ਮਲੇਰਕੋਟਲਾ, 5 ਜਨਵਰੀ (ਮੁਹੰਮਦ ਹਨੀਫ਼ ਥਿੰਦ)-ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਮਾਜ ਵਿਰੋਧੀ ਤੱਤਾਂ 'ਤੇ ਨਕੇਲ ਕੱਸਣ ਲਈ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਲੇਰਕੋਟਲਾ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਮੁਹਿੰਮ ਚਲਾਈ ਗਈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਹਰ ਸਮੇਂ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਪ੍ਰਾਥਮਿਕਤਾ ਹੈ¢ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਜ਼ਿਲ੍ਹੇ ਦੇ ਮਾਲੇਰਕੋਟਲਾ, ਸੰਦÏੜ, ਅਮਰਗੜ੍ਹ ਅਤੇ ਅਹਿਮਦਗੜ੍ਹ ਖੇਤਰਾਂ ਵਿੱਚ ਵੱਖ-ਵੱਖ ਅਹਿਮ ਸਥਾਨਾਂ 'ਤੇ ਨਾਕੇ ਲਗਾਏ ਗਏ¢ ਨਾਕਾਬੰਦੀ ਦÏਰਾਨ ਮੁੱਖ ਤÏਰ 'ਤੇ ਦੋ ਪਹੀਆ ਵਾਹਨਾਂ ਦੀ ਗਹਿਰਾਈ ਨਾਲ ਚੈਕਿੰਗ ਕੀਤੀ ਗਈ¢ ਉਹਨਾਂ ਕਿਹਾ ਕਿ ਮਾਲੇਰਕੋਟਲਾ ਸਬ-ਡਿਵੀਜ਼ਨ ਵਿੱਚ ਐੱਸ.ਪੀ. ਰਾਜਵਿੰਦਰ ਸਿੰਘ ਅਤੇ ਡੀ.ਐੱਸ.ਪੀ. ਮਾਲੇਰਕੋਟਲਾ ਡਾ. ਮਾਨਵਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀਆਂ ਵੱਲੋਂ ਚੈਕਿੰਗ ਕੀਤੀ ਗਈ ਜਦਕਿ ਸੰਦÏੜ ਖੇਤਰ ਵਿਚ ਡੀ.ਐੱਸ.ਪੀ. ਯਾਦਵਿੰਦਰ ਸਿੰਘ ਵੱਲੋਂ ਨਾਕਿਆਂ ਦੀ ਨਿਗਰਾਨੀ ਕੀਤੀ ਗਈ¢ ਇਸੇ ਤਰ੍ਹਾਂ ਅਮਰਗੜ੍ਹ ਖੇਤਰ ਵਿੱਚ ਐੱਸ.ਪੀ.(ਡੀ) ਸੱਤਪਾਲ ਸ਼ਰਮਾ ਅਤੇ ਡੀ.ਐੱਸ.ਪੀ. ਅਮਰਗੜ੍ਹ ਸੰਜੀਵ ਕਪੂਰ ਦੀ ਅਗਵਾਈ ਹੇਠ ਚੈਕਿੰਗ ਅਭਿਆਨ ਚਲਾਇਆ ਗਿਆ, ਜਦਕਿ ਅਹਿਮਦਗੜ੍ਹ ਖੇਤਰ ਵਿੱਚ ਡੀ.ਐੱਸ.ਪੀ. ਸੁਖਦੇਵ ਸਿੰਘ ਬਰਾੜ ਨੇ ਨਾਕਾਬੰਦੀ ਦੀ ਕਮਾਨ ਸੰਭਾਲੀ¢ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਨਾਕਾਬੰਦੀ ਮੁਹਿੰਮਾਂ ਆਉਣ ਵਾਲੇ ਸਮੇਂ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਅਤੇ ਸੁਰੱਖਿਆ ਦਾ ਮਾਹÏਲ ਬਣਿਆ ਰਹੇ¢