18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਚੱਠਾ ਵਲੋਂ 'ਸ਼ਿਵ ਭੋਲਾ ਨਿਸ਼ਕਾਮ ਸੇਵਾ ਸਮਿਤੀ' ਦੇ ਦਫ਼ਤਰ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 06-01-2026
ਧੂਰੀ, 5 ਜਨਵਰੀ (ਲਖਵੀਰ ਸਿੰਘ ਧਾਂਦਰਾ) - ਸਮਾਜ ਸੇਵਾ ਦੇ ਖੇਤਰ ਵਿਚ ਮੋਹਰੀ ਹੋ ਕੇ ਕੰਮ ਕਰਨ ਵਾਲੀ ਸੰਸਥਾ 'ਸ਼ਿਵ ਭੋਲਾ ਨਿਸ਼ਕਾਮ ਸੇਵਾ ਸਮਿਤੀ' ਵਲੋਂ 8 ਫਰਵਰੀ ਨੂੰ ਕਰਵਾਏ ਜਾ ਰਹੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ | ਇਸੇ ਸਬੰਧ ਵਿਚ ਅੱਜ ਸਮਿਤੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾਈ ਆਗੂ ਸਤਿੰਦਰ ਸਿੰਘ ਚੱਠਾ ਵੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੀਤਾ ਗਿਆ | ਉਦਘਾਟਨੀ ਰਸਮਾਂ ਉਪਰੰਤ ਸੰਬੋਧਨ ਕਰਦਿਆਂ ਸਤਿੰਦਰ ਸਿੰਘ ਚੱਠਾ ਨੇ ਸੰਸਥਾ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ, 'ਅਜੋਕੇ ਸਮੇਂ ਵਿਚ ਕਿਸੇ ਲੋੜਵੰਦ ਪਰਿਵਾਰ ਦੀ ਧੀ ਦੇ ਹੱਥ ਪੀਲੇ ਕਰਨ ਵਿਚ ਸਹਾਇਤਾ ਕਰਨਾ ਸਭ ਤੋਂ ਉੱਤਮ ਅਤੇ ਪੁੰਨ ਦਾ ਕਾਰਜ ਹੈ | ਸ਼ਿਵ ਭੋਲਾ ਨਿਸ਼ਕਾਮ ਸੇਵਾ ਸਮਿਤੀ ਜਿਸ ਨਿਰਸਵਾਰਥ ਭਾਵਨਾ ਨਾਲ ਮਾਨਵਤਾ ਦੀ ਸੇਵਾ ਕਰ ਰਹੀ ਹੈ, ਉਹ ਸਮਾਜ ਦੇ ਹੋਰਨਾਂ ਵਰਗਾਂ ਲਈ ਵੀ ਇੱਕ ਮਿਸਾਲ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਅਜਿਹੇ ਨੇਕ ਕਾਰਜਾਂ ਲਈ ਹਮੇਸ਼ਾ ਸਹਿਯੋਗ ਦੇਣ ਲਈ ਤਿਆਰ ਰਹਿਣਗੇ | ਇਸ ਮੌਕੇ ਸਮਿਤੀ ਦੇ ਪ੍ਰਧਾਨ ਰਮੇਸ਼ ਗਰਗ ਭੋਲਾ ਨੇ ਦੱਸਿਆ ਕਿ ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 8 ਫਰਵਰੀ ਨੂੰ ਮੰਗਲਾ ਆਸ਼ਰਮ ਧੂਰੀ ਵਿਖੇ ਸਮਾਗਮ ਉਲੀਕਿਆ ਗਿਆ ਹੈ, ਜਿਸ ਵਿਚ ਸਰਬ-ਧਰਮ ਮਰਿਆਦਾ ਅਨੁਸਾਰ ਵਿਆਹ ਸੰਪੰਨ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਦਫ਼ਤਰ ਖੁੱਲ੍ਹਣ ਨਾਲ ਹੁਣ ਪ੍ਰਬੰਧਾਂ ਵਿਚ ਹੋਰ ਤੇਜ਼ੀ ਆਵੇਗੀ | ਸਮਾਗਮ ਦੌਰਾਨ ਅਸ਼ੋਕ ਕੁਮਾਰ ਅਤੇ ਗੁਲਸ਼ਨ ਕੁਮਾਰ ਸਮੇਤ ਸਮਿਤੀ ਦੇ ਹੋਰ ਕਈ ਮੈਂਬਰਾਂ ਨੇ ਸ਼ਿਰਕਤ ਕੀਤੀ | ਅੰਤ ਵਿਚ ਸਮਿਤੀ ਦੇ ਮੈਂਬਰਾਂ ਵੱਲੋਂ ਮੁੱਖ ਮਹਿਮਾਨ ਸਤਿੰਦਰ ਸਿੰਘ ਚੱਠਾ ਨੂੰ ਸਨਮਾਨਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮਾਲਵਾ ਲਿਖਾਰੀ ਸਭਾ ਵਲੋਂ ਸਾਹਿਤਕ ਸਮਾਗਮ ਕਰਵਾਇਆ ਅਗਲੀ ਖ਼ਬਰ ਨੰਬਰਦਾਰਾਂ ਨੇ ਮੀਟਿੰਗ ਵਿਚ ਵਿਚਾਰੇ ਮਸਲੇ
Ad Position 24