18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਾਂਝੇ ਮਜ਼ਦੂਰ ਮੋਰਚੇ ਦੇ ਸੱਦੇ 'ਤੇ 6 ਦੇ ਧਰਨੇ ਦਾ ਸੱਦਾ

Ad Position 21
No active advertisement
ਅਜੀਤ ਡੈਸਕ 06-01-2026
ਲਹਿਰਾਗਾਗਾ, 5 ਜਨਵਰੀ (ਅਸ਼ੋਕ ਗਰਗ) - ਮਨਰੇਗਾ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰਨ ਵਾਲੇ ਜੀ ਰਾਮ ਜੀ ਐਕਟ ਨੂੰ ਰੱਦ ਕਰਾਏ ਜਾਣ, ਬਿਜਲੀ ਐਕਟ 2025 ਰੱਦ ਕਰਾਏ ਜਾਣ ਅਤੇ ਮਜ਼ਦੂਰ ਵਿਰੋਧੀ ਕਾਲੇ ਕਿਰਤ ਕੋਡ ਰੱਦ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਖੰਡੇਬਾਦ, ਭੁਟਾਲ ਕਲਾਂ ਵਿਖੇ ਰੋਸ ਰੈਲੀਆਂ ਕੀਤੀਆਂ ਗਈਆਂ | ਇਕੱਠ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਅਤੇ ਜ਼ਿਲ੍ਹਾ ਪ੍ਰਧਾਨ ਬਿੱਟੂ ਖੋਖਰ ਨੇ ਕਿਹਾ ਕਿ ਜੀ ਰਾਮ ਜੀ ਐਕਟ ਮਨਰੇਗਾ ਮਜ਼ਦੂਰਾਂ ਦੇ ਕੰਮ ਮੰਗਣ ਦੇ ਅਧਿਕਾਰ ਤੇ ਵੱਡਾ ਡਾਕਾ ਹੈ | ਇਸ ਤੋਂ ਇਲਾਵਾ ਸੂਬਿਆਂ ਅਤੇ ਪੰਚਾਇਤਾਂ ਦੇ ਅਧਿਕਾਰਾਂ 'ਤੇ ਵੀ ਡਾਕਾ ਹੈ | ਇਸ ਮੌਕੇ ਮਜ਼ਦੂਰ ਆਗੂਆਂ ਨੇ ਮਜ਼ਦੂਰਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ 6 ਜਨਵਰੀ ਨੂੰ ਸਾਂਝੇ ਮਜ਼ਦੂਰ ਮੋਰਚੇ ਦੇ ਸੱਦੇ ਪੰਜਾਬ ਭਰ ਵਿਚ ਲੱਗ ਰਹੇ ਰੋਸ ਧਰਨਿਆਂ ਨੂੰ ਸਫ਼ਲ ਬਣਾਓ, ਮਜ਼ਦੂਰ ਲਹਿਰ ਦੀ ਤਾਕਤ ਹੀ ਮਜ਼ਦੂਰ ਵਿਰੋਧੀ ਨੀਤੀਆਂ ਤੇ ਕਾਨੂੰਨਾਂ ਨੂੰ ਵਾਪਸ ਕਰਾ ਸਕਦੀ ਹੈ | ਇਸ ਮੌਕੇ ਚਰਨੋ ਕੌਰ, ਭੋਲੀ ਕੌਰ, ਰਾਣੀ ਕੌਰ, ਦਰਸ਼ਨ ਸਿੰਘ, ਗੁਰਨਾਮ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਤੋਂ ਦੂਰ ਰਹੇਗਾ 'ਧੂਰੀ ਵਿਕਾਸ ਮੰਚ' - ਜੱਗੀ, ਚੌਧਰੀ, ਬਜਾਜ ਅਗਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ- ਐਸ.ਐਸ.ਪੀ. ਗਗਨ ਅਜੀਤ ਸਿੰਘ <br/>
Ad Position 24