18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਮਲੇਰਕੋਟਲਾ ਵਿਖੇ ਵਿਧਾਇਕ ਡਾ. ਰਹਿਮਾਨ ਨੇ ਸਿਵਲ ਹਸਪਤਾਲ 'ਚ ਸੀ.ਬੀ.ਨੈੱਟ ਮਸ਼ੀਨ ਤੇ ਜ਼ਿਲ੍ਹਾ ਮਲੇਰੀਆ ਲੈਬ ਦਾ ਕੀਤਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 06-01-2026
ਮਲੇਰਕੋਟਲਾ, 5 ਜਨਵਰੀ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਅਵਾਮ ਨੂੰ ਬਿਹਤਰ ਤੇ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਅਹਿਮ ਕਦਮ ਚੁੱਕਦਿਆਂ ਵਿਧਾਇਕ ਮਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਟੀ.ਬੀ. ਦੀ ਅਗੇਤੀ ਪਛਾਣ ਲਈ ਸੀ.ਬੀ.ਨੈੱਟ (ਟਰੂਲੈਬ ਕਵਾਟਰੋ ਰੀਅਲ ਟਾਈਮ ਮਾਈਕ੍ਰੋ ਪੀ.ਸੀ.ਆਰ ਐਨੇਲਾਈਜ਼ਰ) ਮਸ਼ੀਨ ਤੇ ਜ਼ਿਲ੍ਹਾ ਮਾਲੇਰੀਆ ਲੈਬ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਉਦਘਾਟਨ ਕੀਤਾ ਗਿਆ | ਸੰਬੋਧਨ ਕਰਦਿਆਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸਰਕਾਰੀ ਉਪਰਾਲਿਆਂ ਦੇ ਨਾਲ-ਨਾਲ ਉਦਯੋਗਿਕ ਸੰਸਥਾਵਾਂ ਦਾ ਸਹਿਯੋਗ ਵੀ ਬਹੁਤ ਅਹਿਮ ਹੈ | ਉਨ੍ਹਾਂ ਅਰਿਹੰਤ ਸਪਿਨਿੰਗ ਮਿੱਲਜ਼ ਦੀ ਇਸ ਪਹਿਲਕਦਮੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਹੋਰਨਾ ਉਦਯੋਗਿਕ ਘਰਾਣਿਆਂ ਲਈ ਵੀ ਪ੍ਰੇਰਣਾ ਹੈ | ਵਿਧਾਇਕ ਨੇ ਜ਼ਿਲ੍ਹੇ ਦੇ ਹੋਰ ਉਦਯੋਗਿਕ ਗਰੁੱਪਾਂ ਅਤੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਸੀ.ਐਸ.ਆਰ. ਫ਼ੰਡਾਂ ਰਾਹੀਂ ਸਿਹਤ, ਸਿੱਖਿਆ ਅਤੇ ਸਮਾਜਿਕ ਭਲਾਈ ਦੇ ਖੇਤਰ ਵਿਚ ਅੱਗੇ ਆਉਣ, ਤਾਂ ਜੋ ਲੋੜਵੰਦ ਲੋਕਾਂ ਦੀ ਮਦਦ ਕਰ ਕੇ ਸਮਾਜ ਦੀ ਭਲਾਈ ਯਕੀਨੀ ਬਣਾਈ ਜਾ ਸਕੇ | ਯੂਨਿਟ ਹੈੱਡ ਅਰਿਹੰਤ ਸਪਿਨਿੰਗ ਮਿੱਲਜ਼ ਸੁਮਿਤ ਅਗਰਵਾਲ ਨੇ ਦੱਸਿਆ ਕਿ ਵਰਧਮਾਨ ਟੈਕਸਟਾਈਲ ਲਿਮਟਿਡ ਦੀ ਇੱਕ ਇਕਾਈ ਅਰਿਹੰਤ ਸਪਿਨਿੰਗ ਮਿੱਲਜ਼, ਮਲੇਰਕੋਟਲਾ ਵਲੋਂ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਸੀ.