18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਸਜਾਏ <br/>

Ad Position 21
No active advertisement
ਅਜੀਤ ਡੈਸਕ 06-01-2026
ਸੰਗਰੂਰ, 5 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਗੁਰਦੁਆਰਾ ਟਿੱਬੀ ਸਾਹਿਬ ਕਰਤਾਰਪੁਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਉਤਸ਼ਾਹ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਤੇ ਪਾਠ ਦੇ ਭੋਗ ਪਾਏ ਗਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰੰਜਨ ਸਿੰਘ, ਖ਼ਜ਼ਾਨਚੀ ਪਰਮਜੀਤ ਸਿੰਘ, ਮੁੱਖ ਸਲਾਹਕਾਰ ਕਰਨੈਲ ਸਿੰਘ ਸੇਖੋਂ, ਗੁਰਜੀਤ ਸਿੰਘ, ਸੁਰਜੀਤ ਸਿੰਘ, ਮਾਸਟਰ ਸਰਬਜੀਤ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਸੁਰੇਸ਼ ਪਾਲ ਸ਼ਰਮਾ, ਪੂਰਨ ਸਿੰਘ ਗਰੇਵਾਲ ਦੀ ਦੇਖ ਰੇਖ ਹੇਠ ਗੁਰਦੁਆਰਾ ਸਾਹਿਬ ਵੱਖ-ਵੱਖ ਸਮੇਂ 'ਤੇ ਧਾਰਮਿਕ, ਸਮਾਜਿਕ ਸਮਾਗਮ ਕਰਵਾਏ ਜਾਦੇ ਹਨ | ਮੁੱਖ ਗ੍ਰੰਥੀ ਬਾਬਾ ਜਸਦੇਵ ਸਿੰਘ ਵਲੋਂ ਕੀਰਤਨ ਅਤੇ ਅਰਦਾਸ ਕੀਤੀ ਗਈ | ਇਸ ਮੌਕੇ 'ਤੇ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰਜ਼ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਨੇ ਸਮੂਹ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਨਵੇ ਵਰ੍ਹੇ ਦੀਆਂ ਵੀ ਮੁਬਾਰਕਾਂ ਦਿੰਦੇ ਹੋਏ ਸਾਰਿਆਂ ਦੀ ਸੁੱਖ ਸਾਂਤੀ ਅਤੇ ਖ਼ੁਸ਼ਹਾਲ ਜ਼ਿੰਦਗੀ ਦੀ ਕਾਮਨਾ ਕੀਤੀ | ਇਸ ਮੌਕੇ ਤੇ ਪੈਨਸ਼ਨਰ ਆਗੂ, ਸੁਰਿੰਦਰ ਸਿੰਘ ਸੋਢੀ, ਕਿਸ਼ੋਰੀ ਲਾਲ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਅਰਦਾਸ ਉਪਰੰਤ ਲੰਗਰ ਅਤੁੱਟ ਵਰਤਾਇਆ ਗਿਆ | ਪ੍ਰਬੰਧਕ ਕਮੇਟੀ ਵਲੋਂ ਆਈਆਂ ਸ਼ਖ਼ਸੀਅਤਾਂ ਨੂੰ ਸਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ |
ਸੰਦੌੜ, (ਜਸਵੀਰ ਸਿੰਘ ਜੱਸੀ) - ਇਤਿਹਾਸਕ ਪਿੰਡ ਫ਼ਿਰੋਜ਼ਪੁਰ ਕੁਠਾਲਾ ਵਿਖੇ ਸ਼ਹੀਦ ਬਾਬਾ ਸੁਧਾ ਸਿੰਘ ਦੀ ਯਾਦ ਵਿਚ ਬਣੇ ਅਸਥਾਨ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕਰ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ | ਨਗਰ ਕੀਰਤਨ ਦੌਰਾਨ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਜਥੇਦਾਰ ਜੋਗਾ ਸਿੰਘ ਦੀ ਰਹਿਨੁਮਾਈ ਹੇਠ ਢਾਡੀ ਜਥਾ ਗਿਆਨੀ ਜਤਿੰਦਰਪਾਲ ਸਿੰਘ ਜੋਧ ਦੇ ਜਥੇ ਵਲੋਂ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਨਾਲ ਜੋੜਿਆ ਗਿਆ, ਜਦਕਿ ਗਤਕਾ ਪਾਰਟੀਆਂ ਵਲੋਂ ਸ਼ਸਤਰ ਵਿੱਦਿਆ ਦੇ ਜੌਹਰ ਦਿਖਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਅਤੇ ਖ਼ਜ਼ਾਨਚੀ ਗੋਬਿੰਦ ਸਿੰਘ ਫ਼ੌਜੀ, ਸਾਬਕਾ ਸਰਪੰਚ ਗੁਰਲਵਲੀਨ ਸਿੰਘ ਲਵਲੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਸੱਚ, ਸੇਵਾ, ਕੁਰਬਾਨੀ ਅਤੇ ਜ਼ੁਲਮ ਦੇ ਵਿਰੋਧ ਦੀ ਮਹਾਨ ਪੇ੍ਰਰਨਾ ਹੈ | ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਸਮੂਹ ਸੰਗਤਾਂ ਦਾ ਸਮਾਗਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ | ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਪੰਜ ਪਿਆਰੇ ਸਾਹਿਬਾਨਾਂ ਦਾ ਸਿਰਪਾਓ ਨਾਲ ਸਨਮਾਨ ਕੀਤਾ ਗਿਆ |
ਦਿੜ੍ਹਬਾ ਮੰਡੀ, (ਜਸਬੀਰ ਸਿੰਘ ਅÏਜਲਾ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਛਾਹੜ ਵਿਖੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ ਤੇ ਉਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਏ ਗਏ | ਨਗਰ ਕੀਰਤਨ ਵਿਚ ਸਿੱਖ, ਹਿੰਦੂ ਤੇ ਮੁਸਲਮਾਨ ਭਾਈਚਾਰੇ ਦੇ ਵੱਡੀ ਗਿਣਤੀ ਲੋਕ ਪੂਰੀ ਸ਼ਰਧਾ ਨਾਲ ਸ਼ਾਮਲ ਹੋਏ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ !ਪੰਥ ਦੇ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ | ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ , ਬਾਅਦ 'ਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਵੀਰ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਬਲਵੰਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਭੈਣ ਸਿਮਰਨਜੀਤ ਕੌਰ ਸੰਪ੍ਰਦਾਇ ਰਾੜਾ ਸਾਹਿਬ, ਬਾਬਾ ਜਗਦੀਸ਼ ਗਿਰੀ, ਬਾਬਾ ਲੱਖਾ ਗਿਰ, ਬਾਬਾ ਸੁਤੰਤਰਤਾ ਨੰਦ, ਸਰਪੰਚ ਦਰਬਾਰਾ ਸਿੰਘ, ਮੇਜਰ ਸਿੰਘ ਖ਼ਾਲਸਾ, ਸਰਪੰਚ ਦਰਬਾਰਾ ਸਿੰਘ ਆਦਿ ਮੌਜੂਦ ਸਨ |
ਮੂਨਕ, (ਪ੍ਰਵੀਨ ਮਦਾਨ) - ਸ੍ਰੀ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰਾਂ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਸਤਨਾਮ ਸਿੰਘ ਬਾਜਵਾ ਪਟਿਆਲਾ ਦੇ ਕੀਰਤਨੀ ਜਥੇ ਨੇ ਕੀਰਤਨ ਕਰ ਗੁਰੂਆਂ ਦੇ ਜੀਵਨ ਬਾਰੇ ਵਿਸਥਾਰ ਨਾਲ ਸਮਝਾਇਆ | ਇਸ ਦੌਰਾਨ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਉੱਘੇ ਅਕਾਲੀ ਆਗੂ ਗਿਆਨੀ ਨਿਰੰਜਨ ਸਿੰਘ ਭੂਟਾਲ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਅਤੇ ਸੰਗਤ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਦੌਰਾਨ ਸਾਬਕਾ ਪੀ.ਪੀ.ਐਸ.ਸੀ. ਮੈਂਬਰ ਸੁਖਵੰਤ ਸਿੰਘ ਸਰਾਓ, ਸਾਬਕਾ ਐਸ.ਜੀ.ਪੀ.ਸੀ. ਮੈਂਬਰ ਬੀਬੀ ਮੁਖ਼ਤਿਆਰ ਕੌਰ, ਸਾਬਕਾ ਏ.ਡੀ.