18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 06-01-2026
ਲਹਿਰਾਗਾਗਾ, 5 ਜਨਵਰੀ (ਅਸ਼ੋਕ ਗਰਗ) - ਗੁਰਦੁਆਰਾ ਸ੍ਰੀ ਅਮਰਦਾਸ ਸਿੰਘ ਸਭਾ ਲਹਿਰਾਗਾਗਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਵਿਚ ਸਜਾਇਆ ਗਿਆ ਜੋ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਮੁਹੱਲਿਆਂ ਵਿਚੋਂ ਦੀ ਲੰਘਿਆ ਜਿੱਥੇ ਵੱਖ-ਵੱਖ ਥਾਂਈ ਸ਼ਹਿਰ ਨਿਵਾਸੀਆਂ ਵਲੋਂ ਭਰਵਾ ਸਵਾਗਤ ਕੀਤਾ ਗਿਆ | ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਦਿਆਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ | ਗ੍ਰੰਥੀ ਭਾਈ ਅਮਰਜੀਤ ਸਿੰਘ, ਕਮੇਟੀ ਦੇ ਖ਼ਜ਼ਾਨਚੀ ਮਨਪ੍ਰੀਤ ਸਿੰਘ, ਸੈਕਟਰੀ ਲੱਕੀ, ਮੈਂਬਰ ਸੰਦੀਪ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਗੁਰਨਾਮ ਸਿੰਘ, ਗ੍ਰੰਥੀ ਬਾਬਾ ਜੋਗਾ ਸਿੰਘ, ਸੇਵਾਦਾਰ ਹਰਵਿੰਦਰ ਸਿੰਘ ਬੱਬੂ ਨੇ ਨਗਰ ਕੀਰਤਨ ਦੌਰਾਨ ਸੇਵਾ ਕੀਤੀ | ਗ੍ਰੰਥੀ ਬਾਬਾ ਜੋਗਾ ਸਿੰਘ ਅਤੇ ਸੈਕਟਰੀ ਲੱਕੀ ਨੇ ਸਮੂਹ ਸੰਗਤਾਂ ਨੂੰ ਸਮਾਜਿਕ ਬੁਰਾਈਆਂ ਦਾ ਤਿਆਗ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਅਤੇ ਗੁਰੂਆਂ ਵਲੋਂ ਦਿੱਤੇ ਉਪਦੇਸ਼ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਗੁਰਦੁਆਰਾ ਸਾਹਿਬ ਨੂੰ ਰੰਗ ਬਿਰੰਗੀਆਂ ਲਾਈਟਾਂ ਤੇ ਫੁੱਲਾਂ ਨਾਲ ਸਜਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਦੇ ਪਿੰਡ ਰਟੋਲਾਂ ਦੀ ਹੋਣਹਾਰ ਧੀ ਰੁਪਿੰਦਰ ਕੌਰ ਕੇਨੈਡਾ 'ਚ ਅਫ਼ਸਰ ਬਣੀ <br/> ਅਗਲੀ ਖ਼ਬਰ ਯੂਥ ਕਾਂਗਰਸੀ ਆਗੂ ਸ਼ੁਭਮ ਸ਼ਰਮਾ ਵਲੋਂ ਨਗਰ ਕੌਂਸਲ ਚੋਣਾਂ ਸੰਬੰਧੀ ਵਰਕਰਾਂ ਨਾਲ ਮੀਟਿੰਗ <br/>
Ad Position 24