ਐਸ.ਆਰ. ਫ਼ੰਡਾਂ ਵਿਚੋਂ ਕਰੀਬ 14 ਲੱਖ ਰੁਪਏ ਦੀ ਲਾਗਤ ਨਾਲ ਸਮਾਜ ਭਲਾਈ ਲਈ ਇਹ ਆਧੁਨਿਕ ਮਸ਼ੀਨ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਸੰਸਥਾ ਹਮੇਸ਼ਾ ਹੀ ਸਮਾਜ ਦੇ ਲੋੜਵੰਦ ਵਰਗਾਂ ਦੀ ਭਲਾਈ ਲਈ ਸਹਿਯੋਗ ਕਰਨ ਲਈ ਤਤਪਰ ਰਹੀ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੀ.ਬੀ.ਨੈੱਟ ਮਸ਼ੀਨ ਲੱਗਣ ਨਾਲ ਹੁਣ ਰੋਜ਼ਾਨਾ ਕਰੀਬ 20 ਸ਼ੱਕੀ ਟੀ.ਬੀ. ਮਰੀਜ਼ਾਂ ਦੀ ਜਾਂਚ ਸੰਭਵ ਹੋਵੇਗੀ, ਜਿਸ ਨਾਲ ਬੀਮਾਰੀ ਦੀ ਸ਼ੁਰੂਆਤੀ ਪਛਾਣ ਕਰ ਕੇ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇਗਾ | ਇਸ ਨਾਲ ਟੀ.ਬੀ. ਰੋਕਥਾਮ ਦੇ ਯਤਨਾਂ ਨੂੰ ਵੱਡੀ ਮਜ਼ਬੂਤੀ ਮਿਲੇਗੀ | ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਨੂੰ ਮਲੇਰੀਆ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਉਲੀਕੀ ਗਈ ਹੈ | ਇਸ ਲੈਬ ਦੇ ਸਥਾਪਿਤ ਹੋਣ ਨਾਲ ਹੁਣ ਸਮੁੱਚੇ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਵਿਚੋਂ ਇਕੱਠੇ ਮਲੇਰੀਏ ਦੇ ਸੈਲਪਾਂ ਦੀ ਜਾਂਚ ਇੱਕੋ ਜਗ੍ਹਾ ਤੇ ਸ਼ੁਰੂ ਹੋ ਜਾਵੇਗੀ | ਇਸ ਮੌਕੇ ਪੀਏ ਸਰਪੰਚ ਗੁਰਮੁਖ ਸਿੰਘ ਖ਼ਾਨਪੁਰ, ਮੈਨੇਜਰ ਐੱਚ.ਆਰ. ਐਡਮਿਨ ਰਾਜ ਕੁਮਾਰ, ਬੀਬਾ ਫਰਿਆਲ ਰਹਿਮਾਨ, ਬਲਾਕ ਪ੍ਰਧਾਨ ਅਬਦੁਲ ਹਲੀਮ, ਅਸਲਮ ਭੱਟੀ, ਸਾਬਰ ਅਲੀ ਰਤਨ, ਗੁਰਮੀਤ ਸਿੰਘ, ਐਮ.ਸੀ ਅਸ਼ਰਫ਼ ਅਬਦੁੱਲਾ, ਅਸਲਮ ਕਾਲਾ, ਹਾਜੀ ਅਖ਼ਤਰ, ਅਨਵਰ, ਰਜਤ ਕਲਿਆਣ, ਸ਼ਮਸ਼ਾਦ ਝੋਕ, ਸ਼ਕੀਲ ਨੰਦਨ, ਹਾਜੀ ਜਮੀਲ ਕਿਲਾ, ਅਜਹਰ ਮੁਨੀਮ, ਯਾਸਰ ਅਰਫਾਤ, ਯਾਸੀਨ ਨੇਸਤੀ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਬਿਜਲੀ ਸੋਧ ਬਿੱਲ ਦੇ ਵਿਰੋਧ ਵਿਚ ਕੱਢਿਆ ਮੋਟਰਸਾਈਕਲ ਮਾਰਚ <br/> ਅਗਲੀ ਖ਼ਬਰ ਮਲੇਰਕੋਟਲਾ ਦੇ ਵਿਧਾਇਕ ਡਾ. ਰਹਿਮਾਨ ਨੇ ਮੁੱਖ ਦਫ਼ਤਰ ਵਿਖੇ ਸਥਾਨਕ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24