ਸੀ. ਗੁਰਵਿੰਦਰ ਸਿੰਘ ਸਰਾਓ, ਅਰਸ਼ ਸਰਾਓ, ਮਲਕੀਤ ਸਿੰਘ ਡੂਡੀਆਂ, ਪਿ੍ਤਪਾਲ ਸਿੱਧੂ ਪ੍ਰਧਾਨ ਕਲੱਬ ਭੁਟਾਲ ਕਲਾਂ ਰਣਜੀਤ ਸਿੰਘ ਪਟਵਾਰੀ, ਗੁਰਮੀਤ ਸਿੰਘ, ਜਸਵੀਰ ਸਿੰਘ ਸਰਪੰਚ, ਅਵਤਾਰ ਪਰੋਚਾ ਬਲਾਕ ਸੰਮਤੀ ਮੈਂਬਰ, ਬੂਟਾ ਸਿੰਘ ਪਾਪੜਾ, ਜੋਰਾ ਸਿੰਘ ਡੂਡੀਆਂ, ਜਗਤਾਰ ਸਿੰਘ ਮੰਗੀ, ਜੁਗਰਾਜ ਸਿੰਘ ਭੁਟਾਲ, ਹੈਪੀ ਟੈਂਟ ਵਾਲਾ ਤੋਂ ਬਿਨਾ ਵੱਡੀ ਸੰਖਿਆ ਵਿਚ ਸ਼ਹਿਰ ਅਤੇ ਪਿੰਡਾਂ ਤੋਂ ਸੰਗਤ ਮੌਜੂਦ ਸੀ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ
ਮੂਨਕ, (ਪ੍ਰਵੀਨ ਮਦਾਨ) - ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੀ ਖ਼ੁਸ਼ੀ 'ਚ ਸ੍ਰੀ ਗੁਰਦੁਆਰਾ ਤੇਗ ਬਹਾਦਰ ਸਾਹਿਬ ਨੌਵੀਂ ਪਾਤਸ਼ਾਹੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਹੋਈ | ਇਹ ਨਗਰ ਕੀਰਤਨ ਤਾਲਿਬ ਚੌਂਕ, ਪੁਰਾਣਾ ਬੱਸ ਸਟੈਂਡ, ਬੈਰੀਅਰ ਰੋਡ, ਅਨਾਜ ਮੰਡੀ, ਟੋਹਾਣਾ ਰੋਡ, ਮੇਨ ਬਾਜ਼ਾਰ ਹੁੰਦਾ ਹੋਇਆ ਵਾਪਸ ਸ੍ਰੀ ਗੁਰਦੁਆਰਾ ਸਾਹਿਬ ਪਹੁੰਚਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਸੇਵਾਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਕਲੌਦੀ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪ੍ਰਚਾਰਕ ਮੰਗਾ ਸਿੰਘ ਨੇ ਦਸਮੇਸ਼ ਪਿਤਾ ਦੇ ਜੀਵਨ, ਤਿਆਗ ਅਤੇ ਖ਼ਾਲਸਾ ਪੰਥ ਦੀ ਸਥਾਪਨਾ ਬਾਰੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਸਾਨੂੰ ਸੱਚ, ਨਿਆਂ ਅਤੇ ਜ਼ੁਲਮ ਦੇ ਖ਼ਿਲਾਫ਼ ਖੜ੍ਹੇ ਰਹਿਣ ਦੀ ਪ੍ਰੇਰਣਾ ਦਿੰਦਾ ਹੈ | ਉਨ੍ਹਾਂ ਸਿੱਖ ਪਰਿਵਾਰਾਂ ਨੂੰ ਗੁਰੂ ਵਾਲੇ ਬਣਨ ਅਤੇ ਗੁਰਸਿੱਖੀ ਵਾਲਾ ਜੀਵਨ ਧਾਰਨ ਦਾ ਸੱਦਾ ਦਿੱਤਾ | ਸਮਾਗਮ ਦੌਰਾਨ ਜਥੇਦਾਰ ਗੁਰਚਰਨ ਸਿੰਘ ਸਮਾਣਾ ਵਾਲਿਆਂ ਦੇ ਜਥੇ ਨੇ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਵਨ ਸਿੰਘ, ਮੀਤ ਪ੍ਰਧਾਨ ਸ਼ੀਤਲ ਸਿੰਘ, ਬਲਦੇਵ ਸਿੰਘ ਭੰਗੂ ਨੇ ਸਿੱਖ ਆਗੂਆਂ ਨੂੰ ਸਨਮਾਨਿਤ ਕੀਤਾ | ਸਮਾਗਮ ਦੌਰਾਨ ਉਕਤ ਤੋਂ ਇਲਾਵਾ ਸਾਬਕਾ ਸਰਪੰਚ ਮਲਕੀਤ ਦਾਸ, ਨਿਰਮਲ ਸਿੰਘ ਵਿਰਕ, ਸੁਖਵਿੰਦਰ ਸਿੰਘ ਵਿਰਕ, ਪਿ੍ਤਪਾਲ ਸਿੰਘ ਭੰਗੂ, ਬਲਜਿੰਦਰ ਸਿੰਘ ਸੰਧੂ, ਗ੍ਰੰਥੀ ਨਿਰਭੈ ਸਿੰਘ, ਸੁਖਵਿੰਦਰ ਸਿੰਘ ਨੱਤ, ਹਰਜੀਤ ਸਿੰਘ ਜੀਤੀ, ਜਥੇਦਾਰ ਬੱਬੂ ਸਿੰਘ, ਜੋਗਾ ਸਿੰਘ ਭੰਗੂ, ਜੋਗਿੰਦਰ ਸਿੰਘ ਬਾਸੀ, ਅਵਤਾਰ ਸਿੰਘ ਭੰਗੂ ਅਤੇ ਕਾਹਣ ਸਿੰਘ ਵਿਰਕ ਹਾਜ਼ਰ ਸਨ | ਇਸ ਮੌਕੇ 'ਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ |

Ad Position 22
No active advertisement
ਪਿਛਲੀ ਖ਼ਬਰ ਕਾਂਗੜਾ ਨੇ ਭਾਰਤੀਯ ਅੰਬੇਡਕਰ ਮਿਸ਼ਨ ਦੀ ਨਵੀਂ ਟੀਮ ਦਾ ਕੀਤਾ ਐਲਾਨ <br/> ਅਗਲੀ ਖ਼ਬਰ ਮਾਲਵਾ ਲਿਖਾਰੀ ਸਭਾ ਵਲੋਂ ਸਾਹਿਤਕ ਸਮਾਗਮ ਕਰਵਾਇਆ
Ad Position 24