ਤੇ ਭਰੋਸਾ ਜਤਾਇਆ | ਇਸ ਮੌਕੇ ਪੀ.ਏ. ਸਰਪੰਚ ਗੁਰਮੁਖ ਸਿੰਘ ਖਾਨਪੁਰ, ਚੇਅਰਮੈਨ ਮਾਰਕੀਟ ਕਮੇਟੀ ਜਾਫ਼ਰ ਅਲੀ, ਬਲਾਕ ਸੋਸ਼ਲ ਮੀਡੀਆ ਇੰਚਾਰਜ ਯਾਸਰ ਅਰਫਾਤ, ਯਾਸੀਨ ਨੇਸਤੀ ਤੋਂ ਇਲਾਵਾ ਹੋਰ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਆਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਵਿਧਾਇਕ ਡਾ. ਰਹਿਮਾਨ ਨੇ ਸਿਵਲ ਹਸਪਤਾਲ 'ਚ ਸੀ.ਬੀ.ਨੈੱਟ ਮਸ਼ੀਨ ਤੇ ਜ਼ਿਲ੍ਹਾ ਮਲੇਰੀਆ ਲੈਬ ਦਾ ਕੀਤਾ ਉ... ਅਗਲੀ ਖ਼ਬਰ -ਗਰਮਾ-ਗਰਮੀ ਵਾਲੇ ਮਾਹੌਲ ਵਿਚ ਹੋਈ ਨਗਰ ਕੌਂਸਲ ਦੀ ਮੀਟਿੰਗ- 'ਆਪ' ਦੇ ਬਾਗ਼ੀ ਕੌਂਸਲਰਾਂ ਨੇ ਬੁਲਾਈ ਸੀ ਰੀਕੋਜਿਸਨ ਮੀਟ...
Ad Position 24